ਬੰਗਾ, 7 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਪਿੰਡ ਗੋਬਿੰਦਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਨਗਰ ਨਿਵਾਸੀ ਸੰਗਤਾਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਦੀਵਾਨ ਸਜਾਏ ਗਏ | ਸਮਾਗਮ ਦੇ ਆਰੰਭ ਵਿੱਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਦੀਵਾਨ ਦੇ ਮੌਕੇ ਉੱਘੇ ਕੀਰਤਨੀਏ ਭਾਈ ਜੀਤ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਅਸ਼ੋਕ ਸਿੰਘ ਵਿਦਿਆਰਥੀ ਹਰੀ ਦਰਬਾਰ ਕੀਰਤਨ ਵਿਦਿਆਲਿਆ ਨਵੀਂ ਨਿਰਮਲ ਕੁਟੀਆ ਅਟਾਰੀ ਨੇ ਬੇਹੱਦ ਸੁਰੀਲੇ ਅੰਦਾਜ਼ ਵਿੱਚ ਗੁਰਬਾਣੀ ਦੇ ਰਸਭਿੰਨੇ ਸ਼ਬਦ ਸੁਣਾ ਕੇ ਸੰਗਤਾਂ ਨੂੰ ਮੰਤਰ ਮੁਗਧ ਕਰ ਦਿੱਤਾ | ਗੁਰੂ ਘਰ ਦੇ ਸਟੇਜ ਸਕੱਤਰ ਗਿ. ਸੁਖਵਿੰਦਰ ਸਿੰਘ ਗੋਬਿੰਦਪੁਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਦੁਆਰਾ ਰਚੀ ਗੁਰਬਾਣੀ ਦੇ ਸ਼ਬਦਾਂ ਦੀ ਵਿਆਖਿਆ ਕਰਕੇ ਸੰਗਤਾਂ ਦਾ ਧਿਆਨ ਪ੍ਰਮਾਤਮਾ ਦੇ ਚਰਨਾਂ ਨਾਲ ਜੋੜਿਆ | ਇਸ ਮੌਕੇ ਮਾਤਾ ਗੁਜਰ ਕੌਰ ਜਥੇ ਦੀਆਂ ਬੀਬੀਆਂ ਵੱਲੋਂ ਵੀ ਰਸਭਿੰਨਾ ਕੀਰਤਨ ਸਰਵਣ ਕਰਾਇਆ | ਸੰਗਤਾਂ ਵਿੱਚ ਗਿ. ਸੁਖਵਿੰਦਰ ਸਿੰਘ ਗੋਬਿੰਦਪੁਰੀ, ਊਧਮ ਸਿੰਘ, ਅਵਤਾਰ ਸਿੰਘ, ਅਜੀਤ ਸਿੰਘ, ਮਨਦੀਪ ਸਿੰਘ, ਮਨਕੀਰਤ ਸਿੰਘ ਗੋਬਿੰਦਪੁਰੀ, ਹਰਪਾਲ ਸਿੰਘ, ਦਰਸ਼ਨ ਸਿੰਘ, ਮਾਤਾ ਸੁਰਿੰਦਰ ਕੌਰ, ਜਸਵੀਰ ਸਿੰਘ, ਮਨਜੀਤ ਕੌਰ, ਕਮਲਜੀਤ ਕੌਰ, ਸੁਰਜੀਤ ਕੌਰ, ਪਰਮਜੀਤ ਕੌਰ, ਨਰਿੰਦਰ ਕੌਰ, ਮਹਿੰਦਰ ਕੌਰ ਆਦਿ ਹਾਜ਼ਰ ਸਨ |