ਬੰਗਾ, 6 ਨਵੰਬਰ (ਕੁਲਦੀਪ ਸਿੰਘ ਪਾਬਲਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਪ੍ਰਧਾਨ ਮਸਤਾਨ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ, ਸਮੂਹ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਅਤੇ ਜਥੇਦਾਰ ਸਵਰਨਜੀਤ ਸਿੰਘ ਤਰਨਾ ਦਲ ਦੁਆਬਾ ਵਾਲਿਆਂ ਦੀ ਨਿਗਰਾਨੀ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਗੁਰਦੁਆਰਾ ਸਾਹਿਬ ਵਿਖੇ ਸ: ਚੈਨ ਸਿੰਘ ਬੋਲਾ ਅਤੇ ਮਾਤਾ ਮਹਿੰਦਰ ਕੌਰ ਬੋਲਾ ਟੋਰੰਟੋ ਕੈਨੇਡਾ ਵਲੋਂ ਅਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਦੀ ਸ਼ੁਰੂਆਤ ਪ੍ਰਧਾਨ ਮਸਤਾਨ ਸਿੰਘ ਅਤੇ ਜਥੇਦਾਰ ਸਵਰਨਜੀਤ ਸਿੰਘ ਵਲੋਂ ਕੀਤੀ ਗਈ | ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦੇ ਹੋਏ ਵੱਖ-ਵੱਖ ਮੁਹੱਲਿਆਂ ਵਿੱਚ ਅਤੇ ਦਾਨੀ ਸੱਜਣਾਂ ਵੱਲੋਂ ਸਜਾਏ ਗਏ ਪੰਡਾਲਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਦੇ ਅਸਥਾਨ 'ਤੇ ਸਮਾਪਤੀ ਕੀਤੀ ਗਈ | ਇਸ ਦੌਰਾਨ ਨਗਰ ਕੀਰਤਨ ਦੌਰਾਨ ਵੱਖ-ਵੱਖ ਪੰਡਾਲਾਂ 'ਤੇ ਰਾਗੀ ਜਥੇ ਢਾਡੀ ਜਥੇ ਅਤੇ ਕਥਾ ਵਾਚਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਦਾਨੀ ਸੱਜਣਾਂ ਵੱਲੋਂ ਫਲ ਫਰੂਟ ਅਤੇ ਚਾਹ ਪਕੌੜਿਆਂ ਦੇ ਲੰਗਰ ਸੰਗਤਾਂ ਨੂੰ ਛਕਾਏ ਗਏ | ਪ੍ਰਧਾਨ ਮਸਤਾਨ ਸਿੰਘ ਨੇ ਦੱਸਿਆ ਕਿ ਦਸ਼ਮੇਸ਼ ਚੌਂਕ ਦੇ ਸਾਰੇ ਪਰਿਵਾਰਾਂ ਅਤੇ ਸਮੂਹ ਨਗਰ ਨਿਵਾਸੀਆਂ ਨੇ ਇਸ ਨਗਰ ਕੀਰਤਨ 'ਚ ਸਹਿਯੋਗ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਸ: ਮਸਤਾਨ ਸਿੰਘ, ਜਥੇ. ਸਵਰਨਜੀਤ ਸਿੰਘ, ਸਮਾਜ ਸੇਵੀ ਸ: ਚੈਨ ਸਿੰਘ ਬੋਲਾ, ਮਾਤਾ ਮਹਿੰਦਰ ਕੌਰ ਬੋਲਾ ਟੋਰੰਟੋ ਕੈਨੇਡਾ, ਸ਼ਾਬਰੀਦੀਪ ਸਿੰਘ ਸਕੱਤਰ, ਬਲਵਿੰਦਰਪਾਲ ਸਿੰਘ ਸੋਗੀ ਕੈਸ਼ੀਅਰ, ਦਲਜੀਤ ਸਿੰਘ ਖਜ਼ਾਨਚੀ, ਸਹਾਇਕ ਸਕੱਤਰ ਦਲਬੀਰ ਸਿੰਘ, ਪਰਮਜੀਤ ਸਿੰਘ ਲੰਗਰ ਇੰਚਾਰਜ, ਦਵਿੰਦਰ ਸਿੰਘ ਮੈਂਬਰ, ਅਮਰਜੀਤ ਸਿੰਘ ਪਾਬਲਾ, ਹਰਜੀਤ ਸਿੰਘ ਸੋਨਾ, ਪਰਮਜੀਤ ਕੌਰ, ਅਮਰਜੀਤ ਕੌਰ, ਬਲਦੇਵ ਕਿ੍ਸ਼ਨ ਸੋਗੀ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਸੁਖਜਿੰਦਰ ਸਿੰਘ, ਲਖਵਿੰਦਰ ਸਿੰਘ, ਅਜੀਤ ਸਿੰਘ, ਜਸਵਿੰਦਰ ਸਿੰਘ ਗਹਲਾ, ਗਰਦੀਪ ਸਿੰਘ, ਰਾਜ ਬੈਂਸ ਪ੍ਰਧਾਨ ਗੁਰਦੁਆਰਾ ਰਵਿਦਾਸ ਭਗਤ, ਰਾਹੁਲ ਗੁਰੂ, ਇੰਦਰਜੀਤ ਸਿੰਘ, ਪ੍ਰੀਤਮ ਸਿੰਘ, ਹਿੰਮਤ ਸਿੰਘ, ਰਾਜ ਕੁਮਾਰ, ਮਨਰਾਜ ਸਿੰਘ, ਰਾਜਾ, ਸੋਹਣ ਸਿੰਘ ਸੇਵਾਦਾਰ, ਮਝੂਰ ਬਾਬਾ, ਗੁਰਦੇਵ ਸਿੰਘ ਸਾਧਾਂ ਦਾ, ਬੀਬੀ ਤਰਸੇਮ ਕੌਰ, ਬੀਬੀ ਗੁਰਦੇਵ ਕੌਰ, ਬੀਬੀ ਸੀਤਲ ਕੌਰ, ਬੀਬੀ ਸੁਰਿੰਦਰ ਕੌਰ, ਮਨਪ੍ਰੀਤ ਕੌਰ, ਮਨਜੀਤ ਕੌਰ, ਕਮਲਜੀਤ ਕੌਰ, ਸੋਹਣ ਲਾਲ, ਸੰਜੀਵ ਗੁਰੂ, ਹੈਰੀ, ਅਤੇ ਸਮੂਹ ਨਗਰ ਨਿਵਾਸੀ ਪ੍ਰਬੰਧਕ ਕਮੇਟੀ ਆਦਿ ਹਾਜ਼ਰ ਸਨ |