ਉਸਮਾਨਪੁਰ, 5 ਨਵੰਬਰ (ਸੰਦੀਪ ਮਝੂਰ)-ਗੁਰਦੁਆਰਾ ਸ਼੍ਰੀ ਸਿੰਘ ਸਭਾ ਪਿੰਡ ਉਸਮਾਨਪੁਰ ਵਿਖੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਪਰਮਪ੍ਰੀਤ ਸਿੰਘ ਨੱਥਮਲਪੁਰ ਵਾਲਿਆਂ ਦੇ ਕੀਰਤਨੀ ਜੱਥੇ ਵਲੋਂ ਸਮੂਹ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏ ਗਏ ਸੱਚ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਗਈ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ |