28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ <br/>

ਅਜੀਤ ਡੈਸਕ 06-11-2025
ਰਾਹੋਂ, 5 ਨਵੰਬਰ (ਉਂਕਾਰ ਸਿੰਘ ਰਾਠੋਰ)-ਗੁਰਦੁਆਰਾ ਕਲਗੀਧਰ ਸਾਹਿਬ ਰਾਹੋਂ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰੂਦੁਆਰਾ ਕਲਗੀਧਰ ਸਾਹਿਬ ਰਾਹੋਂ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦਿਨ ਦੇ ਦੀਵਾਨ ਸਜਾਏ ਗਏ | ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਿਕ ਹੋਣ ਲਈ ਪਹੁੰਚੀਆਂ | ਜਿਸ ਵਿੱਚ 96 ਕਰੋੜੀ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਬਾਬਾ ਧੰਨਾ ਸਿੰਘ ਖਾਲਸਾ ਅਤੇ ਉਹਨਾਂ ਦੇ ਸਾਥੀਆਂ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ | ਉਪਰੰਤ ਕਥਾਵਾਚਕ ਭਾਈ ਪਰਮਜੀਤ ਸਿੰਘ ਚਰਨ ਕੰਵਲ ਸਾਹਿਬ ਵਾਲਿਆ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਵਲੋਂ ਦਿੱਤੇ ਉਪਦੇਸ਼ਾਂ 'ਤੇ ਚਾਨਣਾ ਪਾਇਆ | ਭਾਈ ਸੰਤੋਖ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਗੁਰੂ ਸਾਹਿਬ ਵਲੋਂ ਬਖ਼ਸ਼ਸ਼ਿ ਕੀਤੇ ਉਪਦੇਸ਼ਾ 'ਤੇ ਚੱਲਣ ਦੀ ਪ੍ਰੇਰਣਾ ਕੀਤੀ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਬਾਜਵਾ, ਰਘੁਵਿੰਦਰ ਸਿੰਘ ਰਵੀ ਸਕੱਤਰ, ਸਰਬਜੀਤ ਸਿੰਘ ਅਟਵਾਲ, ਹਰਪਾਲ ਸਿੰਘ, ਹਰਜੀਤ ਸਿੰਘ, ਅਮਰਜੀਤ ਸਿੰਘ ਰਾਜੂ, ਲਖਵਿੰਦਰ ਸਿੰਘ ਲੱਖਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹੇਮੰਤ ਰੰਦੇਵ ਬੋਬੀ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਨਰੇਸ਼ ਸਿੰਘ ਭੁੱਲਰ, ਸਤਨਾਮ ਸਿੰਘ, ਭਾਈ ਸੰਤੋਖ ਸਿੰਘ, ਅਮਰਜੀਤ ਸਿੰਘ, ਜੱਥੇਦਾਰ ਤਰਲੋਚਨ ਸਿੰਘ, ਮਾਸਟਰ ਦਿਲਬਾਗ ਸਿੰਘ, ਬਲਦੇਵ ਸਿੰਘ, ਮਾਸਟਰ ਕਰਮਜੀਤ ਸਿੰਘ ਕਾਹਲੋ, ਮਲਕੀਤ ਸਿੰਘ ਕਾਹਲੋ, ਜਸਪਾਲ ਸਿੰਘ, ਸਾਬਕਾ ਪ੍ਰਧਾਨ ਧਰਮਪਾਲ ਬੰਗੜ, ਮਨਦੀਪ ਰਾਣਾ, ਦਵਿੰਦਰ ਜਾਂਗੜਾ, ਬਲਵਿੰਦਰ ਸਿੰਘ ਛੀਨਾ, ਸੁਖਵਿੰਦਰ ਸਿੰਘ ਛੀਨਾ, ਕੌਂਸਲਰ ਕਰਨੈਲ ਸਿੰਘ ਭਿੰਡਰ, ਚੜ੍ਹਤ ਸਿੰਘ ਰਾਠੋਰ, ਬਲਵਿੰਦਰ ਸਿੰਘ ਮੰਗਾ, ਮਹਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ ਬਬਲਾ, ਸਾਹਿਲ ਸਿੰਘ, ਗੋਪੀ ਕਾਹਲੋਂ, ਭੁਪਿੰਦਰ ਸਿੰਘ ਹੁੰਦਲ, ਪਰਮਜੀਤ ਸਿੰਘ ਕਾਹਲੋ, ਤਰਸੇਮ ਲਾਲ, ਨਾਨਕ ਸਿੰਘ, ਸ਼ੇਰ ਸਿੰਘ, ਸਤਨਾਮ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਸਹੂੰਗੜਾ 'ਚ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਮਾਜਰਾ ਜੱਟਾਂ ਵਿਖੇ ਆਗਮਨ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।