28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਝਿੰਗੜਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ <br/>

ਅਜੀਤ ਡੈਸਕ 06-11-2025
ਔੜ/ਝਿੰਗੜਾਂ, 5 ਨਵੰਬਰ (ਕੁਲਦੀਪ ਸਿੰਘ ਝਿੰਗੜ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਗੁਰਦੁਆਰਾ ਦੂਖ ਨਿਵਾਰਨ ਨਾਭ ਕੰਵਲ ਰਾਜਾ ਸਾਹਿਬ ਇਤਿਹਾਸਕ ਪਿੰਡ ਝਿੰਗੜਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜਾਏ ਧਾਰਮਿਕ ਦੀਵਾਨ ਵਿਚ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀ ਗਿਆਨੀ ਬਲਕਰਨ ਸਿੰਘ ਬਾਜ ਮੋਗੇ ਵਾਲਿਆਂ ਦੇ ਜਥੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਢਾਡੀ ਵਾਰਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ ਰਣਜੀਤ ਸਿੰਘ ਝਿੰਗੜ ਨੇ ਸੰਗਤਾਂ ਨੂੰ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਣੀ ਸੱਚੀ-ਸੁੱਚੀ ਕਿਰਤ ਰਾਹੀ ਸੰਤੁਸ਼ਟ ਰਹਿਣ ਦੇ ਦਿੱਤੇ ਸੰਦੇਸੇ 'ਤੇ ਅਮਲ ਕਰਕੇ ਸਾਨੂੰ ਆਪਣਾ ਮਨੁੱਖਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ | ਉਨ੍ਹਾਂ ਆਪਣੇ ਸਾਥੀ ਪ੍ਰਬੰਧਕਾਂ ਨਾਲ ਢਾਡੀ ਜਥੇ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬੁੱਧ ਸਿੰਘ ਗ੍ਰੰਥੀ, ਬਹਾਦਰ ਸਿੰਘ ਅਧਿਕਾਰਤ ਪੰਚ, ਸੰਦੀਪ ਸਿੰਘ ਸ਼ੇਰਗਿੱਲ, ਸੋਢੀ ਸਿੰਘ ਸ਼ੇਰਗਿੱਲ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਕਮਲਜੀਤ ਸਿੰਘ ਕੈਰੋਂ, ਬਲਵੀਰ ਸਿੰਘ ਸ਼ੇਰਗਿੱਲ ਯੂ.ਐਸ.ਏ, ਸੁੱਚਾ ਸਿੰਘ ਝਿੰਗੜ, ਸੰਤੋਖ ਸਿੰਘ ਸ਼ੇਰਗਿੱਲ, ਨਿਰਮਲ ਸਿੰਘ ਮਹਿਮੀ, ਜਸਵਿੰਦਰ ਸਿੰਘ ਢੰਡਾ, ਗੁਰਦੇਵ ਰਾਮ ਪੰਚ, ਹਰਪ੍ਰੀਤ ਸਿੰਘ, ਗੁਰਪਾਲ ਸਿੰਘ ਸ਼ੇਰਗਿੱਲ, ਗੁਰਮੁੱਖ ਸਿੰਘ, ਅਵਤਾਰ ਸਿੰਘ, ਸ਼ਮਸ਼ੇਰ ਸਿੰਘ ਜੈਕਸਨ, ਮਲਕੀਤ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ, ਕਸ਼ਮੀਰ ਸਿੰਘ, ਸ਼ਮਸ਼ੇਰ ਸਿੰਘ ਸ਼ੇਰਗਿੱਲ, ਅਮਰਜੀਤ ਸਿੰਘ ਲੱਲ੍ਹ ਯੂ.ਐਸ.ਏ, ਜਸਪਾਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਜਸਕਰਨ ਸਿੰਘ, ਸੁਖਜੀਤ ਸਿੰਘ, ਤੀਰਥ ਸਿੰਘ, ਸ਼ਿੰਗਾਰਾ ਸਿੰਘ ਢੰਡਾ, ਅਮਰੀਕ ਸਿੰਘ ਢੰਡਾ, ਨੰਬਰਦਾਰ ਸਰਬਣ ਸਿੰਘ, ਹਰਦਿਆਲ ਸਿੰਘ, ਮਾ. ਭੁਪਿੰਦਰ ਸਿੰਘ ਝਿੰਗੜ, ਲਛਮਣ ਸਿੰਘ ਕਲਸੀ, ਤਰਲੋਚਨ ਸਿੰਘ ਲੱਲ੍ਹ, ਦਵਿੰਦਰ ਸਿੰਘ, ਜਤਿੰਦਰ ਸਿੰਘ, ਸੁਰਿੰਦਰ ਸਿੰਘ, ਮਿਸਤਰੀ ਰਾਮ ਲਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੇਰਾ ਬਾਬਾ ਭਗਵਾਨ ਦਾਸ ਬਾਬਾ ਹਰਸੂ ਦੇ ਅਸਥਾਨ 'ਤੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਹਕੀਮਪੁਰ ਵਿਖੇ ਸ਼ਰਧਾ ਸਹਿਤ ਮਨਾਇਆ ਗੁਰੂ ਨਾਨਕ ਆਗਮਨ ਪੁਰਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।