18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਨੌਜਵਾਨ ਖੇਡਾਂ ਵੱਲ ਰੁਚੀ ਰੱਖਣ-ਬਸਰਾ

ਅਜੀਤ ਡੈਸਕ 24-09-2025
ਕਟਾਰੀਆਂ, 23 ਸਤੰਬਰ (ਪ੍ਰੇਮੀ ਸੰਧਵਾਂ) - ਅਗਾਂਹਵਧੂ ਕਿਸਾਨ ਤੇ ਪਿੰਡ ਸੰਧਵਾਂ ਗ੍ਰਾਮ ਪੰਚਾਇਤ ਦੇ ਮੈਂਬਰ ਗੁਰਦੀਪ ਸਿੰਘ ਬਸਰਾ ਨੇ ਨਸ਼ਿਆਂ ਨਾਲ ਆਏ ਦਿਨ ਸਰੂੰ ਵਰਗੀ ਪੰਜਾਬ ਦੀ ਜਵਾਨੀ ਦੀਆਂ ਹੋ ਰਹੀਆਂ ਮੌਤਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨੌਜਵਾਨ ਭੈੜੀ ਸੰਗਤ ਦਾ ਸ਼ਿਕਾਰ ਹੋ ਕੇ ਆਪਣੇ ਹੀ ਪੈਰਾਂ 'ਤੇ ਆਪ ਕੁਹਾੜੀ ਮਾਰ ਰਹੇ ਹਨ | ਜੋ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲਿਆਂ 'ਤੇ ਭਾਵੇਂ ਸੂਬਾ ਸਰਕਾਰ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਪਰ ਜਿਨ੍ਹਾਂ ਸਮਾਜ ਦੇ ਦੁਸ਼ਮਣਾਂ ਵਲੋਂ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਅਤੇ ਮੂੰਹ ਨੂੰ ਪੈਸਿਆਂ ਦਾ ਲੱਗਾ ਖੂਨ ਨੌਜਵਾਨਾਂ ਨੂੰ ਚੋਰੀ ਛੁਪੇ ਨਸ਼ਾ ਵੇਚ ਕੇ ਬਰਬਾਦ ਕਰ ਰਿਹਾ ਹੈ | ਕਿਸਾਨ ਆਗੂ ਬਸਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਾਵੇਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵੱਡੇ-ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਪਰ ਜਦੋਂ ਤੱਕ ਨਸ਼ੇ ਦੇ ਵੱਡੇ ਮਗਰਮੱਛਾਂ ਨੂੰ ਕਾਬੂ ਕਰਕੇ ਜੇਲ੍ਹਾਂ ਵਿੱਚ ਨਹੀਂ ਸੁੱਟਿਆ ਜਾਂਦਾ ਉਦੋਂ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਮੁਸ਼ਕਿਲ ਹੈ | ਉਨ੍ਹਾਂ ਕਿਹਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ੍ਹ ਆਪਣੀ ਰੁਚੀ ਰੱਖਣੀ ਚਾਹੀਦੀ ਹੈ ਤਾਂ ਹੀ ਉਹ ਨਸ਼ਿਆਂ ਤੋਂ ਦੂਰ ਰਹਿ ਸਕਣਗੇ |
ਪਿਛਲੀ ਖ਼ਬਰ ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ -ਵਿਧਾਇਕਾ ਸੰਤੋਸ਼ ਕਟਾਰੀਆ ਅਗਲੀ ਖ਼ਬਰ ਪੰੁਨੂੰਮਜਾਰਾ ਦਾ ਛਿੰਝ ਮੇਲਾ 27 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।