29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ <br/>

ਅਜੀਤ ਡੈਸਕ 06-11-2025
ਸਮੁੰਦੜਾ, 5 ਨਵੰਬਰ (ਤੀਰਥ ਸਿੰਘ ਰੱਕੜ)-ਗੁਰਦੁਆਰਾ ਸਿੰਘ ਸਭਾ ਪਿੰਡ ਚੱਕ ਗੁਰੂ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ | ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਢਾਡੀ ਗਿਆਨੀ ਮਨਜੀਤ ਸਿੰਘ ਅਬਿਆਣਾ ਦੇ ਜਥੇ ਵੱਲੋਂ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਪਿੰਡ ਦੇ ਬੱਚਿਆਂ ਵਲੋਂ ਵੀ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ ਗਏ | ਇਸ ਮੌਕੇ ਮਾ. ਨਿਰਮਲ ਸਿੰਘ, ਮੋਹਣ ਸਿੰਘ, ਮੱਖਣ ਸਿੰਘ, ਗਿਆਨੀ ਗੁਰਦੇਵ ਸਿੰਘ, ਬਹਾਦਰ ਸਿੰਘ, ਰਸ਼ਪਾਲ ਸਿੰਘ ਰੱਕੜ, ਜਸਵੀਰ ਸਿੰਘ ਭੱਠਲ, ਅਵਤਾਰ ਸਿੰਘ, ਅਰਸ਼ਦੀਪ ਸਿੰਘ, ਹਰਮਨਜੋਤ ਸਿੰਘ, ਪ੍ਰਦੀਪ ਸਿੰਘ, ਬਲਵੰਤ ਸਿੰਘ, ਰਮਨ ਸਿੰਘ ਸੈਣੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਚੈਨ ਸਿੰਘ ਬੋਲਾ ਤੇ ਮਾਤਾ ਮਹਿੰਦਰ ਕੌਰ ਬੋਲਾ ਕੈਨੇਡਾ ਵਲੋਂ ਪ੍ਰਕਾਸ਼ ਦਿਹਾੜੇ 'ਤੇ ਸਮਾਗਮ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।