11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਗੜ੍ਹਸ਼ੰਕਰ ਨੂੰ ਪ੍ਰਸਤਾਵਿਤ ਜ਼ਿਲ੍ਹੇ ਸ੍ਰੀ ਅਨੰਦਪੁਰ ਸਾਹਿਬ ਨਾਲ ਜੋੜਨ ਦਾ ਫ਼ੈਸਲਾ ਹੋਵੇਗਾ ਲੋਕ ਵਿਰੋਧੀ-ਰਾਠਾਂ

ਅਜੀਤ ਡੈਸਕ 20-10-2025
ਗੜ੍ਹਸ਼ੰਕਰ, 19 ਅਕਤੂਬਰ (ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪੰਜਾਬ ਸਰਕਾਰ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੇ ਪ੍ਰਸਤਾਵ ਤਹਿਤ ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਪਿੰਡਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਨਾਲ ਜੋੜੇ ਜਾਣ ਦੇ ਫ਼ੈਸਲੇ ਨੂੰ ਲੋਕ ਵਿਰੋਧੀ ਕਰਾਰ ਦਿੱਤਾ ਹੈ | ਸਾਬਕਾ ਵਿਧਾਇਕ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਗੜ੍ਹਸ਼ੰਕਰ ਦੇ ਬਹੁਤੇ ਪਿੰਡਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਹੁਸ਼ਿਆਰਪੁਰ ਨਾਲੋਂ ਕਿਤੇ ਦੂਰ ਪਵੇਗਾ | ਸ੍ਰੀ ਅਨੰਦਪੁਰ ਸਾਹਿਬ ਦੇ ਮੁਕਾਬਲੇ ਹੁਸ਼ਿਆਰਪੁਰ ਨੂੰ ਜਾਣ ਲਈ ਸੜਕੀ ਸੰਪਰਕ ਤੇ ਬੱਸ ਸੇਵਾਵਾਂ ਹਜ਼ਾਰ ਗੁਣਾਂ ਵਧੀਆਂ ਹਨ | ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਏ ਜਾਣ ਦਾ ਅਸੀਂ ਭਰਵਾਂ ਸਵਾਗਤ ਕਰਦੇ ਹਾਂ ਤੇ ਸਰਕਾਰ ਤੋਂ ਮੰਗ ਵੀ ਕਰਦੇ ਹਾਂ ਕਿ ਹਰ ਹਾਲ 'ਚ ਸ੍ਰੀ ਅਨੰਦਪੁਰ ਨੂੰ ਜ਼ਿਲ੍ਹਾ ਬਣਾਇਆ ਜਾਵੇ ਪਰ ਚਾਹੀਦਾ ਇਹ ਹੈ ਕਿ ਗੜ੍ਹਸ਼ੰਕਰ ਦੇ ਲੋਕਾਂ ਨੂੰ ਸੁਵਿਧਾ ਦੇਣ ਦੀ ਬਜਾਏ ਉਨ੍ਹਾਂ ਨੂੰ ਮੁਸ਼ਕਿਲ 'ਚ ਨਾ ਪਾਇਆ ਜਾਵੇ | ਉਨ੍ਹਾਂ ਕਿਹਾ ਕਿ ਕਿਲ੍ਹਾ ਆਨੰਦਗੜ੍ਹ ਵਾਲੇ ਸੰਤਾਂ-ਮਹਾਂਪੁਰਸ਼ਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਤਾਂ ਸੜਕ ਦਾ ਜੰਗੀ ਪੱਧਰ 'ਤੇ ਨਿਰਮਾਣ ਕਰਵਾਇਆ ਜਾ ਰਿਹਾ ਹੈ, ਪਰ ਸਰਕਾਰ ਨੇ ਇਸ ਕਾਰਜ ਤੋਂ ਸਬਕ ਨਹੀਂ ਸਿੱਖਿਆ | ਰਾਠਾਂ ਨੇ ਕਿਹਾ ਕਿ ਖਾਨਾਪੂਰਤੀ ਵਜੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹੇ ਦਾ ਦਰਜਾਂ ਦੇਣ ਦੀ ਬਜਾਏ ਸਰਕਾਰ ਨੂੰ ਲੋਕਾਂ ਨੇ ਜੁੜੇ ਅਸਲ ਮੁੱਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ |
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਲਧਾਣਾ ਝਿੱਕਾ ਵਿਖੇ ਲੋਹਟੀਆ ਵਲੋਂ ਬੂਟਾ ਲਗਾ ਕੇ 125 ਬੂਟਿਆਂ ਦੇ ਜੰਗਲ ਦੀ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।