20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਡੀ.ਟੀ.ਐੱਫ. ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਨੋਟੀਫ਼ਿਕੇਸ਼ਨ ਦੀਆ ਕਾਪੀਆਂ ਸਾੜੀਆਂ <br/>

ਅਜੀਤ ਡੈਸਕ 07-11-2025
ਸਮੁੰਦੜਾ, 6 ਨਵੰਬਰ (ਤੀਰਥ ਸਿੰਘ ਰੱਕੜ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਅੰਦਰ ਪਿਛਲੇ ਸੱਠ ਸਾਲਾਂ ਤੋਂ ਸੈਨੇਟ ਅਤੇ ਸਿੰਡੀਕੇਟ ਰਾਹੀਂ ਚੱਲ ਰਹੇ ਪ੍ਰਬੰਧ ਨੂੰ ਤੋੜ ਕੇ ਨਿਯੁਕਤੀਆਂ ਰਾਹੀਂ ਪ੍ਰਬੰਧਕੀ ਸੰਭਾਲਣ ਦੇ ਫ਼ੈਸਲਾ ਕਰਨ ਦੇ ਖ਼ਿਲਾਫ਼ ਦੋ ਦਿਨਾਂ 6 ਤੇ 7 ਨਵੰਬਰ ਨੂੰ ਫ਼ੈਸਲੇ ਦੇ ਨੋਟੀਫ਼ਿਕੇਸ਼ਨ ਦੀਆ ਕਾਪੀਆਂ ਸਾੜਨ ਦੇ ਦਿੱਤੇ ਸੱਦੇ ਤਹਿਤ ਸਮੁੰਦੜਾ ਦੇ ਆਸ-ਪਾਸ ਦੇ ਸਕੂਲਾਂ ਵਿੱਚ ਭਰਾਤਰੀ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਨਾਲ ਮਿਲ ਕੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਪਿੰਡ ਧਮਾਈ ਅਤੇ ਚੱਕ ਫੁੱਲੂ ਦੇ ਸਰਕਾਰੀ ਸਕੂਲ ਦੇ ਮੂਹਰੇ ਰੋਸ ਦਾ ਪ੍ਰਗਟਾਵਾ ਕਰਦਿਆਂ ਡੀ.ਟੀ.ਐੱਫ ਦੇ ਸੰਯੁਕਤ ਸਕੱਤਰ ਮੁਕੇਸ਼ ਕੁਮਾਰ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵਿੰਦਰ ਚਾਹਲ ਤੇ ਅਵਤਾਰ ਸਿੰਘ ਤਾਰੀ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਜਸਵੰਤ ਸਿੰਘ ਭੱਠਲ ਤੇ ਸੱਜਣ ਸਿੰਘ ਧਮਾਈ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਗ਼ੀਚਾ ਸਿੰਘ ਸਹੂੰਗੜਾ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਰਾਜਾਂ ਦੇ ਅਧਿਕਾਰਾਂ ਨੂੰ ਖ਼ਤਮ ਕਰਕੇ ਕੇਂਦਰੀਕਰਨ ਤੇ ਭਗਵਾਂਕਰਨ ਦੇ ਤਹਿਤ ਰਾਜਾਂ ਦੇ ਅਧਿਕਾਰਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ | ਜਿਸ ਦੇ ਤਹਿਤ ਹੁਣ ਸੈਨੇਟ ਦੀ ਤਾਕਤ ਨੂੰ ਨੱਬੇ ਮੈਂਬਰਾਂ ਤੋਂ ਘਟਾ ਕੇ ਇਕੱਤੀ ਮੈਂਬਰਾਂ ਤਕ ਸੀਮਤ ਕਰ ਦਿੱਤਾ ਗਿਆ ਹੈ | ਜਿਸ ਵਿੱਚ ਅਠਾਰਾਂ ਚੁਣੇ ਹੋਏ ਅਤੇ ਛੇ ਨਾਮਜ਼ਦ ਅਤੇ ਸੱਤ ਅਹੁਦੇਦਾਰ ਹੋਰ ਸ਼ਾਮਿਲ ਹੋਣਗੇ | ਇਸ ਤਰ੍ਹਾਂ ਚੋਣ ਪ੍ਰਣਾਲੀ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਪ੍ਰਬੰਧਕੀ ਢਾਂਚੇ ਨੂੰ ਸਿੱਧੇ ਰੂਪ ਵਿੱਚ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਕੇਂਦਰ ਨੇ ਯੂਨੀਵਰਸਿਟੀ ਦਾ ਪ੍ਰਬੰਧ ਅਸਿੱਧੇ ਰੂਪ ਵਿੱਚ ਆਪਣੇ ਹੱਥਾਂ ਵਿੱਚ ਲੈ ਲਿਆ ਹੈ | ਜਿਸ ਦੇ ਖ਼ਿਲਾਫ਼ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਕਰ ਰਹੇ ਹਨ | ਇਸ ਨੋਟੀਫ਼ਿਕੇਸ਼ਨ ਦੇ ਖ਼ਿਲਾਫ਼ ਤੇ ਸੰਘਰਸ਼ਸ਼ੀਲ ਵਿਦਿਆਰਥੀਆ ਦੇ ਸੰਘਰਸ਼ ਨਾਲ ਇਕਮੁੱਠਤਾ ਜ਼ਾਹਿਰ ਕਰਦਿਆਂ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਦੇ ਅੱਗੇ ਨੋਟੀਫ਼ਿਕੇਸ਼ਨ ਦੀਆ ਕਾਪੀਆਂ ਸਾੜੀਆਂ | ਇਸ ਮੌਕੇ ਡੀ.ਟੀ.ਐਫ ਦੇ ਆਗੂ ਜਸਵਿੰਦਰ ਸਿੰਘ, ਮੈਡਮ ਗੀਤਾਂਜਲੀ, ਮੈਡਮ ਜਸਪ੍ਰੀਤ ਕੌਰ, ਮੈਡਮ ਰੂਬੀ, ਰਾਕੇਸ਼ ਕੁਮਾਰ, ਜਸਵੀਰ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਕੌਰ ਤੇ ਦੀਪ ਕੁਮਾਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਖੇਡ ਮੈਦਾਨ 'ਚ ਹੋਏ ਯੂਨੀਵਰਸਿਟੀ ਫੁੱਟਬਾਲ ਲੀਗ ਮੁਕਾਬਲੇ ਫੁੱਟਬਾਲ ਮੈਚਾਂ ਦਾ ਦਰਸ਼ਕਾਂ... ਅਗਲੀ ਖ਼ਬਰ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣ ਵਾਲੇ ਇਨਸਾਨ ਨੂੰ ਸੁੱਖਾਂ ਦੀ ਪ੍ਰਾਪਤੀ ਹੁੰਦੀ ਹੈ -ਭਾਈ ਬਲਵੀਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।