15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਅਟਾਲ ਮਜਾਰਾ 'ਚ ਪ੍ਰਭਾਤ ਫੇਰੀਆਂ ਦੀ ਹੋਈ ਸ਼ੁਰੂਆਤ <br/>

ਅਜੀਤ ਡੈਸਕ 03-11-2025
ਸੜੋਆ, 2 ਨਵੰਬਰ (ਹਰਮੇਲ ਸਹੰੂਗੜਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸਿੰਘ ਸਭਾ ਪਿੰਡ ਅਟਾਲ ਮਜਾਰਾ ਦੀਆਂ ਸੰਗਤਾਂ ਵੱਲੋਂ ਅੰਮਿ੍ਤ ਵੇਲੇ ਤੋਂ ਉੱਠ ਕੇ ਪਿੰਡ ਵਿੱਚ ਪ੍ਰਭਾਤ ਫੇਰੀ ਕੱਢੀ ਗਈ | ਗੁਰਦੁਆਰਾ ਸਾਹਿਬ ਤੋਂ ਹੁੰਦੇ ਹੋਏ ਪਿੰਡ ਦੀ ਪਰਿਕਰਮਾ ਕਰਦਿਆਂ ਗੁਰੂ ਸਾਹਿਬ ਦੀ ਬਾਣੀ ਦਾ ਜੱਸ ਗਾਇਨ ਕਰਦਿਆਂ ਹੋਇਆ ਨੌਜਵਾਨਾਂ ਵੱਲੋਂ ਪੰਜ ਦਿਨਾਂ ਤੱਕ ਪ੍ਰਭਾਤ ਫੇਰੀਆਂ ਲਗਾਈਆਂ ਜਾਣਗੀਆਂ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਪਾਲ ਸਿੰਘ ਤੇ ਠੇਕੇਦਾਰ ਮੱਖਣ ਸਿੰਘ ਨੇ ਦੱਸਿਆ ਕਿ ਪਿੰਡ ਦੀਆਂ ਸੰਗਤਾਂ ਵਿੱਚ ਪ੍ਰਭਾਤ ਫੇਰੀਆਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹਨਾਂ ਪ੍ਰਭਾਤ ਫੇਰੀਆਂ 'ਚ ਬੀਬੀਆਂ ਤੇ ਬੱਚਿਆਂ ਵੱਲੋਂ ਵੀ ਬਹੁਤ ਹੀ ਸ਼ਰਧਾ ਨਾਲ ਸਹਿਯੋਗ ਦਿੱਤਾ ਗਿਆ ਹੈ ਅਤੇ ਸੰਗਤਾਂ ਦੀ ਸੇਵਾ ਵਾਸਤੇ ਸੇਵਾਦਾਰ ਵੱਲੋਂ ਵੱਖ-ਵੱਖ ਤਰ੍ਹਾਂ ਦੇ ਚਾਹ-ਪਕੌੜਿਆਂ ਦੇ ਲੰਗਰ ਲਗਾ ਕੇ ਸੇਵਾ ਕੀਤੀ ਗਈ | ਹੋਰਨਾਂ ਤੋਂ ਇਲਾਵਾ ਕਲੱਬ ਪ੍ਰਧਾਨ ਬਲਜਿੰਦਰ ਸਿੰਘ, ਸੁਖਵੀਰ ਸਿੰਘ, ਹਰਦੀਪ ਸਿੰਘ ਹਰਭਜਨ ਸਿੰਘ, ਲਖਵੀਰ ਸਿੰਘ ਸੋਨਾ, ਨਿਸ਼ਾਨ ਸਿੰਘ ਗੁਰੂ ਘਰ ਦੇ ਸੇਵਾਦਾਰ ਬੀਬੀਆਂ ਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਤੇ ਕਬਜ਼ਾ ਕਰਨ ਲਈ ਜਾਰੀ ਕੀਤਾ ਨੋਟੀਫਿਕੇਸ਼ਨ ਕੇਂਦਰ ਸਰਕਾਰ ਵਾਪਸ ਲਵੇ-ਕਰਨ ਸਿੰਘ ਰਾਣਾ <br/> ਅਗਲੀ ਖ਼ਬਰ ਬੰਗਾ 'ਚ ਦਵਿੰਦਰ ਇਟਲੀ ਯਾਦਗਾਰੀ ਸੱਤਵਾਂ ਖੂਨਦਾਨ ਕੈਂਪ 5 ਨੂੰ - ਡਾ: ਰੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।