15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਭੀਣ ਸਕੂਲ ਵਿਖੇ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਮੇਲਾ ਲਗਾਇਆ

ਅਜੀਤ ਡੈਸਕ 03-11-2025
ਮੱਲਪੁਰ ਅੜਕਾਂ, 2 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਭੀਣ ਵਿਖੇ ਸਮਾਜਿਕ ਸਿੱਖਿਆ ਤੇ ਅੰਗਰੇਜੀ ਵਿਸ਼ਿਆਂ ਦਾ ਵਿੱਦਿਅਕ ਮੇਲਾ ਲਗਾਇਆ | ਇਸ ਦੌਰਾਨ ਸਰਪੰਚ ਨਿਸ਼ਾਨਵੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਵਲੋਂ ਬਹੁਤ ਹੀ ਬਰੀਕੀ ਨਾਲ ਸਾਰੇ ਮੇਲੇ ਦਾ ਨਿਰੀਖਣ ਕੀਤਾ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਦੁਆਰਾ ਕੀਤੀ ਮਿਹਨਤ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਵਲੋਂ ਸਕੂਲ ਦੇ ਵਿਕਾਸ ਲਈ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ | ਜਾਣਕਾਰੀ ਦਿੰਦਿਆਂ ਸਕੂਲ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਵਿਦਿਆਰਥੀਆਂ ਨੇ 81 ਮਾਡਲ ਲਗਾਏ | ਉਨ੍ਹਾਂ ਕਿਹਾ ਕਿ ਵਿੱਦਿਅਕ ਮੇਲੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਤੇ ਵਿਸ਼ਿਆਂ ਪ੍ਰਤੀ ਰੁਚੀ ਪੈਦਾ ਕਰਦੇ ਹਨ | ਇਸ ਮੌਕੇ ਮਾਸਟਰ ਦੀਪ ਸਿੰਘ, ਮਾਡਰਨ ਸਟੂਡੀਓ ਵਾਲੇ, ਅੰਜਨਾ, ਅਮਨਦੀਪ ਸਿੰਘ, ਸੰਜੀਵ ਸਿੰਘ, ਰਾਕੇਸ਼ ਰਾਣੀ, ਗਗਨਦੀਪ ਕੌਰ, ਚੇਅਰਮੈਨ ਮਨਦੀਪ ਰਾਣੀ ਤੇ ਬੱਚਿਆਂ ਦੇ ਮਾਪੇ ਹਾਜਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਬਲਵੰਤ ਸਿੰਘ ਟਾਂਡੇ ਵਾਲੇ ਤੇ ਸੇਵਕਾਂ ਦੀ ਬਰਸੀ ਨੂੰ ਸਮਰਪਿਤ ਸਮਾਗਮ 9 ਤੋਂ <br/> ਅਗਲੀ ਖ਼ਬਰ ਇੰਡਿਅਨ ਆਇਲ ਊਨਾ ਵਲੋਂ ਐਮ. ਬੀ. ਜੀ. ਸਰਕਾਰੀ ਕਾਲਜ ਪੋਜੇਵਾਲ 'ਚ ਨਾਅਰੇ ਲਿਖਣ ਦੇ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।