15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਹੜ੍ਹਾਂ ਦੀ ਮਾਰ ਝੱਲ ਰਹੇ ਮਜ਼ਦੂਰਾਂ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਜਾਵੇ-ਰੱਕੜ, ਮਾਹੀ

ਅਜੀਤ ਡੈਸਕ 25-09-2025
ਮਜਾਰੀ/ਸਾਹਿਬਾ, 24 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਕਾਂਗਰਸ ਸੇਵਾ ਦਲ ਦੇ ਬਲਾਕ ਸੜੋਆ ਦੇ ਪ੍ਰਧਾਨ ਸਤਵਿੰਦਰ ਰੱਕੜ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਕਸਬਾ ਮਜਾਰੀ ਦੇ ਸਰਪੰਚ ਅਵਤਾਰ ਸਿੰਘ ਮਾਹੀ ਨੇ ਗੱਲਬਾਤ ਕਰਦਿਆਂ ਹੜ੍ਹਾਂ ਦੀ ਮਾਰ ਝੱਲ ਰਹੇ ਮਜ਼ਦੂਰ ਵਰਗ ਲਈ ਵੀ ਮੁਆਵਜੇ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਨੇ ਕਿਸਾਨਾਂ ਤੇ ਮਜ਼ਦੂਰਾਂ ਦਾ ਬਹੁਤ ਵੱਡਾ ਜਾਨੀ ਤੇ ਮਾਲੀ ਕਾਫੀ ਨੁਕਸਾਨ ਕੀਤਾ ਹੈ, ਜਿਸ ਨਾਲ ਫ਼ਸਲਾਂ, ਜ਼ਮੀਨਾਂ, ਘਰ, ਪਸ਼ੂ ਧੰਨ ਦਾ ਵੱਡੇ ਪੱਧਰ ਨੁਕਸਾਨ ਹੋਇਆ ਹੈ | ਇਨ੍ਹਾਂ ਹੜ੍ਹਾਂ ਦੀ ਲਪੇਟ 'ਚ ਮਜ਼ਦੂਰ ਵਰਗ ਦਾ ਵੀ ਬਹੁਤ ਨੁਕਸਾਨ ਹੋਇਆ ਹੈ | ਮਜ਼ਦੂਰ ਵਰਗ ਦੇ ਘਰ ਵੱਡੀ ਤਾਦਾਦ 'ਚ ਢਹਿ ਗਏ | ਹੜ੍ਹਾਂ ਦੀ ਮਾਰ ਝੱਲ ਰਹੇ ਮਜਦੂਰਾਂ ਨੂੰ ਵੀ ਸਰਕਾਰ ਤੇ ਸਮਾਜ ਸੇਵੀਆਂ ਵਲੋਂ ਬਣਦੀ ਮੱਦਦ ਕਰਨੀ ਚਾਹੀਦੀ ਹੈ | ਇਸ ਮੌਕੇ ਰਣਜੀਤ ਸਿੰਘ, ਭੁਪਿੰਦਰ ਪਨੇਸਰ, ਪਰਮਜੀਤ ਸਿੰਘ, ਜਸਵਿੰਦਰ ਸਿੰਘ ਫੌਜੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਸੀਚੇਵਾਲ ਵਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ- ਐਡਵੋਕੇਟ ਨਈਮ ਖ਼ਾਨ <br/> ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਵਲੋਂ ਕੀਤੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।