12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ <br/>

ਅਜੀਤ ਡੈਸਕ 20-10-2025
ਭੁਲੱਥ, 19 ਅਕਤੂਬਰ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਬੜੇ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਚਾਅ ਨਾਲ ਭਾਗ ਲਿਆ | ਇਸ ਮੌਕੇ ਰੰਗੋਲੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ ਤੇ ਸੁੰਦਰ ਰੰਗੋਲੀਆਂ ਬਣਾਈਆਂ | ਸਭ ਬੱਚਿਆਂ ਨੇ ਆਪਣੀ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਕਲਾਸਾਂ ਸਜਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀਆਂ ਕਲਾਸਾਂ ਨੂੰ ਦੀਵੇ, ਬੱਤੀਆਂ ਤੇ ਪੋਸਟਰਾਂ ਨਾਲ ਸੁੰਦਰ ਢੰਗ ਨਾਲ ਸਜਾਇਆ | ਇਸ ਮੌਕੇ ਪਿ੍ੰਸੀਪਲ ਸੋਨੰੂ ਸ਼ਰਮਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤਰ੍ਹਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਇਹਨਾਂ ਨਾਲ ਆਪਸੀ ਸਾਂਝ ਅਤੇ ਪ੍ਰੇਮ ਪਿਆਰ ਵਿਚ ਵਾਧਾ ਹੁੰਦਾ ਹੈ | ਉਨ੍ਹਾਂ ਸਾਰੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਸਾਫ਼-ਸੁਥਰੀ ਤੇ ਪ੍ਰਕਾਸ਼ਮਈ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਜਮਸ਼ੇਰ ਖਾਸ ਨੂੰ ਡੇਅਰੀ ਕੰਪਲੈਕਸ ਅਤੇ ਹੋਰ ਪਿੰਡਾਂ ਨਾਲ ਜੋੜਦਾ ਨਾਲੇ ਦਾ ਪੁਲ ਦੇ ਰਿਹੈ ਹਾਦਸਿਆਂ ਨੂੰ ਸੱਦਾ <br/>... ਅਗਲੀ ਖ਼ਬਰ ਸੌਂਦ ਬਿਲਡਿੰਗ ਮੈਟੀਰੀਅਲ ਸਟੋਰ ਠੱਟਾ ਨਵਾਂ ਵਲੋਂ ਸੈਨੇਟਰੀ, ਪੇਂਟ ਤੇ ਟਾਈਲਾਂ ਉੱਪਰ ਛੋਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।