ਬੰਗਾ, 5 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਪੰਥ ਮਾਤਾ ਸਾਹਿਬ ਕੌਰ ਵਿਖੇ ਮੁਹੱਲਾ ਤੁੰਗਲ ਪੱਤੀ ਬੰਗਾ ਅਤੇ ਇਲਾਕੇ ਦੀਆਂ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਦੇ ਨਾਲ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਕਰਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੇ ਉਪਰੰਤ ਉਘੇ ਕੀਰਤਨੀਏ ਭਾਈ ਸੁਖਦੇਵ ਸਿੰਘ ਬੰਗਿਆਂ ਵਾਲਿਆਂ ਵੱਲੋਂ ਮਨੋਹਰ ਗੁਰਬਾਣੀ ਕੀਰਤਨ ਦੇ ਨਾਲ ਸੰਗਤਾਂ ਨੂੰ ਜੋੜਿਆ ਗਿਆ | ਇਸ ਮੌਕੇ 'ਤੇ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰਦੁਆਰਾ ਪੰਥ ਮਾਤਾ ਸਾਹਿਬ ਕੌਰ ਬੰਗਾ ਦੇ ਪ੍ਰਧਾਨ ਜਸਵਿੰਦਰ ਸਿੰਘ ਮਾਨ ਤੇ ਲੈਕਚਰਾਰ ਅੰਮਿ੍ਤ ਪਾਲ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਦੁਨੀਆਂ ਅੰਦਰ ਮਨੁੱਖਤਾ ਦੇ ਨਾਲ ਪਿਆਰ ਕਰਨ ਦਾ ਸਿਧਾਂਤ ਬਖਸ਼ਿਆ ਹੈ, ਜੇਕਰ ਸਮੁੱਚੀ ਦੁਨੀਆਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਸ਼ੁਰੂ ਕਰ ਦੇਵੇ ਤਾਂ ਸੱਚਮੁੱਚ ਹੀ ਇਸ ਸਮਾਜ਼ ਅੰਦਰ ਬੁਰਾਈਆਂ ਨੂੰ ਖਤਮ ਕੀਤਾ ਜਾ ਸਕਦਾ ਹੈ | ਜਨਰਲ ਸਕੱਤਰ ਜਤਿੰਦਰ ਸਿੰਘ ਮਾਨ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਜੀਤ ਸਿੰਘ ਭਾਟੀਆ ਕੌਂਸਲਰ, ਹਿੰਮਤ ਤੇਜਪਾਲ ਕੌਂਸਲਰ, ਇਕਬਾਲ ਸਿੰਘ ਬਾਜਵਾ, ਰਾਜਵਿੰਦਰ ਸਿੰਘ ਮਾਨ, ਗੁਰਪਿੰਦਰ ਸਿੰਘ ਮਾਨ, ਮਨਦੀਪ ਸਿੰਘ ਸੈਣੀ, ਮਨਦੀਪ ਸਿੰਘ ਮਾਨ, ਅੰਮਿ੍ਤ ਸਿੰਘ ਮਾਨ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ |