11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਸਰਕਲ ਨਵਾਂਸ਼ਹਿਰ ਦੀ ਬੈਠਕ

ਅਜੀਤ ਡੈਸਕ 20-10-2025
ਨਵਾਂਸ਼ਹਿਰ, 19 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ (ਏਟਕ) ਦੇ ਸਰਕਲ ਨਵਾਂਸ਼ਹਿਰ ਦੀ ਹੋਈ ਬੈਠਕ 'ਚ ਪੈਨਸ਼ਨਰਜ਼ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਸਥਾਰ ਸਹਿਤ ਵਿਚਾਰਾਂ ਹੋਈਆਂ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਮਦਨ ਗੋਪਾਲ, ਰਾਮ ਆਸਰਾ ਅਤੇ ਮਨੀ ਰਾਮ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਜਾਇਦਾਦਾਂ ਵੇਚਣ ਵਾਲੀ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਵਿਭਾਗ ਦੇ ਕਰਮਚਾਰੀਆਂ ਦੀਆਂ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਸਬੰਧੀ ਲਗਾਈਆਂ ਡਿਊਟੀਆਂ ਦੇ ਹੁਕਮ ਤੁਰੰਤ ਵਾਪਿਸ ਲਏ ਜਾਣ | ਉਹਨਾਂ ਮੰਗ ਕੀਤੀ ਕਿ ਕਰਮਚਾਰੀਆਂ ਦਾ ਹਰ ਮਹੀਨੇ ਡਿਵੈਲਪਮੈਂਟ ਫੰਡ ਦੇ ਨਾਂ 'ਤੇ ਕੱਟੇ ਜਾਂਦੇ 200 ਰੁਪਏ ਤੁਰੰਤ ਬੰਦ ਕੀਤੇ ਜਾਣ | ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਕਰਦਿਆਂ ਸਾਰੇ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਕੇਲਾਂ ਦਾ ਲੰਬੇ ਸਮੇਂ ਤੋਂ ਪਿਆ ਬਕਾਇਆ ਤੁਰੰਤ ਜਾਰੀ ਕਰਨ, ਮੈਡੀਕਲ ਬਿੱਲਾਂ ਸਬੰਧੀ ਆ ਰਹੀਆਂ ਔਕੜਾਂ ਨੂੰ ਦੂਰ ਕਰਨ, ਮੈਡੀਕਲ ਬਿੱਲਾਂ ਨੂੰ ਪਾਸ ਕਰਨ ਅਤੇ ਪਾਸ ਕੀਤੇ ਬਿੱਲ ਦੀ ਬਣਦੀ ਰਕਮ ਖਾਤਿਆਂ 'ਚ ਪਾਉਣ ਸਬੰਧੀ ਸਮਾਂ ਸੀਮਾ ਨਿਸ਼ਚਿਤ ਕੀਤੀ ਜਾਵੇ ਤਾਂ ਕਿ ਪੈਨਸ਼ਨਰਜ਼ ਆਪਣਾ ਠੀਕ ਢੰਗ ਨਾਲ ਸਮੇਂ ਨਾਲ ਇਲਾਜ਼ ਕਰਵਾ ਸਕਣ | ਬੈਠਕ ਨੂੰ ਸਰਕਲ ਪ੍ਰਧਾਨ ਹਸ਼ਮਤ ਅਲੀ, ਕਰਨੈਲ ਸਿੰਘ ਇੰਜੀਨੀਅਰ, ਸੁੱਚਾ ਸਿੰਘ, ਕੁਲਵੰਤ ਸਿੰਘ, ਹਰਮੇਸ਼ ਲਾਲ, ਯੁਗਾ ਰਾਮ, ਦਵਿੰਦਰ ਸਿੰਘ ਭੱਟੀ, ਪਰਮਜੀਤ ਸਿੰਘ, ਜੋਗਾ ਸਿੰਘ, ਰਾਮ ਲਖਣ ਸਰਕਲ ਕੈਸ਼ੀਅਰ, ਮੰਡਲ ਆਗੂ ਕਰਨੈਲ ਸਿੰਘ, ਸੁੱਚਾ ਸਿੰਘ ਪਰਵਾਕਰ, ਤਿਵਾੜੀ, ਹਰੀ ਕਿ੍ਸ਼ਨ ਕੈਸ਼ੀਅਰ, ਇੰਜੀਨੀਅਰ ਵਿਜੇ ਸਿੰਘ, ਇੰਜੀਨੀਅਰ ਜਗੀਰ ਸਿੰਘ, ਲਛਮਣ ਦਾਸ, ਜਗਦੀਸ਼ ਸਿੰਘ, ਹਰਬੰਸ ਸਿੰਘ, ਸੁਖਵਿੰਦਰ ਸਿੰਘ, ਬਲਵੀਰ ਸਿੰਘ, ਕੁੰਦਨ ਸਿੰਘ, ਕੁਲਵਿੰਦਰ ਸਿੰਘ, ਸੁਰੇਸ਼ ਕੁਮਾਰ ਕੈਸ਼ੀਅਰ, ਸੁਰਿੰਦਰ ਸਿੰਘ ਰਾਣਾ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਪਿੰਡ ਬੱਲੋਵਾਲ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਅਕਾਲੀ ਆਗੂਆਂ ਨੇ ਹੜ੍ਹ ਪੀੜ੍ਹਤਾਂ ਲਈ 200 ਕੁਇੰਟਲ ਕਣਕ ਭੇਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।