ਔੜ/ਝਿੰਗੜਾਂ, 6 ਨਵੰਬਰ (ਕੁਲਦੀਪ ਸਿੰਘ ਝਿੰਗੜ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਝਿੰਗੜਾਂ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਪੰਥ ਦੇ ਨਾਮਵਰ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਾਲਿਆਂ ਵਲੋਂ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਸੁੱਚਾ ਸਿੰਘ ਝਿੰਗੜ ਐਲ.ਆਈ.ਸੀ ਨੇ ਪ੍ਰਬੰਧਕ ਕਮੇਟੀ ਦੀ ਤਰਫ਼ੋਂ ਗੁਰਮਤਿ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ ਤੇ ਦਾਨੀ ਸੇਵਾਦਾਰਾਂ ਵਲੋਂ ਸਹਿਯੋਗ ਦੇਣ 'ਤੇ ਧੰਨਵਾਦ ਕਰਦਿਆਂ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀ ਵਧਾਈ ਦਿੱਤੀ | ਪ੍ਰਬੰਧਕ ਕਮੇਟੀ ਵੱਲੋਂ ਸਮਾਜ ਸੇਵੀ ਐਨ.ਆਰ.ਆਈ ਬਲਵੀਰ ਸਿੰਘ ਸ਼ੇਰਗਿੱਲ ਯੂ.ਐਸ.ਏ ਤੇ ਰਵਿੰਦਰ ਕੌਰ ਯੂ.ਐਸ.ਏ ਅਤੇ ਕੀਰਤਨੀ ਜਥੇ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਸੋਹਣ ਸਿੰਘ ਕਲਸੀ, ਸੁੱਚਾ ਸਿੰਘ ਝਿੰਗੜ ਐਲ.ਆਈ.ਸੀ, ਜਸਵਿੰਦਰ ਸਿੰਘ ਢੰਡਾ ਸਕੱਤਰ ਸਹਿਕਾਰੀ ਸਭਾ, ਨਿਰਮਲ ਸਿੰਘ ਢੰਡਾ, ਨਿਰਮਲ ਸਿੰਘ ਮਹਿਮੀ, ਸੁਰਜੀਤ ਸਿੰਘ, ਸੁਰਿੰਦਰ ਸਿੰਘ, ਬਲਵੀਰ ਸਿੰਘ ਸ਼ੇਰਗਿੱਲ ਯੂ.ਐਸ.ਏ, ਰਵਿੰਦਰ ਕੌਰ ਯੂ.ਐਸ.ਏ, ਠੇਕੇਦਾਰ ਪਰਸ ਰਾਮ, ਸਰਬਣ ਸਿੰਘ ਬਿੱਟੂ, ਸ਼ਮਸ਼ੇਰ ਸਿੰਘ ਜੈਕਸਨ, ਅਵਤਾਰ ਸਿੰਘ, ਮੰਗਤ ਰਾਏ, ਜਗਦੀਸ਼ ਸਿੰਘ ਢੰਡਾ, ਕਿ੍ਸ਼ਨ ਕੁਮਾਰ, ਕੁਲਦੀਪ ਸਿੰਘ, ਲਵਪ੍ਰੀਤ ਸਿੰਘ, ਗੁਰਮੁਖ ਸਿੰਘ, ਮਾ. ਭੁਪਿੰਦਰ ਸਿੰਘ ਝਿੰਗੜ, ਸ਼ਿੰਗਾਰਾ ਸਿੰਘ ਢੰਡਾ, ਅੰਮਿ੍ਤਪਾਲ ਸਿੰਘ, ਚਰਨਜੀਤ ਸਿੰਘ, ਸੋਢੀ ਸਿੰਘ, ਮੱਖਣ ਮਹਿਮੀ, ਮਦਨ ਸਿੰਘ, ਜਤਿੰਦਰ ਸਿੰਘ, ਅਮਰੀਕ ਸਿੰਘ ਢੰਡਾ, ਗੁਰਵਿੰਦਰ ਸਿੰਘ, ਦਿਆਲ ਰਾਮ, ਲਾਲ ਚੰਦ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |