08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਨੇਤਰਦਾਨ ਸੰਸਥਾ ਨਵਾਂਸ਼ਹਿਰ ਦੇ ਵਫ਼ਦ ਨੇ ਡੀ. ਸੀ. ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 02-09-2025
ਨਵਾਂਸ਼ਹਿਰ, 1 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਨੇਤਰਦਾਨ ਜਾਗਰੂਕਤਾ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਪੂਰੇ ਭਾਰਤ 'ਚ ਮਨਾਇਆ ਜਾ ਰਿਹਾ ਹੈ | ਇਸ ਮੌਕੇ ਨੇਤਰਦਾਨ ਸੰਸਥਾ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ, ਸਲਾਹਕਾਰ ਅਸ਼ੋਕ ਸ਼ਰਮਾ ਸੇਵਾਮੁਕਤ ਬੈਂਕ ਮੈਨੇਜਰ, ਰੋਟਰੀ ਆਈ ਬੈਂਕ ਹੁਸ਼ਿਆਰਪੁਰ ਦੇ ਚੇਅਰਮੈਨ ਜੇ. ਬੀ. ਬਹਿਲ, ਡਾ. ਤਰਸੇਮ ਸਿੰਘ, ਪ੍ਰੋਫੈਸਰ ਦਲਜੀਤ ਸਿੰਘ, ਡਾ. ਰਾਜੀਵ ਸ਼ਰਮਾ ਅਤੇ ਅਸ਼ਵਨੀ ਦੱਤਾ ਸਮੇਤ ਇਕ ਵਫ਼ਦ ਅੰਕੁਰਜੀਤ ਸਿੰਘ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲਿਆ | ਇਸ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੂੰ ਰੋਟਰੀ ਆਈ ਬੈਂਕ ਹੁਸ਼ਿਆਰਪੁਰ ਤੇ ਨੇਤਰ ਦਾਨ ਸੰਸਥਾ ਨਵਾਂਸ਼ਹਿਰ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸਾਰਿਆਂ ਨੂੰ ਮੌਤ ਤੋਂ ਬਾਅਦ ਨੇਤਰ ਦਾਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜੇ. ਬੀ. ਬਹਿਲ, ਡਾ. ਤਰਸੇਮ ਸਿੰਘ ਤੇ ਰਤਨ ਕੁਮਾਰ ਜੈਨ ਨੇ ਕਿਹਾ ਕਿ ਜਿਹੜੇ ਪਰਿਵਾਰ ਮੌਤ ਤੋਂ ਬਾਅਦ ਆਪਣੇ ਸਰੀਰ ਤੇ ਨੇਤਰ ਦਾਨ ਕਰਦੇ ਹਨ, ਉਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ | ਡੀ. ਸੀ. ਨੇ ਇਸ ਵੱਲ ਧਿਆਨ ਦੇਣ ਦਾ ਭਰੋਸਾ ਦਿੱਤਾ ਤੇ ਨੇਤਰਦਾਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਜੇ. ਬੀ. ਬਹਿਲ ਤੇ ਡਾ. ਤਰਸੇਮ ਸਿੰਘ ਨੇ ਕਿਹਾ ਕਿ ਹੁਣ ਤੱਕ ਰੋਟਰੀ ਆਈ ਬੈਂਕ ਹੁਸ਼ਿਆਰਪੁਰ ਨੇ 4118 ਲੋੜਵੰਦ ਲੋਕਾਂ ਦੇ ਕੌਰਨੀਆ ਟ੍ਰਾਂਸਪਲਾਂਟ ਆਪ੍ਰੇਸ਼ਨ ਕੀਤੇ ਹਨ, ਜਿਨ੍ਹਾਂ ਦਾ ਸਾਰਾ ਖਰਚਾ ਰੋਟਰੀ ਆਈ ਬੈਂਕ ਨੇ ਚੁੱਕਿਆ ਹੈ | ਇਸ ਮੌਕੇ ਨੇਤਰਦਾਨ ਸੰਸਥਾ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਤੇ ਸਲਾਹਕਾਰ ਅਸ਼ੋਕ ਸ਼ਰਮਾ ਨੇ ਵੀ ਕਿਹਾ ਕਿ ਹੁਣ ਤੱਕ ਨਵਾਂਸ਼ਹਿਰ ਸੰਸਥਾ ਨੂੰ ਮੌਤ ਤੋਂ ਬਾਅਦ 560 ਲੋਕਾਂ ਦੀਆਂ ਅੱਖਾਂ ਮਿਲੀਆਂ ਹਨ | ਲਗਪਗ 7000 ਲੋਕਾਂ ਨੇ ਮੌਤ ਤੋਂ ਬਾਅਦ ਨੇਤਰ ਦਾਨ ਲਈ ਪ੍ਰਣ ਫਾਰਮ ਭਰੇ ਹਨ | ਉਨ੍ਹਾਂ ਕਿਹਾ ਕਿ ਮੌਤ ਤੋਂ 6 ਤੋਂ 8 ਘੰਟਿਆਂ ਦੇ ਅੰਦਰ ਨੇਤਰ ਦਾਨ ਕੀਤੇ ਜਾਣੇ ਚਾਹੀਦੇ ਹਨ |
ਪਿਛਲੀ ਖ਼ਬਰ ਮੀਂਹ ਨਾਲ ਨੱਕੋ-ਨੱਕ ਭਰੇ ਛੱਪੜ ਦਾ ਪਾਣੀ ਓਵਰ ਫਲੋਅ ਹੋ ਲੋਕਾਂ ਦੇ ਘਰ ਤੇ ਸੜਕ 'ਚ ਭਰਿਆ ਅਗਲੀ ਖ਼ਬਰ ਲਧਾਣਾ ਉੱਚਾ ਵਿਖੇ ਪ੍ਰਕਾਸ਼ ਪੁਰਬ ਤੇ ਸ਼ਹੀਦੀ ਸ਼ਤਾਬਦੀ ਸੰਬੰਧੀ ਇਲਾਕੇ ਦੀ ਸੰਗਤ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।