15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕਰਾਟੇ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ <br/>

ਅਜੀਤ ਡੈਸਕ 03-11-2025
ਬੰਗਾ, 2 ਨਵੰਬਰ (ਧਰਮਵੀਰ ਪਾਲ) - ਬੀਤੇ ਦਿਨੀਂ ਬਟਾਲਾ ਵਿਖੇ ਇੰਡੀਆ ਓਪਨ 2025 ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ | ਜਿਸ 'ਚ ਇਲਾਕੇ ਦੇ ਉੱਘੇ ਕਰਾਟੇ ਟਰੇਨਿੰਗ ਸੈਂਟਰ ਵੀਰ ਫਾਈਟਰ ਕਰਾਟੇ ਕਲੱਬ ਬੰਗਾ ਦੇ ਖਿਡਾਰੀਆਂ ਨੇ ਕਰਾਟੇ ਕੋਚ ਰਾਜਵੀਰ ਸਿੰਘ ਕੈਂਥ ਦੀ ਅਗਵਾਈ 'ਚ ਭਾਗ ਲਿਆ ਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 4 ਸੋਨ ਤਗਮੇ, 2 ਚਾਂਦੀ ਦੇ ਤਗਮੇ, 3 ਕਾਂਸੀ ਦੇ ਤਗਮੇ ਜਿੱਤ ਕੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਬੰਗਾ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਜੇਤੂ ਖਿਡਾਰੀਆਂ ਨੂੰ ਇਲਾਕੇ ਦੀਆਂ ਨਾਮਵਰ ਹਸਤੀਆਂ ਨੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਕੋਚ ਰਾਜਵੀਰ ਕੈਂਥ ਨੇ ਦੱਸਿਆ ਕਿ ਕਰਾਟੇ ਚੈਂਪੀਅਨਸ਼ਿਪ ਵਿਚ ਇੰਟਰਨੈਸ਼ਨਲ ਕਰਾਟੇ ਖਿਡਾਰੀ ਪ੍ਰਭਵੀਰ ਸਿੰਘ ਕੈਂਥ, ਮਨਕੀਰਤ ਕੌਰ ਕੈਂਥ, ਜਸਨੂਰ ਕੌਰ ਅਤੇ ਮਾਨਵੀਰ ਸਿੰਘ ਨੇ ਸੋਨ ਤਗਮੇ, ਸਹਿਜ ਪ੍ਰੀਤ ਕੌਰ ਅਤੇ ਗੁਰਸੀਰਤ ਕੌਰ ਨੇ ਚਾਂਦੀ ਦੇ ਤਗਮੇ ਅਤੇ ਗੁਰਸ਼ਾਨ ਸਿੰਘ, ਏਕਮ ਵੀਰ ਅਤੇ ਕਬੀਰ ਸਿੰਘ ਨੇ ਕਾਂਸੀ ਦੇ ਤਗਮਾ ਜਿੱਤੇ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਡਾਕਟਰ ਕਿਰਪਾਲ ਸਿੰਘ ਝੱਲੀ, ਤਰਸੇਮ ਸਿੰਘ ਨੋਤਾ ਅਤੇ ਮਾਸਟਰ ਅਸ਼ੋਕ ਕੁਮਾਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਕਰਾਟੇ ਕਲੱਬ ਦੇ ਪ੍ਰਧਾਨ ਅਤੇ ਕੋਚ ਰਾਜਵੀਰ ਸਿੰਘ ਕੈਂਥ ਖਿਡਾਰੀਆਂ ਨੂੰ ਮਿਹਨਤ ਅਤੇ ਲਗਨ ਨਾਲ ਸਿਖਲਾਈ ਦੇ ਰਹੇ ਹਨ | ਇਨ੍ਹਾਂ ਤੋਂ ਟ੍ਰੇਨਿੰਗ ਲੈ ਰਹੇ ਖਿਡਾਰੀ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਸ਼ਲਾਘਾਯੋਗ ਪ੍ਰਦਰਸ਼ਨ ਕਰ ਰਹੇ ਹਨ | ਉਨ੍ਹਾਂ ਜੇਤੂ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ | ਇਸ ਮੌਕੇ ਇੰਟਰਨੈਸ਼ਨਲ ਪਾਵਰ ਲਿਫਟਰ ਕੁਲਦੀਪ ਸਿੰਘ ਰਾਣਾ, ਡਾਕਟਰ ਹਰੀ ਕਿ੍ਸ਼ਨ ਨੇ ਵੀ ਆਪਣੇ ਵਿਚਾਰ ਰੱਖੇ | ਇਸ ਮੌਕੇ ਅਮਰਦੀਪ ਸਿੰਘ ਯੂ.ਐਸ.ਏ, ਮਨਪ੍ਰੀਤ ਸਿੰਘ, ਨਵਦੀਪ ਸਿੰਘ, ਇੰਦਰਜੀਤ ਸਿੰਘ ਮਾਨ, ਜਸਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦਾ ਦਿਲ -ਬੰਗਾ <br/> ਅਗਲੀ ਖ਼ਬਰ ਦੋਆਬਾ ਸੀਨੀਅਰ ਸਿਟੀਜ਼ਨ ਵਲੋਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।