20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ਬਲਾਚੌਰ ਵਿਖੇ ਲਗਾਇਆ ਗਿਆ ਖ਼ੂਨਦਾਨ ਕੈਂਪ

ਅਜੀਤ ਡੈਸਕ 07-11-2025
ਬਲਾਚੌਰ, 6 ਨਵੰਬਰ (ਨਰੇਸ਼ ਧੌਲ)-ਸਿੰਘ ਸਭਾ ਗੁਰਦੁਆਰਾ ਸਾਹਿਬ ਮਹਿੰਦੀਪੁਰ ਬਲਾਚੌਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਨਿਊ ਕੇਅਰ ਹਸਪਤਾਲ ਬਲਾਚੌਰ ਵੱਲੋਂ ਸੰਤ ਗੁਰਮੇਲ ਸਿੰਘ ਚੈਰੀਟੇਬਲ ਹਸਪਤਾਲ ਗੜੀਕਾਨੂੰਗੋਂ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿੱਚ ਖ਼ੂਨ ਦਾਨੀਆਂ ਵੱਲੋਂ 66 ਯੂਨਿਟ ਖ਼ੂਨ ਦੇ ਦਾਨ ਕੀਤੇ ਗਏ | ਕੈਂਪ ਦਾ ਉਦਘਾਟਨ ਸੁਰਜੀਤ ਸਿੰਘ ਪ੍ਰਧਾਨ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਕੀਤਾ ਗਿਆ | ਉਨ੍ਹਾਂ ਸਮੁੱਚੇ ਪ੍ਰਬੰਧਕਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਕਿ ਖ਼ੂਨਦਾਨ ਨੂੰ ਮਹਾਂਦਾਨ ਮੰਨਿਆ ਜਾਂਦਾ ਹੈ, ਕਿਉਂਕਿ ਖ਼ੂਨ ਦੀ ਇੱਕ-ਇੱਕ ਬੂੰਦ ਬਹੁਗਿਣਤੀ ਕੀਮਤੀ ਜਾਨਾਂ ਨੂੰ ਬਚਾਉਣ ਵਿੱਚ ਕਾਰਗਰ ਸਾਬਤ ਹੁੰਦੀ ਹੈ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕਾਰਜਾਂ ਲਈ ਵੱਧ ਚੜ੍ਹ ਕੇ ਸਹਿਯੋਗ ਦੇਣ | ਪ੍ਰਬੰਧਕਾਂ ਵੱਲੋਂ ਪਤਵੰਤਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸੈਕਟਰੀ ਸੁਖਵਿੰਦਰ ਸਿੰਘ, ਖ਼ਜ਼ਾਨਚੀ ਰਣਜੀਤ ਸਿੰਘ ਤੇ ਨਾਲ ਸਮੂਹ ਕਮੇਟੀ ਮੈਂਬਰ, ਡਾਕਟਰ ਜਸਦੀਪ ਸਿੰਘ ਸੈਣੀ, ਡਾਕਟਰ ਪਰਮਜੀਤ ਸਿੰਘ, ਗ੍ਰੰਥੀ ਸਤਨਾਮ ਸਿੰਘ, ਹਰਜੀਤ ਸਿੰਘ, ਸ਼ਮਿੰਦਰ ਸਿੰਘ, ਤਰਲੋਚਨ ਸਿੰਘ, ਕਸ਼ਮੀਰ ਸਿੰਘ ਰਾਏ, ਭੁੱਲਰ ਸਿੰਘ, ਕੁਲਤਾਰ ਸਿੰਘ, ਕੁਲਜਿੰਦਰ ਸਿੰਘ, ਸੋਢੀ ਸਿੰਘ, ਹੈਪੀ ਰਾਜਾ, ਗੁਰਸਿਮਰਨ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਡਾ. ਗਿਆਨ ਸਿੰਘ ਮੰਡੇਰ, ਦੀਦਾਰ ਸਿੰਘ ਡੀ.ਐਸ.ਪੀ, ਕੌਂਸਲਰ ਪਰਮਿੰਦਰ ਭਾਟੀਆ, ਕਸ਼ਮੀਰ ਸਿੰਘ, ਮਨਦੀਪ ਕੁਮਾਰ ਕੌਲਗੜ੍ਹ, ਕੁਲਵਿੰਦਰ ਮੰਡ, ਸ੍ਰੀ ਗੁਰੂ ਰਵਿਦਾਸ ਸੈਨਾ ਦੇ ਪੰਜਾਬ ਪ੍ਰਧਾਨ ਦਿਲਵਰ ਸਿੰਘ, ਗੁਰਵਿੰਦਰ ਸਿੰਘ, ਚਰਨਜੀਤ ਸਿੰਘ ਚੰਨੀ, ਮਹਿੰਦਰ ਬੰਗਾ ਬੇਟ, ਗੁਰਪ੍ਰੀਤ ਔਲੀਆਪੁਰ, ਮਨੀਸ਼ ਰੁੜਕੀ ਕਲਾ, ਲੱਡੂ ਰੱਤੇਵਾਲ, ਜਸਵਿੰਦਰ ਸਿੰਘ ਰੱਤੇਵਾਲ ਅਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਝਿੰਗੜਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।