29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਬੰਗਾ ਸਿਟੀ ਪੁਲਿਸ ਵਲੋਂ ਕਾਬੂ

ਅਜੀਤ ਡੈਸਕ 19-10-2025
ਬੰਗਾ, 18 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਥਾਣਾ ਸਿਟੀ ਬੰਗਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬੀਤੇ ਕੱਲ੍ਹ ਹੈਰੋਇਨ ਦਾ ਸੇਵਨ ਕਰਦਾ ਇਕ ਨੌਜਵਾਨ ਕਾਬੂ ਕੀਤਾ | ਇਸ ਸੰਬੰਧੀ ਥਾਣਾ ਸਿਟੀ ਬੰਗਾ ਦੇ ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਬੰਗਾ ਤੋਂ ਹੱਪੋਵਾਲ ਰੋਡ 'ਤੇ ਹੱਪੋਵਾਲ ਨਜ਼ਦੀਕ ਪਹੁੰਚੀ ਤਾਂ ਸੜਕ 'ਤੇ ਸਵਾਰੀਆਂ ਦੇ ਬੈਠਣ ਵਾਲੀ ਜਗਾ 'ਤੇ ਬੈਠਾ ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਦਿਖਾਈ ਦਿੱਤਾ | ਉਸ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰ ਲਿਆ ਹੈ ਤੇ ਕਥਿਤ ਦੋਸ਼ੀ ਦੀ ਪਹਿਚਾਣ ਨਰੇਸ਼ ਕੁਮਾਰ ਪੁੱਤਰ ਹਰੀ ਰਾਮ ਵਾਸੀ ਗਹਿਲ ਮਜਾਰੀ ਵਜੋਂ ਹੋਈ, ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ | ਇਸ ਮੌਕੇ ਐਸ. ਐਚ. ਓ. ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਾਸਤਰਾਂ ਮੁਤਾਬਿਕ ਕੱਲ੍ਹ ਮਨਾਈ ਜਾਵੇਗੀ ਦੀਵਾਲੀ-ਪੰਡਿਤ ਪ੍ਰਦੀਪ ਸ਼ਰਮਾ ਅਗਲੀ ਖ਼ਬਰ ਭਟੋਏ ਸਤੀ ਗੋਤਰ ਜਠੇਰਿਆਂ ਦਾ ਮੇਲਾ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।