28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਪਵਨਜੀਤ ਸਿੱਧੂ ਦਾ ਮਹਿੰਦਰਾ ਹਸਪਤਾਲ ਬੰਗਾ ਵਿਖੇ ਸਨਮਾਨ

ਅਜੀਤ ਡੈਸਕ 19-10-2025
ਬੰਗਾ, 18 ਅਕਤੂਬਰ (ਕੁਲਦੀਪ ਸਿਘ ਪਾਬਲਾ, ਧਰਮਵੀਰ ਪਾਲ)-ਆਮ ਆਦਮੀ ਪਾਰਟੀ ਦੇ ਬੰਗਾ ਤੋਂ ਹਲਕਾ ਸੰਗਠਨ ਇੰਚਾਰਜ ਪਵਨਜੀਤ ਸਿੱਧੂ ਦਾ ਬੰਗਾ ਦੇ ਮਹਿੰਦਰਾ ਹਸਪਤਾਲ ਵਿਖੇ ਡਾਕਟਰ ਉਂਕਾਰ ਸਿੰਘ ਤੇ ਉਨ੍ਹਾਂ ਦੇ ਸਟਾਫ ਵਲੋਂ ਸਨਮਾਨ ਕੀਤਾ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਪਵਨਜੀਤ ਸਿੰਘ ਸਿੱਧੂ ਨੇ ਇਸ ਸਨਮਾਨ ਲਈ ਡਾਕਟਰ ਉਂਕਾਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਲਕੇ ਅੰਦਰ ਆਮ ਆਦਮੀ ਪਾਰਟੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਹਲਕੇ ਦੇ ਵਿਕਾਸ ਨੂੰ ਪਹਿਲ ਦੇ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਤੇ ਸਿੱਖਿਆ ਸਹੂਲਤਾਂ ਨੂੰ ਹੀ ਪਹਿਲ ਦੇ ਕੇ ਸੂਬੇ ਦੀ ਨੁਹਾਰ ਬਦਲ ਰਹੀ ਹੈ ਤੇ ਆਉਣ ਵਾਲੇ ਦਿਨਾਂ 'ਚ ਸਰਕਾਰ ਵਲੋਂ ਸੂਬੇ ਦੇ ਹਰ ਨਾਗਰਿਕ ਦਾ 10 ਲੱਖ ਦਾ ਸਿਹਤ ਬੀਮਾ ਕੀਤਾ ਜਾਵੇਗਾ | ਜਿਸ 'ਤੇ ਹਰ ਵਿਅਕਤੀ ਨੂੰ 10 ਲੱਖ ਤੱਕ ਦਾ ਇਲਾਜ ਮੁਫ਼ਤ ਦਿੱਤਾ ਜਾਵੇਗਾ ਤੇ ਇਹ ਇਲਾਜ ਸਰਕਾਰੀ ਹਸਤਪਾਲਾ ਤੋਂ ਇਲਾਵਾ ਸੂਬੇ ਦੇ 2 ਹਜ਼ਾਰ ਪ੍ਰਾਈਵੇਟ ਹਸਪਤਾਲਾਂ 'ਚ ਵੀ ਦਿੱਤਾ ਜਾਵੇਗਾ | ਇਸ ਮੌਕੇ ਰੀਟਾ ਬਾਲਾ, ਜਸਵਿੰਦਰ ਜੱਸੀ, ਜੋਤੀ ਕੌਲ, ਮਨਜੀਤ ਰਾਣੀ, ਕੋਮਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਕੁਆਲਿਟੀ ਕਨੇਕਟ' ਮੁਹਿੰਮ ਸੰਬੰਧੀ ਓਰੀਏਾਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਔੜ ਵਿਖੇ ਬਾਬਾ ਵਿਸ਼ਵਕਰਮਾ ਦੇ 56ਵੇਂ ਸਾਲਾਨਾ ਮਹਾਨ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।