12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਲੱਖਪੁਰ ਵਿਖੇ ਬੱਸ ਸਟੈਂਡ ਦੀ ਇਮਾਰਤ ਦੀ ਉਸਾਰੀ ਦੀ ਸ਼ੁਰੂਆਤ <br/>

ਅਜੀਤ ਡੈਸਕ 20-10-2025
ਖਲਵਾੜਾ, 19 ਅਕਤੂਬਰ (ਮਨਦੀਪ ਸਿੰਘ ਸੰਧੂ) ਪ੍ਰਵਾਸੀ ਭਾਰਤੀ ਸੁਲਿੰਦਰ ਸਿੰਘ ਦੇ ਲੜਕੇ ਅਤੇ ਪ੍ਰਵਾਸੀ ਭਾਰਤੀ ਸੁਖਵਿੰਦਰ ਸਿੰਘ ਦੇ ਭਤੀਜੇ ਅਮਨਦੀਪ ਸਿੰਘ ਦੀ ਯਾਦ ਵਿਚ ਸਰਾਂ ਵਾਲੇ ਅੱਡੇ ਤੇ ਪਿੰਡ ਲੱਖਪੁਰ ਵਿਖੇ ਬੱਸ ਸਟੈਂਡ ਦੀ ਇਮਾਰਤ ਬਣਾਉਣ ਦਾ ਨੀਂਹ ਰੱਖ ਕੇ ਉਦਘਾਟਨ ਕੀਤਾ ਗਿਆ | ਜਿਸ ਦੀ ਨੀਂਹ ਅਮਨਦੀਪ ਸਿੰਘ ਦੇ ਦਾਦਾ ਗਿਆਨ ਸਿੰਘ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ | ਇਸ ਮੌਕੇ ਸਰਪੰਚ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਬੱਸ ਸਟੈਂਡ ਪੰਜ ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਜੋ ਕਿ ਬਹੁਤ ਜਲਦ ਬਣਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ | ਇਸ ਮੌਕੇ ਸਰਪੰਚ ਗੁਰਮੀਤ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ, ਦਵਿੰਦਰ ਪਾਲ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਰਾਮ ਆਸਰਾ ਪੰਚ, ਰੇਸ਼ਮ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਜਸਪਾਲ ਸਿੰਘ, ਤਰਲੋਚਨ ਸਿੰਘ, ਪਰਮਜੀਤ ਸਿੰਘ, ਬਿੰਦਰ ਸਿੰਘ, ਤੀਰਥ ਸਿੰਘ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ, ਮਹਿੰਦਰ ਪਾਲ, ਜਸ਼ਨਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੌਂਦ ਬਿਲਡਿੰਗ ਮੈਟੀਰੀਅਲ ਸਟੋਰ ਠੱਟਾ ਨਵਾਂ ਵਲੋਂ ਸੈਨੇਟਰੀ, ਪੇਂਟ ਤੇ ਟਾਈਲਾਂ ਉੱਪਰ ਛੋਟ <br/> ਅਗਲੀ ਖ਼ਬਰ ਜਲੰਧਰ ਇੰਟਰਪ੍ਰਾਈਜ਼ਜ਼ ਵਲੋਂ ਸ਼ੁਰੂ ਕੀਤੀ ਦੀਵਾਲੀ ਸੇਲ ਨੂੰ ਗਾਹਕਾਂ ਵਲੋਂ ਭਰਵਾਂ ਹੁੰਗਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।