ਮਜਾਰੀ/ਸਾਹਿਬਾ, 5 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਕਸਬਾ ਮਜਾਰੀ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦਆਰਾ ਸਿੰਘ ਸਭਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਪੰਥਕ ਕਵੀਸ਼ਰ ਗਿਆਨੀ ਹਰਦੀਪ ਸਿੰਘ ਵੈਰੋਨੰਗਲ ਜ਼ਿਲ੍ਹਾ ਗੁਰਦਾਸਪੁਰ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਮਾਹੀ, ਬਾਬਾ ਪ੍ਰੀਤਮ ਸਿੰਘ, ਸਰਪੰਚ ਰਸ਼ਪਾਲ ਸਿੰਘ ਅਟਵਾਲ, ਮਾ. ਮੋਹਣ ਸਿੰਘ, ਨੰਬਰਦਾਰ ਪਾਖਰ ਸਿੰਘ, ਕੈਪ. ਦਰਬਾਰਾ ਸਿੰਘ, ਜਗਤਾਰ ਸਿੰਘ ਮਾਹੀ, ਬਹਾਦਰ ਸਿੰਘ, ਹਰਪਾਲ ਸਿੰਘ ਸੈਕਟਰੀ, ਜਸਵਿੰਦਰ ਸਿੰਘ, ਸੁੱਚਾ ਸਿੰਘ, ਸੁਖਵਿੰਦਰ ਸਿੰਘ, ਜਗਦੀਸ਼ ਸਿੰਘ ਖਾਲਸਾ, ਰੇਸ਼ਮ ਸਿੰਘ, ਇਕਬਾਲ ਸਿੰਘ, ਜੋਗਿੰਦਰ ਸਿੰਘ ਰੱਕੜ, ਸੁਰਜੀਤ ਸਿੰਘ, ਮਾ. ਸਤਨਾਮ ਸਿੰਘ, ਗਿਆਨੀ ਜੁਝਾਰ ਸਿੰਘ, ਕੈਪ. ਹਰਜੀਤ ਸਿੰਘ, ਗੁਰਮੁੱਖ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ, ਸੁਖਜਿੰਦਰ ਸਿੰਘ, ਡਾ. ਬਲਿਹਾਰ ਸਿੰਘ ਆਦਿ ਹਾਜ਼ਰ ਸਨ |