09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਇੰਜੀ. ਗੋਪਾਲ ਕ੍ਰਿਸ਼ਨ ਬੀਸਲਾ ਨੇ ਬੂਟੇ ਵੰਡ ਕੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

ਅਜੀਤ ਡੈਸਕ 20-10-2025
ਕਟਾਰੀਆਂ, 19 ਅਕਤੂਬਰ (ਪ੍ਰੇਮੀ ਸੰਧਵਾਂ)-ਵੱਖ-ਵੱਖ ਜਥੇਬੰਦੀਆਂ ਤੇ ਪੰਜਾਬ ਸਰਕਾਰ ਵਲੋਂ ਮੁਫ਼ਤ ਬੂਟੇ ਵੰਡਣ ਦੇ ਕਰੀਬ 25 ਸਾਲਾਂ ਤੋਂ ਕਾਰਜ ਕਰ ਰਹੇ ਵਾਤਾਵਰਨ ਪ੍ਰੇਮੀ ਗੋਪਾਲ ਕ੍ਰਿਸ਼ਨ ਬੀਸਲਾ ਸਪੁੱਤਰ ਸਾਬਕਾ ਹੈੱਡ ਮਾਸਟਰ ਗੁਰਦੇਵ ਰਾਮ ਮਹਿੰਮੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਖੁਸ਼ੀ 'ਚ ਵੱਖ-ਵੱਖ ਪਿੰਡਾਂ 'ਚ ਵੱਖ-ਵੱਖ ਪ੍ਰਕਾਰ ਦੇ ਮੁਫ਼ਤ ਬੂਟਿਆਂ ਦੀ ਵੰਡ ਕਰਦਿਆਂ ਕਿਹਾ ਕਿ ਹਰ ਇਨਸਾਨ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ 'ਤੇ ਮਹਿੰਗੇ ਭਾਅ ਦੇ ਪਟਾਕੇ ਚਲਾਉਣ ਦੀ ਬਜਾਏ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਦਿਨੋ ਦਿਨ ਬਦਲਦੇ ਮੌਸਮ ਕਾਰਨ ਫੈਲ ਰਹੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ | ਇਸ ਮੌਕੇ ਬਲਦੀਸ਼ ਕੌਰ, ਸੁਰਿੰਦਰ ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ, ਮੈਡਮ ਸੁਖਜੀਤ ਕੌਰ, ਰਾਜ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦ ਨੌਰਵੁੱਡ ਸਕੂਲ ਨੇ ਸ਼ਿਲਪਕਾਰੀ ਪ੍ਰਦਰਸ਼ਨੀ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੁਆਮੀ ਗੰਗਾ ਨੰਦ ਭੂਰੀਵਾਲੇ ਸੇਵਾ ਸੰਮਤੀ ਵਲੋਂ ਬਲਾਚੌਰ ਵਿਖੇ ਖੂਨਦਾਨ ਕੈਂਪ 22 ਨੂੰ -ਥੋਪੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।