29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਨਵਾਂਸ਼ਹਿਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸਜਾਇਆ ਵਿਸ਼ਾਲ ਨਗਰ ਕੀਰਤਨ

ਅਜੀਤ ਡੈਸਕ 06-11-2025
ਨਵਾਂਸ਼ਹਿਰ, 5 ਨਵੰਬਰ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਥਾਂ-ਥਾਂ 'ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ | ਨਗਰ ਕੀਰਤਨ 'ਚ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਤੇ ਕੀਰਤਨੀ ਜਥਿਆਂ ਅਤੇ ਸਕੂਲਾਂ ਦੇ ਬੱਚਿਆਂ ਨੇ ਸ਼ਬਦ ਗਾਇਨ ਕੀਤਾ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਆਰੰਭ ਹੋ ਕੇ ਆਰੀਆ ਸਮਾਜ ਰੋਡ, ਰਾਜਾ ਮੁਹੱਲਾ, ਕੋਠੀ ਰੋਡ, ਗੀਤਾ ਭਵਨ ਰੋਡ, ਭਗਵਾਨ ਵਾਲਮੀਕਿ ਮੰਦਰ, ਬਾਬਾ ਬਾਲਕ ਨਾਥ ਮੰਦਰ ਰੋਡ, ਟੀਚਰ ਕਲੋਨੀ, ਹੀਰਾ ਜੱਟਾਂ ਮੁਹੱਲਾ, ਬੰਗਾ ਰੋਡ ਅਤੇ ਡਾ. ਅੰਬੇਡਕਰ ਚੌਂਕ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ | ਨਗਰ ਕੀਰਤਨ ਦੌਰਾਨ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਜਥਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਪ੍ਰਧਾਨ ਮੱਖਣ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਥਾਂਦੀ, ਹਰਿ ਸੁਖਪਾਲ ਸਿੰਘ ਗਰੇਵਾਲ, ਉੱਤਮ ਸਿੰਘ ਸੇਠੀ, ਤਰਲੋਕ ਸਿੰਘ ਸੇਠੀ, ਹਰਵਿੰਦਰ ਸਿੰਘ, ਸੁਰਜੀਤ ਸਿੰਘ ਪ੍ਰਧਾਨ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ, ਦੀਦਾਰ ਸਿੰਘ ਸਾਬਕਾ ਡੀ.ਐਸ ਪੀ, ਅੰਗਰੇਜ਼ ਸਿੰਘ, ਨਰਿੰਦਰ ਸਿੰਘ ਰਠੌਰ, ਜਸਵਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਰਾਹੁਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੜ੍ਹੀ ਅਜੀਤ ਸਿੰਘ ਵਿਖੇ ਪਹਿਲੀ ਪਾਤਿਸ਼ਾਹੀ ਦਾ ਆਗਮਨ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ <br/> ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਦਾ ਇੰਟਰ ਕਾਲਜ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।