ਟੱਪਰੀਆਂ ਖ਼ੁਰਦ, 6 ਨਵੰਬਰ (ਬਲਵਿੰਦਰ ਨਾਨੋਵਾਲੀਆ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਪਿੰਡ ਖੁਰਦਾ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜਾ ਸਲਾਨਾ ਸਮਾਗਮ ਕਰਵਾਏ ਗਏ | ਆਰੰਭੇ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਬਲਵੀਰ ਸਿੰਘ ਰਾਹੋਂ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਗੁਰਬਾਣੀ ਦੇ ਵੱਖ-ਵੱਖ ਸ਼ਬਦਾਂ ਨੂੰ ਆਪਣੇ ਮਨੋਹਰ ਪ੍ਰਵਚਨਾਂ ਰਾਹੀ ਵਿਆਖਿਆ ਸਾਹਿਤ ਪੇਸ਼ ਕਰਕੇ ਸੰਗਤਾਂ ਨੂੰ ਗੁਰੂ ਮਹਿਮਾ ਨਾਲ ਜੋੜਿਆ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਵਾਲੇ ਇਨਸਾਨ ਨੂੰ ਸੁੱਖਾਂ ਦੀ ਪ੍ਰਾਪਤੀ ਹੰੁਦੀ ਹੈ | ਇਸ ਮੌਕੇ ਸੂਬੇਦਾਰ ਕੁਲਵੰਤ ਸਿੰਘ ਸਰਪੰਚ, ਸੋਹਣ ਸਿੰਘ, ਹਰਬੰਸ ਸਿੰਘ ਦੋਨੇਂ ਸਾਬਕਾ ਸਰਪੰਚ, ਸ਼ਿੰਗਾਰਾ ਸਿੰਘ ਇੰਸਪੈਕਟਰ, ਰਾਣਾ ਸਿੰਘ ਪਟਵਾਰੀ, ਸੂਬੇਦਾਰ ਕੁਲਦੀਪ ਸਿੰਘ, ਪਰਮਜੀਤ ਸਿੰਘ ਨੰਬਰਦਾਰ, ਸੂਬੇਦਾਰ ਪਰਗਣ ਸਿੰਘ, ਕੈਪਟਨ ਤਰਸੇਮ ਸਿੰਘ, ਨਿਰਮਲ ਸਿੰਘ ਠੇਕੇਦਾਰ, ਅੰਗਰੇਜ਼ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਜਰਨੈਲ ਸਿੰਘ ਸਹੋਤਾ, ਅਵਤਾਰ ਸਿੰਘ, ਸੁਖਦੇਵ ਸਿੰਘ ਸੈਕਟਰੀ, ਭੁਪਿੰਦਰ ਸਿੰਘ, ਮਨਜੀਤ ਸਿੰਘ, ਸੂਬੇਦਾਰ ਦਿਲਾਵਰ ਸਿੰਘ, ਦਿਲਬਾਗ ਸਿੰਘ, ਸੋਹਣ ਸਿੰਘ, ਜੋਗਿੰਦਰ ਪਾਲ, ਦੇਸ ਰਾਜ ਟੱਪਰੀਆਂ, ਇੰਸਪੈਕਟਰ ਨਸੀਬ ਚੰਦ ਕਟਾਰੀਆ, ਅਮਨਦੀਪ ਸਿੰਘ, ਲਖਵਿੰਦਰ ਸਿੰਘ, ਮਨਜਿੰਦਰ ਸਿੰਘ, ਬਗ਼ੀਚਾ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਦਲਜੀਤ ਸਿੰਘ, ਕੇਸਰ ਸਿੰਘ, ਕਸ਼ਮੀਰ ਸਿੰਘ, ਸੂਬੇਦਾਰ ਉਜਾਗਰ ਸਿੰਘ, ਮਾ. ਗੁਰਦੀਪ ਸਿੰਘ, ਗੁਰਮੁਖ ਸਿੰਘ ਅਤੇ ਸੀਤਲ ਸਿੰਘ ਆਦਿ ਨੇ ਵੀ ਹਾਜ਼ਰੀਆਂ ਭਰੀਆਂ |