20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਨਵਾਂਸ਼ਹਿਰ ਵਿਖੇ ਐਸ.ਡੀ.ਐਮ ਅਨਮਜਯੋਤ ਕੌਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਬਾਰੇ ਜਾਇਜ਼ਾ ਲੈਂਦੇ ਹੋਏ | <br/> 07-11-2025
ਨਵਾਂਸ਼ਹਿਰ, 6 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹੇ ਵਿੱਚ ਕੀਰਤਨ ਦਰਬਾਰ 15 ਅਤੇ 16 ਨਵੰਬਰ ਨੂੰ ਹੋਣਗੇ | ਐਸ.ਡੀ.ਐਮ ਅਨਮਜਯੋਤ ਕੌਰ ਨੇ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਸਮਾਗਮਾਂ ਦੀ ਲੜੀ ਹੇਠ 15 ਨਵੰਬਰ ਨੂੰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਬੰਗਾ ਰੋਡ ਨਵਾਂਸ਼ਹਿਰ ਵਿਖੇ ਕੀਰਤਨ ਸਮਾਗਮ ਕਰਾਇਆ ਜਾਵੇਗਾ, ਜਿੱਥੇ ਗੁਰੂ ਜੀ ਦੇ ਮਹਾਨ ਜੀਵਨ ਅਤੇ ਕੁਰਬਾਨੀ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ | ਇਸੇ ਤਰ੍ਹਾਂ 16 ਨਵੰਬਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਦੁਰਗਾਪੁਰ ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ | ਐਸ.ਡੀ.ਐਮ ਨੇ ਦੱਸਿਆ ਕਿ ਕੀਰਤਨ ਦਰਬਾਰ ਦੌਰਾਨ ਕੀਰਤਨੀ ਜਥੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਨਗੇ ਅਤੇ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਚਾਨਣਾ ਪਾਉਣਗੇ | ਉਨ੍ਹਾਂ ਮੀਟਿੰਗ ਦੌਰਾਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਭਰ ਵਿੱਚ ਸਮਾਗਮਾਂ ਕਰਵਾਏ ਜਾ ਰਹੇ ਹਨ ਜੋ 25 ਨਵੰਬਰ ਤੱਕ ਜਾਰੀ ਰਹਿਣਗੇ | ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ 1 ਤੋਂ 18 ਨਵੰਬਰ ਤੱਕ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਲਾਈਟ ਐਂਡ ਸਾਊਾਡ ਸ਼ੋਅ ਕਰਵਾਏ ਜਾਣਗੇ | ਜਿਸ ਵਿੱਚ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫ਼ਲਸਫ਼ੇ ਨੂੰ ਦਰਸਾਇਆ ਜਾਵੇਗਾ | ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਨਵੰਬਰ ਤੋਂ 25 ਨਵੰਬਰ ਤੱਕ ਵਿਆਪਕ ਪੱਧਰ 'ਤੇ ਸਮਾਗਮ ਕਰਵਾਏ ਜਾਣਗੇ | ਜਿੱਥੇ ਵੱਡੀ ਗਿਣਤੀ ਵਿਚ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਠਹਿਰਾਅ ਲਈ ਟੈਂਟ ਸਿਟੀ ਬਣਾਈ ਜਾਵੇਗੀ, ਜਿਸ ਦਾ ਨਾਮ 'ਚੱਕ ਨਾਨਕੀ' ਹੋਵੇਗਾ |
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ਬਲਾਚੌਰ ਵਿਖੇ ਲਗਾਇਆ ਗਿਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਛਦੌੜੀ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।