20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਭਰਥਲਾ ਸਕੂਲ ਦੇ ਪ੍ਰੀ-ਪ੍ਰਾਇਮਰੀ ਬਲਾਕ ਪੱਧਰੀ ਸੈਮੀਨਾਰ ਦੀ ਹੋਈ ਸ਼ੁਰੂਆਤ

ਅਜੀਤ ਡੈਸਕ 07-11-2025
ਕਾਠਗੜ੍ਹ, 6 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅਨੀਤਾ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ, ਡਾਈਟ ਪਿ੍ੰਸੀਪਲ ਵਰਿੰਦਰ ਕੁਮਾਰ ਅਤੇ ਜ਼ਿਲ੍ਹਾ ਕੋਆਰਡੀਨੇਟਰ ਸਤਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਭਰਥਲਾ ਦੇ ਬਲਾਕ ਬਲਾਚੌਰ-1 ਦੇ ਅਧਿਆਪਕਾਂ ਦੀ ਬਲਾਕ ਪੱਧਰੀ ਸੈਮੀਨਾਰ ਦੀ ਸ਼ੁਰੂਆਤ ਹੋਈ | ਜਿਸ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਪ੍ਰਥਮ ਮੈਡਮ ਆਰਤੀ ਵਲੋਂ ਵੀ ਸ਼ਿਰਕਤ ਕੀਤੀ ਗਈ | ਬਲਾਕ ਨੋਡਲ ਅਫ਼ਸਰ ਗਿਆਨ ਸਿੰਘ ਕਟਾਰੀਆ, ਬਲਾਕ ਰਿਸੋਰਸ ਪਰਸਨ ਮੈਡਮ ਰੀਨਾ ਚੌਧਰੀ, ਚਰਨਜੀਤ ਸਿੰਘ ਸਿਆਣ, ਹਰਜੀਤ ਸਿੰਘ ਸਹੋਤਾ ਨੇ ਅਧਿਆਪਕਾਂ ਨੂੰ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਨੂੰ ਪੜ੍ਹਾਉਣ ਦੀਆਂ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਸੀ.ਐਚ.ਟੀ ਰਕੇਸ਼ ਕੁਮਾਰ, ਧਰਮਿੰਦਰ ਕੁਮਾਰ, ਕਮਲੇਸ਼ ਕੁਮਾਰੀ, ਰੇਨੂੰ ਰਾਣੀ, ਮਾਸਟਰ ਨਰਿੰਦਰ ਕੁਮਾਰ, ਸਵਰਾਜ, ਮੈਡਮ ਮੰਜੂ ਰਾਣੀ ਪ੍ਰਥਮ, ਮੈਡਮ ਗੁਰਿੰਦਰਜੀਤ ਕੌਰ ਸਹੋਤਾ, ਨਿਸ਼ਾ ਰਾਣੀ ਕਟਾਰੀਆ, ਹਰਜਾਪ ਕੌਰ, ਸਰਵਜੀਤ ਕੌਰ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ, ਸੁਮਨ ਰਾਣੀ, ਜਸਜੀਤ ਕੌਰ, ਊਸ਼ਾ ਰਾਣੀ, ਮਨਪ੍ਰੀਤ ਕੌਰ ਅਤੇ ਹੋਰ ਵੀ ਅਧਿਆਪਕ ਸ਼ਾਮਲ ਸਨ |
ਪਿਛਲੀ ਖ਼ਬਰ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣ ਵਾਲੇ ਇਨਸਾਨ ਨੂੰ ਸੁੱਖਾਂ ਦੀ ਪ੍ਰਾਪਤੀ ਹੁੰਦੀ ਹੈ -ਭਾਈ ਬਲਵੀਰ ਸਿੰਘ <br/> ਅਗਲੀ ਖ਼ਬਰ ਐਨ. ਐਸ. ਐਸ. ਕੈਂਪ ਦਾ ਮਕਸਦ ਸੇਵਾ-ਪਿ੍ੰਸੀਪਲ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।