ਨਵਾਂਸ਼ਹਿਰ, 5 ਨਵੰਬਰ (ਜਸਵੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਸਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਰਾਗੀ ਜਥਾ ਭਾਈ ਰਜਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਕਥਾਵਾਚਕ ਭਾਈ ਗੁਰਲਾਲ ਸਿੰਘ ਦਮਦਮੀ ਟਕਸਾਲ ਸ਼੍ਰੀ ਮੰਜੀ ਸਾਹਿਬ ਅੰਮਿ੍ਤਸਰ ਵਾਲੇ, ਭਾਈ ਪ੍ਰਦੀਪ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਸੁਖਬੀਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਸਿੰਘ ਸਭਾ, ਹੈਡ ਗ੍ਰੰਥੀ ਭਾਈ ਮਨਜੀਤ ਸਿੰਘ ਅਤੇ ਕਥਾਵਾਚਕ ਭਾਈ ਰਾਹੁਲ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਚਾਹ-ਪਕੌੜਿਆਂ ਅਤੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ | ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਮੱਖਣ ਸਿੰਘ ਗਰੇਵਾਲ ਅਤੇ ਸੈਕਟਰੀ ਸੁਖਵਿੰਦਰ ਸਿੰਘ ਥਾਂਦੀ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹਰਸੁਖਪਾਲ ਸਿੰਘ ਗਰੇਵਾਲ, ਉੱਤਮ ਸਿੰਘ ਸੇਠੀ, ਹਰਜਾਪ ਸਿੰਘ, ਅਮਰਜੀਤ ਸਿੰਘ, ਹਰਵਿੰਦਰ ਸਿੰਘ, ਤਰਲੋਕ ਸਿੰਘ ਸੇਠੀ, ਕੌਂਸਲਰ ਪਰਮ ਸਿੰਘ ਖਾਲਸਾ, ਜਸਪਾਲ ਸਿੰਘ ਕੋਹਲੀ, ਕਰਮਜੀਤ ਸਿੰਘ ਸੋਢੀ, ਇਸ਼ਪਾਲ ਸਿੰਘ ਸੇਠੀ, ਜਤਿੰਦਰ ਸਿੰਘ, ਗੁਰਜੋਤ ਸਿੰਘ, ਹਰਮਨਜੀਤ ਸਿੰਘ, ਕੁਲਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਅਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸਵੰਤ ਸਿੰਘ ਭੱਟੀ, ਅਸ਼ਮੀਤ ਸਿੰਘ, ਮਾਤਾ ਸਾਹਿਬ ਕੌਰ ਸੇਵਾ ਸੋਸਾਇਟੀਆਂ ਦੀਆਂ ਮੈਂਬਰਾਂ ਰਾਜਵਿੰਦਰ ਕੌਰ, ਨਵਜੋਤ ਕੌਰ, ਮਨਜੀਤ ਕੌਰ, ਗੁਰਪ੍ਰੀਤ ਕੌਰ, ਹਰਬੰਸ ਕੌਰ, ਇੰਦਰਜੀਤ ਕੌਰ, ਸੁਰਜੀਤ ਕੌਰ ਅਦਿ ਹਾਜ਼ਰ ਸਨ |
ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਸਕੂਲ ਵਿਖੇ ਮਨਾਇਆ ਗੁਰੂ ਨਾਨਕ ਆਗਮਨ ਪੁਰਬ
ਮੁਕੰਦਪੁਰ, (ਅਮਰੀਕ ਸਿੰਘ ਢੀਂਡਸਾ)-ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੈਪਲ ਬਿਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੈਪਲ ਬਿਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਦਿਹਾੜਾ ਵਿਦਿਆਰਥੀਆਂ ਤੇ ਸਮੂਹ ਸਟਾਫ ਦੁਆਰਾ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ,ਕਵਿਤਾ ਉਚਾਰਨ ਅਤੇ ਮੈਡਮ ਪਰਮਿੰਦਰ ਕੌਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਵੇਰਵਿਆਂ ਉਨ੍ਹਾਂ ਦੇ ਉਪਦੇਸ਼ਾਂ ਕਿਰਤ ਕਰੋ, ਨਾਮ ਜੱਪੋ, ਵੰਡ ਛੱਕੋ ਦੀ ਵਿਆਖਿਆ ਕਰਨ ਦੇ ਨਾਲ-ਨਾਲ ਵਿਦਆਰਥੀਆਂ ਨੂੰ ਹੱਕ-ਸੱਚ 'ਤੇ ਪਹਿਰਾ ਦੇਣ ਤੇ ਚੰਗੇ ਨਾਗਰਿਕ ਦੀ ਭੂਮਿਕਾ ਨਿਭਾਉਣ ਦਾ ਸੁਨੇਹਾ ਦਿੱਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸਰਦਾਰ ਭੁਪਿੰਦਰ ਸਿੰਘ ਨੇ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਮਾਨਦਾਰੀ ਨਾਲ ਪੜ੍ਹਾਈ ਕਰਨ ਤੇ ਅਧਿਆਤਮਿਕ ਬਿਰਤੀ ਧਾਰਨ ਕਰਨ ਦਾ ਸੁਨੇਹਾ ਦਿੱਤਾ | ਇਸ ਸਮੇਂ ਵਿਦਿਆਰਥੀ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ
ਬਹਿਰਾਮ, (ਨਛੱਤਰ ਸਿੰਘ ਬਹਿਰਾਮ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟੋਲ ਪਲਾਜਾ ਬਹਿਰਾਮ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦੁੱਧ, ਮਠਿਆਈ ਅਤੇ ਪਕੌੜਿਆ ਦਾ ਲੰਗਰ ਲਗਾਇਆ ਗਿਆ | ਮੈਂਬਰ ਜਿਲ੍ਹਾ ਪ੍ਰੀਸ਼ਦ ਕਮਲਜੀਤ ਬੰਗਾ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਪ੍ਰਕਾਸ਼ ਦਿਹਾੜੇ ਮੌਕੇ ਲੰਗਰ ਉਤਸ਼ਾਹ ਨਾਲ ਲਗਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀ ਪੀੜ੍ਹੀ ਵਿੱਚ ਸੇਵਾ ਦੀ ਭਾਵਨਾ ਹੋਰ ਵਧੇ | ਇਸ ਮੌਕੇ ਕਮਲਜੀਤ ਬੰਗਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮਨਦੀਪ ਸਿੰਘ ਨੂਰਪੁਰ, ਗੁਰਪ੍ਰੀਤ ਸਿੰਘ ਤਾਹਰਪੁਰ, ਗੋਨੀ ਭਰੋਲੀ, ਗੁਰਪ੍ਰੀਤ ਸਿੰਘ ਗੋਪੀ, ਤਲਵਿੰਦਰ ਸਿੰਘ ਭਰੋਲੀ, ਲਖਵਿੰਦਰ ਸਿੰਘ ਭਰੋਲੀ, ਕੁਲਵਿੰਦਰ ਸਿੰਘ ਭਰੋਲੀ, ਸਰਬਜੀਤ ਸਿੰਘ ਭਰੋਮਜਾਰਾ, ਹਰਪ੍ਰੀਤ ਸਿੰਘ ਤਾਹਰਪੁਰ, ਬਿੰਦਾ ਭਰੋਮਜਾਰਾ, ਅਸ਼ਿਸ਼ ਬੰਗਾ, ਸਾਬੀ ਭਰੋਮਜਾਰਾ, ਹਰਜਾਪ ਸਿੰਘ ਚੱਕ ਬਿਲਗਾਂ ਤੇ ਸਮੂਹ ਨੌਜਵਾਨ ਸਭਾ ਬਹਿਰਾਮ ਆਦਿ ਸੰਗਤਾਂ ਨੇ ਨਿਸ਼ਕਾਮ ਸੇਵਾ ਕੀਤੀ |
ਅਮਰਦੀਪ ਸਕੂਲ ਵਿਖੇ ਸ਼ਰਧਾ 'ਤੇ ਸਤਿਕਾਰ ਸਹਿਤ ਮਨਾਇਆ ਗੁਰੂ ਨਾਨਕ ਪ੍ਰਕਾਸ਼ ਪੁਰਬ
ਮੁਕੰਦਪੁਰ, (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਨੇਹਾਪ੍ਰੀਤ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਵੇਰਵਿਆਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਇਸੇ ਹੀ ਜਮਾਤ ਦੀ ਵਿਦਿਆਰਥਣ ਜਾਨਵੀ ਨੇ ਗੁਰੂ ਜੀ ਦੀਆਂ ਚਾਰ ਉਦਾਸੀਆਂ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ | ਇਸੇ ਤਰ੍ਹਾਂ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਅਲੀਜ਼ਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨੂੰ ਗਿਆਨ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ | ਇਸ ਤੋਂ ਬਾਅਦ ਅਮਰਦੀਪ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਨਾਲ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸ਼ਨ ਵਿੱਚ ਰਹਿਣਾ, ਇਮਾਨਦਾਰੀ ਨੂੰ ਜ਼ਿੰਦਗੀ ਵਿੱਚ ਅਪਨਾਉਣਾ, ਵੱਡਿਆਂ ਦਾ ਸਤਿਕਾਰ ਕਰਨਾ, ਪਰਮਾਤਮਾ ਦਾ ਨਾਮ ਲੈਣਾ ਅਤੇ ਸਹਿਣਸ਼ੀਲਤਾ ਆਦਿ ਵੱਖ-ਵੱਖ ਵਿਸ਼ਿਆਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਵਿਦਿਆਰਥੀਆਂ ਨੂੰ ਚੰਗੇ ਗੁਣਾਂ ਦੇ ਧਾਰਨੀ ਬਣਨ ਲਈ ਆਖਿਆ | ਇਸ ਮੌਕੇ ਲੈਕ. ਰਾਜਵਿੰਦਰ ਸਿੰਘ, ਲੈਕ. ਬਲਵਿੰਦਰ ਸਿੰਘ, ਲੈਕ. ਅੰਜੂ ਮਹਿਮੀ, ਲੈਕ. ਅਨੁਰਾਧਾ, ਲੈਕ. ਬੰਦਨਾ ਖੰਨਾ, ਲੈਕ. ਰਣਜੀਤ ਕੌਰ, ਲੈਕ. ਪਰਵੀਨ, ਲੈਕ. ਮਨਪ੍ਰੀਤ ਕੌਰ, ਲੈਕ. ਰਣਜੀਤ ਸਿੰਘ, ਲੈਕ. ਨਿਤੀਕਾ, ਲੈਕ. ਸਰਬਜੀਤ ਸਿੰਘ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਮਜਾਰੀ ਵਿਖੇ ਨਗਰ ਕੀਰਤਨ ਸਜਾਇਆ
ਬੰਗਾ, (ਸੁਰਿੰਦਰ ਸਿੰਘ ਕਰਮ ਲਧਾਣਾ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮਜਾਰੀ ਤੋਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਜਿੱਥੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ, ਉਥੇ ਮਠਿਆਈਆਂ ਚਾਹ-ਪਕੌੜਿਆਂ ਅਤੇ ਫਲ-ਫਰੂਟ ਦੇ ਲੰਗਰ ਵੀ ਲਗਾਏ ਗਏ | ਉਪਰੰਤ ਇੰਟਰਨੈਸ਼ਨਲ ਪੰਥਕ ਢਾਡੀ ਜਥਾ ਭਾਈ ਕੁਲਬੀਰ ਸਿੰਘ ਕਾਮਲ ਨੇ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਉਹਨਾਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਨੂੰ ਗੁਰੂਆਂ ਦੇ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ | ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਦਾਨੀ ਸੱਜਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਗਤਾਂ ਬਾਬਾ ਸਤਨਾਮ ਸਿੰਘ ਮਜਾਰੀ ਵਾਲੇ, ਇਕਬਾਲ ਸਿੰਘ ਨੰਬਰਦਾਰ, ਕੁਲਵੰਤ ਸਿੰਘ ਸ਼ੋਕਰ ਪੰਚ, ਲਖਵੀਰ ਸਿੰਘ ਦੀਪਾ ਸਾਬਕਾ ਸਰਪੰਚ, ਤੇਜਾ ਸਿੰਘ ਸ਼ੋਕਰ, ਜਗਤਾਰ ਸਿੰਘ ਸ਼ੋਕਰ ਸਰਪੰਚ, ਬਹਾਦਰ ਸਿੰਘ ਲਾਲੀ, ਗੁਰੂਘਰ ਦੇ ਮੁੱਖ ਗ੍ਰੰਥੀ ਬਲਜੀਤ ਸਿੰਘ, ਬਲਵੀਰ ਸਿੰਘ, ਗੁਰਜੀਤ ਸਿੰਘ ਨੰਬਰਦਾਰ, ਦਾਰਾ ਸਿੰਘ ਮੱਲ ਸਰਪੰਚ ਕਲੇਰਾਂ, ਤਰਲੋਚਨ ਸਿੰਘ ਪੰਚ, ਬਲਵੀਰ ਸਿੰਘ ਪੱਪੂ, ਡਾਕਟਰ ਹਰਮੇਸ਼ ਚੰਦਰ, ਪ੍ਰਵੀਨ ਕੁਮਾਰ, ਬਿਸ਼ਨ ਦਾਸ, ਮਾਸਟਰ ਰਾਮ ਲਾਲ, ਅਵਤਾਰ ਸਿੰਘ, ਸੁੱਚਾ ਰਾਮ, ਕਮਲੇਸ਼ ਕੁਮਾਰ, ਅਮਰੀਕ ਸਿੰਘ, ਦਿਲਬਾਗ ਸਿੰਘ, ਸੋਹਣ ਸਿੰਘ, ਸੁਖਵੀਰ ਸਿੰਘ, ਲਵਪ੍ਰੀਤ ਸਿੰਘ ਲੱਭੀ, ਮਨਜਿੰਦਰ ਸਿੰਘ, ਡੋਗਰ ਰਾਮ, ਜਸਕਰਨ ਸਿੰਘ, ਪਰਮਜੀਤ ਸਿੰਘ, ਸੁਖਜਿੰਦਰ ਸਿੰਘ, ਬਲਜਿੰਦਰ ਸਿੰਘ, ਮਨੀ ਸ਼ੋਕਰ ਆਦਿ ਹਾਜ਼ਰ ਸਨ |
ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ
ਅਜੀਤ ਡੈਸਕ
06-11-2025