ਬੰਗਾ, 7 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਸੰਤ ਬਾਬਾ ਜੋਗਿੰਦਰ ਸਿੰਘ ਨੈਕੀ ਵਾਲੇ ਮੁੱਖ ਸੇਵਾਦਾਰ ਗੁ. ਨਿਰਮਲ ਕੁਟੀਆ ਅਟਾਰੀ ਰਾਮਪੁਰ, ਬਾਲੋਂ, ਗੋਬਿੰਦਪੁਰ ਦੀ ਅਗਵਾਈ 'ਚ ਸਮੂਹ ਗੁ. ਪ੍ਰਬੰਧਕ ਕਮੇਟੀ ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਕਮੇਟੀ ਦੇ ਭਰਵੇਂ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਅਤੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਛੇਵਾਂ ਗੁਰਪੁਰਬ ਅਤੇ ਸ਼ਹੀਦੀ ਸਮਾਗਮ ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਸ਼ਾਮ ਪੰਜ ਵਜੇ ਤੋਂ ਰਾਤ ਨੌਂ ਵਜੇ ਤੱਕ ਭਾਰੀ ਸ਼ਰਧਾ ਅਤੇ ਸਤਿਕਾਰ ਪੂਰਵਕ ਕਰਵਾਇਆ ਗਿਆ | ਸ੍ਰੀ ਰਹਿਰਾਸ ਦੇ ਜਾਪ ਤੋਂ ਬਾਅਦ ਖੁੱਲ੍ਹੇ ਪੰਡਾਲ 'ਚ ਦੀਵਾਨ ਸਜਾਏ ਗਏ | ਜਿਸ ਦੌਰਾਨ ਕੀਰਤਨ ਦੀ ਅਰੰਭਤਾ ਗੁਰਦੁਆਰਾ ਨਵੀਂ ਨਿਰਮਲ ਕੁਟੀਆ ਦੇ ਹਰੀ ਗੁਰਮਤਿ ਸੰਗੀਤ ਵਿਦਿਆਲਾ ਦੇ ਵਿਦਿਆਰਥੀ ਕੀਰਤਨੀਏ ਭਾਈ ਜੀਤ ਸਿੰਘ, ਭਾਈ ਹਰਜਿੰਦਰ ਸਿੰਘ ਅਤੇ ਭਾਈ ਅਸ਼ੋਕ ਸਿੰਘ ਦੇ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਰਚੀ ਗੁਰਬਾਣੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਬੰਧੀ ਦਸਵੇਂ ਪਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰਚੇ ਸ਼ਬਦ ਗਾ ਕੇ ਸੰਗਤਾਂ ਨੂੰ ਵੈਰਾਗਮਈ ਸਮੇਂ ਦਾ ਅਹਿਸਾਸ ਕਰਾਇਆ | ਦੂਜੇ ਅਸਥਾਨ 'ਤੇ ਭਾਈ ਕਰਨੈਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਦੇ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ | ਪੰਥ ਦੇ ਮਹਾਨ ਕਥਾਵਾਚਕ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਭਾਈ ਗਿ. ਸਰਬਜੀਤ ਸਿੰਘ ਢੋਟੀਆਂ ਨੇ ਬਾਕਮਾਲ ਕਲਾ ਨਾਲ ਗੁਰ ਇਤਿਹਾਸ ਅਤੇ ਗੁਰਬਾਣੀ ਵਿਆਖਿਆ ਪੇਸ਼ ਕਰਕੇ ਸਮਾਗਮ ਯਾਦਗਾਰੀ ਬਣਾ ਦਿੱਤਾ | ਇਸ ਮੌਕੇ ਪੰਥ ਪ੍ਰਸਿੱਧ ਸ਼ਖਸ਼ੀਅਤ ਗਿ. ਸੁਰਜੀਤ ਸਿੰਘ ਮੁੱਖ ਸੇਵਾਦਾਰ ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਨਵਾਂਸ਼ਹਿਰ ਨੇ ਵਿਚਾਰਾਂ ਦੁਆਰਾ ਸੰਗਤਾਂ ਨੂੰ ਗੁਰਮਤਿ ਸਮਾਗਮ ਤੋਂ ਭਾਰੀ ਲਾਹਾ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ | ਇਸੇ ਤਰ੍ਹਾਂ ਸਟੇਜ ਦੇ ਮੁੱਖ ਸੰਚਾਲਕ ਬੁਲਾਰੇ ਗਿ. ਸੁਖਵਿੰਦਰ ਸਿੰਘ ਗੋਬਿੰਦਪੁਰੀ ਨੇ ਵੀ ਸੰਗਤ ਨੂੰ ਸਮਾਗਮਾਂ ਦੀ ਮਹੱਤਤਾ ਬਾਰੇ ਦੱਸਿਆ | ਸੰਗਤਾਂ 'ਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ, ਊਧਮ ਸਿੰਘ, ਹਰਿੰਦਰ ਸਿੰਘ ਲਾਲੀ, ਜਸਪਾਲ ਸਿੰਘ, ਕੁਲਦੀਪ ਸਿੰਘ ਪਾਬਲਾ, ਮਨਜੀਤ ਸਿੰਘ, ਸੁੱਚਾ ਸਿੰਘ, ਸੰਦੀਪ ਸਿੰਘ ਗ੍ਰੰਥੀ, ਅਮਨਦੀਪ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਦੇ ਸੇਵਾਦਾਰ ਸ. ਦੀਦਾਰ ਸਿੰਘ ਗਹੂੰਣ ਡੀ. ਐਸ. ਪੀ, ਜਗਜੀਤ ਸਿੰਘ, ਕਾਕਾ ਮਨਕੀਰਤ ਸਿੰਘ ਅਤੇ ਭਾਈ ਮਨਦੀਪ ਸਿੰਘ, ਜਸਦੀਪ ਸਿੰਘ, ਹਰਕੀਰਤ ਸਿੰਘ, ਕੁਲਜੀਤ ਸਿੰਘ ਖਾਲਸਾ ਤੋਂ ਇਲਾਵਾ ਜਥੇ. ਤਰਲੋਕ ਸਿੰਘ ਫਲੋਰਾ, ਸ. ਸੋਹਣ ਸਿੰਘ ਝੱਲੀ ਹੀਉਂ, ਇੰਦਰਜੀਤ ਸਿੰਘ ਹੀਉਂ, ਸਤਨਾਮ ਸਿੰਘ ਕੀਰਤਨੀਏ ਗੁ. ਚਰਨ ਕੰਵਲ, ਸਤਵੀਰ ਸਿੰਘ ਜੀਂਦੋਵਾਲ ਅਤੇ ਇਲਾਕੇ ਦੀਆਂ ਸੰਗਤਾਂ ਦਾ ਭਾਰੀ ਇਕੱਠ ਹਾਜ਼ਰ ਸੀ |