ਨਵਾਂਸ਼ਹਿਰ, 5 ਨਵੰਬਰ (ਜਸਬੀਰ ਸਿੰਘ ਨੂਰਪੁਰ)-ਕਰਿਆਮ ਰੋਡ 'ਤੇ ਸਥਿਤ ਕੇ.ਸੀ ਕਾਲਜ ਆਫ਼ ਹੋਟਲ ਮੈਨੇਜਮੈਂਟ ਵਿਖੇ ਪਿ੍ੰਸੀਪਲ ਡਾ. ਬਲਜੀਤ ਕੌਰ ਦੀ ਦੇਖਰੇਖ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਪਿੰਡ ਦੁਰਗਾਪੁਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਹਰਗੋਬਿੰਦ ਸਾਹਿਬ ਦੇ ਭਾਈ ਵਰਿੰਦਰ ਸਿੰਘ, ਭਾਈ ਗੁਰਮੁਖ ਸਿੰਘ ਅਤੇ ਭਾਈ ਅਮਨਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ | ਇਸ ਤੋਂ ਬਾਅਦ, ਵਿਦਿਆਰਥੀਆਂ ਨੂੰ ਦੱਸਿਆ ਕਿ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਵਤਾਰ ਲਿਆ ਉਸ ਸਮੇਂ ਸਮਾਜ ਦੀਆਂ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸਥਿਤੀਆਂ ਪੂਰੀ ਤਰ੍ਹਾਂ ਵਿਗੜ ਗਈਆਂ ਸਨ | ਉਨ੍ਹਾਂ ਨੇ ਸੰਗਤ ਨੂੰ ਪਰਮਾਤਮਾ ਦੇ ਨਾਮ ਦਾ ਜਾਪ ਅਤੇ ਸਿਮਰਨ ਕਰਨ ਲਈ ਉਤਸ਼ਾਹਿਤ ਕੀਤਾ, ਜੋ ਮਨ ਨੂੰ ਸ਼ੁੱਧ ਅਤੇ ਸ਼ਾਂਤ ਕਰਦਾ ਹੈ | ਉਨ੍ਹਾਂ ਨੇ ਇਮਾਨਦਾਰੀ ਅਤੇ ਮਿਹਨਤ ਰਾਹੀਂ ਰੋਜ਼ੀ-ਰੋਟੀ ਕਮਾਉਣ ਦੀ ਮਹੱਤਤਾ ਦਾ ਪ੍ਰਚਾਰ ਕੀਤਾ | ਉਨ੍ਹਾਂ ਨੇ ਲੋੜਵੰਦਾਂ ਨੂੰ ਆਪਣੀ ਕਮਾਈ ਅਤੇ ਸਰੋਤ ਸਾਂਝੇ ਕਰਨ, ਦਾਨ ਦੇਣ ਅਤੇ ਸਮਾਜ ਦੀ ਸੇਵਾ ਕਰਨ ਦੀ ਸਿੱਖਿਆ ਦਿੱਤੀ | ਪਿ੍ੰਸੀਪਲ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਚੰਗੇ ਕੰਮ ਕਰਨ, ਪ੍ਰਭੂ ਦਾ ਨਾਮ ਜਪਣ ਅਤੇ ਅੰਧਵਿਸ਼ਵਾਸ ਤੋਂ ਮੁਕਤ ਹੋਣ ਦਾ ਉਪਦੇਸ਼ ਦਿੱਤਾ | ਉਨ੍ਹਾਂ ਸਮਾਜ ਨੂੰ ਸਿੱਖਿਆ ਰਾਹੀਂ ਅੰਧ ਵਿਸ਼ਵਾਸ 'ਤੇ ਕਾਬੂ ਪਾਉਣ ਲਈ ਉਤਸ਼ਾਹਿਤ ਕੀਤਾ | ਗੁਰੂ ਨਾਨਕ ਦੇਵ ਜੀ ਸਾਰੇ ਜੀਵਾਂ ਨੂੰ ਬਰਾਬਰ ਸਮਝਦੇ ਸਨ | ਮੌਕੇ 'ਤੇ ਸੀ.ਈ.ਓ ਅਸ਼ਵਨੀ ਦੱਤਾ, ਕੈਂਪਸ ਡਾਇਰੈਕਟਰ ਡਾ. ਅਵਤਾਰ ਚੰਦ ਰਾਣਾ, ਡਾ. ਕੁਲਜਿੰਦਰ ਕੌਰ, ਡਾ. ਵਿਕਾਸ ਕੁਮਾਰ, ਇੰਜ. ਜਫ਼ਤਾਰ ਅਹਿਮਦ, ਡਾ. ਸੰਦੀਪ ਕਲਸੀ, ਇੰਜ. ਹਰਪ੍ਰੀਤ ਕੌਰ, ਅਨੂੰ ਸ਼ਰਮਾ, ਮਨਪ੍ਰੀਤ ਕੌਰ, ਮਨਦੀਪ, ਸਾਹਿਲ, ਵਿਨੈ ਕੁਮਾਰ, ਮੁਸਕਾਨ, ਮਧੂ, ਅਜੀਤ ਪਾਲ, ਸੁਹੇਲ, ਬਿੱਟੂ, ਪੀ.ਆਰ.ਓ ਵਿਪਨ ਕੁਮਾਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |