ਨਵਾਂਸ਼ਹਿਰ, 6 ਨਵੰਬਰ (ਜਸਬੀਰ ਸਿੰਘ ਨੂਰਪਰ) - ਏ. ਐਸ. ਆਈ. ਰਸ਼ਪਾਲ ਸਿੰਘ ਅਨੁਸਾਰ ਉਹ ਪਿੰਡ ਕਰੀਹਾ ਸਾਈਡ ਨੂੰ ਨਹਿਰ ਦੇ ਨਾਲ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਬਾਹੱਦ ਰਕਬਾ ਪਿੰਡ ਕਰੀਹਾ ਰੇਲਵੇ ਕਰਾਸਿੰਗ ਤੋਂ ਥੋੜਾ ਪਿੱਛੇ ਪੁੱਜੀ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਆਉਦਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਦੀ ਗੱਡੀ ਨਜ਼ਦੀਕ ਆਈ ਦੇਖ ਕੇ ਯਕਦਮ ਘਬਰਾ ਕੇ ਪਿੱਛੇ ਨੂੰ ਮੁੜ ਪਿਆ | ਜਿਸ ਨੇ ਆਪਣੀ ਪਹਿਨੀ ਹੋਈ ਲੋਅਰ ਦੀ ਜੇਬ ਵਿਚੋ ਆਪਣੇ ਹੱਥ ਨਾਲ ਪਾਰਦਰਸ਼ੀ ਮੋਮੀ ਲਿਫਾਫੀ ਪਲਾਸਟਿਕ ਕੱਢ ਕੇ ਸੜਕ ਦੇ ਕਿਨਾਰੇ ਘਾਹ ਫੂਸ ਵਿੱਚ ਸੁੱਟ ਦਿੱਤੀ ਅਤੇ ਤੇਜ ਕਦਮੀ ਚੱਲ ਪਿਆ | ਜਿਸ ਨੂੰ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ, ਪਤਾ ਪੁੱਛਿਆ ਜਿਸਨੇ ਆਪਣਾ ਨਾਮ ਸਾਹਿਲ ਪੁੱਤਰ ਗਿਆਨ ਚੰਦ ਵਾਸੀ ਭੰਗਲ ਕਲਾਂ ਥਾਣਾ ਸਦਰ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ | ਜਿਸ ਵਲੋਂ ਸੜਕ ਦੇ ਕਿਨਾਰੇ ਘਾਹ ਫੂਸ ਵਿੱਚ ਸੁੱਟੇ ਪਾਰਦਰਸ਼ੀ ਮੋਮੀ ਲਿਫਾਫੀ ਪਲਾਸਟਿਕ ਦੀ ਤਲਾਸ਼ੀ ਦੌਰਾਨ ਕੁੱਲ 30 ਨਸ਼ੀਲੀਆਂ ਗੋਲੀਆਂ ਬ੍ਰਰਾਮਦ ਕੀਤੀਆਂ |
ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਬਰਾਮਦ
ਨਵਾਂਸ਼ਹਿਰ-ਥਾਣਾ ਮੁਖੀ ਮਹਿੰਦਰ ਸਿੰਘ ਅਨੁਸਾਰ ਉਹ ਬੱਲੋਵਾਲ ਤੋਂ ਸਰਹਾਲ ਕਾਜੀਆਂ, ਮੁਕੰਦਪੁਰ, ਜਗਤਪੁਰ ਵੱਲ ਨੂੰ ਜਾ ਰਹੇ ਸੀ ਤਾਂ ਸ਼ਮਸ਼ਾਨਘਾਟ ਸਾਇਡ ਤੋਂ ਇੱਕ ਨੌਜਵਾਨ ਆਉਦਾ ਦਿਖਾਈ ਦਿੱਤਾ | ਜਿਸਨੇ ਜੀਨ ਦੀ ਪੈਂਟ ਵਿੱਚੋ ਇਕ ਪਾਰਦਰਸ਼ੀ ਮੋਮੀ ਲ਼ਿਫਾਫੀ ਸੁੱਟੀ ਤਾਂ ਉਸ ਵਿੱਚ 30 ਨਸ਼ੀਲੀਆਂ ਗੋਲੀਆਂ ਅਤੇ 2.12 ਗ੍ਰਾਮ ਹੈਰੋਇਨ ਬ੍ਰਾਮਦ ਹੋਈ |
30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
ਅਜੀਤ ਡੈਸਕ
07-11-2025