ਨਵਾਂਸ਼ਹਿਰ, 5 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੀ ਆਲੀਸ਼ਾਨ ਇਮਾਰਤ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਹੈਡ ਗ੍ਰੰਥੀ ਭਾਈ ਮੁਬਾਰਕ ਸਿੰਘ ਨੇ ਦੱਸਿਆ ਸਵੇਰੇ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਹਰਪ੍ਰੀਤ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ | ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ ਰੰਧਾਵਾ, ਜਗਜੀਤ ਸਿੰਘ, ਹਰਬੰਸ ਸਿੰਘ ਚਰਨਜੀਤ ਸਿੰਘ ਆਦਿ ਹਾਜ਼ਰ ਸਨ |