28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਝਿੰਗੜਾਂ ਵਿਖੇ ਮਸਤ ਬਾਪੂ ਸੇਵਾ ਦਾਸ ਕੁੱਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਅੱਜ

ਅਜੀਤ ਡੈਸਕ 19-10-2025
ਔੜ/ਝਿੰਗੜਾਂ, 18 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਦੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਮਸਤ ਬਾਪੂ ਸੇਵਾ ਦਾਸ ਕੁੱਲੀ ਵਾਲਿਆਂ ਦੀ 25ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਮਸਤ ਬਾਪੂ ਸੇਵਾ ਦਾਸ ਦੇ ਸੇਵਾਦਾਰਾਂ ਵਲੋਂ ਨਗਰ ਨਿਵਾਸੀਆਂ ਤੇ ਡਾਕਟਰ ਸੇਠ ਪ੍ਰਤਾਪ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੇ ਸਹਿਯੋਗ ਨਾਲ 19 ਅਕਤੂਬਰ ਨੂੰ ਮਨੁੱਖਤਾ ਦੇ ਭਲੇ ਲਈ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਮੁੱਖ ਪ੍ਰਬੰਧਕ ਸੁੱਚਾ ਸਿੰਘ ਝਿੰਗੜ ਐਲ. ਆਈ. ਸੀ. ਤੇ ਸ਼ਮਸ਼ੇਰ ਸਿੰਘ ਜੈਕਸਨ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਨ ਸਭਾ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਕਰਨਗੇ | ਇਸ ਮੌਕੇ ਅੱਖਾਂ ਦੇ ਮਾਹਰ ਡਾ. ਦੇਵ ਅਸ਼ੀਸ਼ ਸੇਠ ਬੰਗਾ ਵਾਲਿਆਂ ਵਲੋਂ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਆਪ੍ਰੇਸ਼ਨ ਯੋਗ ਪਾਏ ਜਾਣ ਵਾਲੇ ਮਰੀਜ਼ਾਂ ਦੇ ਮੁਫ਼ਤ ਅਪ੍ਰੇਸ਼ਨ ਕੀਤੇ ਜਾਣਗੇ |
ਪਿਛਲੀ ਖ਼ਬਰ ਔੜ ਵਿਖੇ ਬਾਬਾ ਵਿਸ਼ਵਕਰਮਾ ਦੇ 56ਵੇਂ ਸਾਲਾਨਾ ਮਹਾਨ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮ 22 ਨੂੰ ਅਗਲੀ ਖ਼ਬਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।