08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਦੌਲਤਪੁਰ ਵਿਖੇ ਬੰਬੇਲੀ ਸਾਕੇ ਦੇ ਅਮਰ ਸ਼ਹੀਦਾਂ ਦੀ ਯਾਦ 'ਚ 102ਵਾਂ ਸਲਾਨਾ ਸ਼ਹੀਦੀ ਸਮਾਗਮ ਕਰਵਾਇਆ

ਅਜੀਤ ਡੈਸਕ 02-09-2025
ਨਵਾਂਸ਼ਹਿਰ, 1 ਸਤੰਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਤਿਹਾਸਕ ਤੇ ਬੱਬਰਾਂ ਦੇ ਪਿੰਡ ਦੇ ਨਾਂਅ ਨਾਲ ਜਾਣੇ ਜਾਂਦੇ ਪਿੰਡ ਦੌਲਤਪੁਰ ਦੇ ਬੱਬਰ ਕਰਮ ਸਿੰਘ ਦੌਲਤਪੁਰ ਮੈਮੋਰੀਅਲ ਟਰੱਸਟ ਤੇ ਸਕੂਲ ਵਿਖੇ ਬੰਬੇਲੀ ਸਾਕੇ ਦੇ ਅਮਰ ਸ਼ਹੀਦਾਂ ਬੱਬਰ ਕਰਮ ਸਿੰਘ ਐਡੀਟਰ ਦੌਲਤਪੁਰੀ, ਬੱਬਰ ਉਦੈ ਸਿੰਘ ਰਾਮਗੜ੍ਹ ਝੁੱਗੀਆਂ, ਬੱਬਰ ਬਿਸ਼ਨ ਸਿੰਘ ਮਾਂਗਟ, ਬੱਬਰ ਮਹਿੰਦਰ ਸਿੰਘ ਪੰਡੋਰੀ ਗੰਗਾ ਸਿੰਘ ਦੀ ਯਾਦ ਨੂੰ ਤਾਜ਼ਾ ਕਰਦਿਆਂ 102ਵਾਂ ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿਸ 'ਚ ਦੂਸਰੇ ਦਿਨ ਦੇ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਤੋਂ ਆਏ ਬੱਚਿਆਂ ਦੇ ਧਾਰਮਿਕ ਤੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਬੱਚਿਆਂ ਵਲੋਂ ਭਾਸ਼ਨ ਪ੍ਰਤੀਯੋਗਤਾ ਮੁਕਾਬਲੇ, ਸੁੰਦਰ ਲਿਖਾਈ ਮੁਕਾਬਲੇ, ਡਰਾਇੰਗ ਤੇ ਪੇਂਟਿੰਗ ਮੁਕਾਬਲੇ, ਦਸਤਾਰ ਸਜਾਉਣ ਦੇ ਮੁਕਾਬਲੇ, ਕੁਇਜ਼ ਮੁਕਾਬਲਿਆਂ ਤੋਂ ਇਲਾਵਾ ਤੇ ਕੋਰੀਓਗ੍ਰਾਫੀ ਤੇ ਕਵੀਸ਼ਰੀ ਆਦਿ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ | ਇਸ ਧਾਰਮਿਕ/ਵਿੱਦਿਅਕ ਮੁਕਾਬਲਿਆਂ ਵਿਚ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਐਸ. ਪੀ. ਨਵਾਂਸ਼ਹਿਰ ਸਰਬਜੀਤ ਸਿੰਘ ਬਾਹੀਆ ਨੇ ਅਸ਼ੀਰਵਾਦ ਦੇਣ ਲਈ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਐਸ. ਪੀ. ਸਰਬਜੀਤ ਸਿੰਘ ਬਾਹੀਆ ਨੇ ਬੱਚਿਆਂ ਨੂੰ ਨਸ਼ਿਆਂ ਤੇ ਪਤਿਤਪੁਣੇ ਤੋਂ ਦੂਰ ਰਹਿ ਕੇ ਪੜ੍ਹਾਈ ਦੇ ਨਾਲ-ਨਾਲ ਧਰਮ ਦਾ ਗਿਆਨ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਬੰਬੇਲੀ ਸਾਕੇ ਦੇ ਸਮੂਹ ਅਮਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਸਮਾਗਮ ਦੀ ਸਮਾਪਤੀ ਉਪਰੰਤ ਐਸ. ਪੀ. ਬਾਹੀਆ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਸਕੂਲੀ ਬੱਚਿਆਂ ਨੂੰ ਇਨਾਮ ਭੇਟ ਕੀਤੇ | ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਦੇ ਮੈਂਬਰਾਂ ਤੇ ਸਕੂਲ ਪ੍ਰਬੰਧਕਾਂ ਵਲੋਂ ਸ਼ਹੀਦੀ ਸਮਾਗਮ ਵਿਚ ਸ਼ਿਰਕਤ ਕਰਨ 'ਤੇ ਮੁੱਖ ਮਹਿਮਾਨ ਐਸ. ਪੀ. ਸਰਬਜੀਤ ਸਿੰਘ ਬਾਹੀਆ ਤੇ ਹੋਰ ਹਾਜ਼ਰ ਖਾਸ ਪਤਵੰਤਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਸੰਸਥਾ ਦੀ ਪਿ੍ੰਸੀਪਲ ਮੈਡਮ ਰਾਜ ਰਾਣੀ ਨੇ ਨਿਭਾਈ | ਸਕੂਲ ਦੇ ਸੂਝਵਾਨ ਅਧਿਆਪਕਾਂ ਵਲੋਂ ਵੱਖ-ਵੱਖ ਈਵੈਂਟ ਲਈ ਜੱਜਾਂ ਦੀ ਭੂਮਿਕਾ ਬਾਖੂਬੀ ਨਿਭਾਈ | ਸਮਾਗਮ ਵਿਚ ਨਵਾਂਸ਼ਹਿਰ ਤੋਂ ਬਸਪਾ ਦੇ ਵਿਧਾਇਕ ਡਾਕਟਰ ਨਛੱਤਰ ਪਾਲ ਤੋਂ ਇਲਾਵਾ ਐਡਵੋਕੇਟ ਗੁਰਵਿੰਦਰ ਸਿੰਘ ਸੈਣੀ ਪ੍ਰਧਾਨ ਪੁਕਾਰ ਫਾਊਾਡੇਸ਼ਨ ਪੰਜਾਬ, ਸੰਤੋਖ ਸਿੰਘ ਐਮ. ਡੀ. ਸ਼ਿਵਾਲਿਕ ਰੈਸਟੋਰੈਂਟ ਬਲਾਚੌਰ, ਮਦਨ ਗੋਪਾਲ ਸੈਣੀ ਜਨਰਲ ਸਕੱਤਰ ਪੁਕਾਰ ਫਾਊਾਡੇਸ਼ਨ ਪੰਜਾਬ, ਅਮਰਿੰਦਰ ਸਿੰਘ ਪ੍ਰਧਾਨ ਜ਼ਿਲ੍ਹਾ ਰੂਪਨਗਰ, ਗੁਰਜਿੰਦਰ ਸਿੰਘ ਦੌਲਤਪੁਰ, ਟਰੱਸਟ ਦੇ ਪ੍ਰਧਾਨ ਕੇਹਰ ਸਿੰਘ ਥਾਂਦੀ, ਵਾਈਸ ਪ੍ਰਧਾਨ ਤਰਨਜੀਤ ਸਿੰਘ ਥਾਂਦੀ ਡਾਇਰੈਕਟਰ ਕਿਰਪਾਲ ਸਿੰਘ ਖਾਬੜਾ, ਬੱਬਰ ਕਰਮ ਸਿੰਘ ਦੌਲਤਪੁਰ ਸਕੂਲ ਦਾ ਸਮੁੱਚਾ ਸਟਾਫ਼, ਨਗਰ ਦੌਲਤਪੁਰ ਦੇ ਸਰਪੰਚ ਹਰਮਨਦੀਪ ਸਿੰਘ, ਵਰਿੰਦਰ ਸਿੰਘ ਐਸ. ਪੀ. ਸੁਰੱਖਿਆ (ਜਲੰਧਰ ਤੋਂ) ਪਰਿਵਾਰ ਸਮੇਤ, ਨਗਰ ਦੌਲਤਪੁਰ ਦੀ ਸੰਗਤ ਅਤੇ ਹੋਰ ਪਤਵੰਤਿਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚੇ ਤੇ ਅਧਿਆਪਕ ਹਾਜ਼ਰ ਰਹੇ |
ਪਿਛਲੀ ਖ਼ਬਰ ਜਰਮਨੀ ਵਿਚ ਮੁਫ਼ਤ ਬੈਚਲਰ ਤੇ ਮਾਸਟਰ ਡਿਗਰੀ ਅਤੇ ਕੈਨੇਡਾ ਨਾਲੋਂ 3 ਗੁਣਾ ਵੱਧ ਕਮਾਈ ਸੰਬੰਧੀ ਵਿਜ਼ਨਵੇਅ ਵਿਖੇ ਸੈਮੀਨਾਰ... ਅਗਲੀ ਖ਼ਬਰ ਹੜ੍ਹ ਦੇ ਪਾਣੀ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਆਵਾਜਾਈ ਠੱਪ, ਬਿਜਲੀ ਦੇ ਖੰਭੇ ਡਿੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।