26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਗ੍ਰੀਨ ਦੀਵਾਲੀ ਮਨਾਓ ਤੇ ਵਾਤਾਵਰਨ ਬਚਾਓ

ਅਜੀਤ ਡੈਸਕ 19-10-2025
ਨਵਾਂਸ਼ਹਿਰ, 18 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਪਿਛਲੇ 22 ਸਾਲਾਂ ਤੋਂ ਵਾਤਾਵਰਨ ਦੀ ਸੰਭਾਲ ਸੰਬੰਧੀ ਕਾਰਜਸ਼ੀਲ ਸੰਸਥਾ ਵਾਤਾਵਰਨ ਸੰਭਾਲ ਸੁਸਾਇਟੀ ਵਲੋਂ ਸਰਕਾਰੀ ਸਕੂਲ ਕਰੀਮਪੁਰ ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ, ਤਰਸੇਮ ਲਾਲ, ਧਰਮ ਪਾਲ ਬਾਲੀ ਨੇ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਰਵਾਇਤੀ ਢੰਗ ਨਾਲ ਮਨਾਉਣੇ ਚਾਹੀਦੇ ਹਨ | ਧਰਤੀ ਹੀ ਇੱਕੋ ਇਕ ਅਜਿਹਾ ਗ੍ਰਹਿ ਹੈ ਜਿਥੇ ਜੀਵਨ ਤੇ ਬਨਸਪਤੀ ਹੈ | ਲਗਾਤਾਰ ਵਧਦੀ ਆਬਾਦੀ, ਬੇਤਰਤੀਬੇ ਵਿਕਾਸ ਕਾਰਜਾਂ ਤੇ ਜੰਗਲਾਤ ਖੇਤਰ ਵਿਚ ਕਮੀ ਕਾਰਨ ਵਾਤਾਵਰਨ ਵਿਚ ਵਿਗਾੜ ਪੈਦਾ ਹੋ ਰਿਹਾ ਹੈ | ਰੌਸ਼ਨੀਆਂ ਦੇ ਇਸ ਤਿਉਹਾਰ ਦੀ ਮਹੱਤਤਾ ਨੂੰ ਪਹਿਚਾਣਦਿਆਂ ਮਨੁੱਖੀ ਮਨ ਨੂੰ ਰੁਸ਼ਨਾਉਣ ਦੀ ਲੋੜ ਹੈ | ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਦੀ ਮਦਦ ਨਾਲ ਸਕੂਲ ਦੇ ਖੇਡ ਮੈਦਾਨ 'ਚ 15 ਵੱਖ-ਵੱਖ ਕਿਸਮਾਂ ਦੇ ਬੂਟੇ ਵੀ ਲਗਾਏ ਗਏ | ਸਕੂਲ ਮੁਖੀ ਪਿ੍ੰਸੀਪਲ ਮੋਨਿਕਾ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਸਕੂਲ ਸਟਾਫ਼ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ | ਨਤੀਜੇ ਵਜੋਂ, ਇਸ ਕਰੀਮਪੁਰ ਸਕੂਲ ਨੂੰ ਪੰਜਾਬ ਪੱਧਰੀ ਸਰਵੇਖਣ ਦੇ ਆਧਾਰ 'ਤੇ 18 ਸਕੂਲਾਂ 'ਚੋਂ ਚੁਣਿਆ ਗਿਆ ਹੈ | ਇਸ ਮੌਕੇ ਰੇਸ਼ਮ ਸਿੰਘ, ਬਲਜੀਤ ਚੋਪੜਾ ਤੇ ਸਕੂਲ ਵਲੋਂ ਰਮਨ ਰੀਤਿਕਾ, ਜਸਵਿੰਦਰ ਕੌਰ, ਸੰਤੋਸ਼ ਰਾਣੀ ਅਤੇ ਨੂਰਦੀਪ, ਮਾਨਵੀ, ਪੁਨੀਤ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ 69ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਬੈਡਮਿੰਟਨ ਲੜਕੀਆਂ 14 ਸਾਲ 'ਚ 12 ਟੀਮਾਂ ਨਾਕ ਆਊਟ ਦੌਰ 'ਚ ਪੁ... ਅਗਲੀ ਖ਼ਬਰ ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਵਕ ਮਨਾਉਣ ਲਈ ਪੁਲਿਸ ਨੇ ਕੱਢੇ ਫਲੈਗ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।