28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪਿੰਡ ਗੁੱਲਪੁਰ ਵਿਖੇ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 08-11-2025
ਮਜਾਰੀ/ਸਾਹਿਬਾ, 7 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਗੁੱਲਪੁਰ ਦੀ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੋ ਗੁਰਦੁਆਰਾ ਸਿੰਘ ਸਭਾ ਤੋਂ ਸਵੇਰ ਵੇਲੇ ਸ਼ੁਰੂ ਹੋਇਆ ਤੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸਾਰੇ ਨਗਰ ਦੀ ਪ੍ਰਕਰਮਾ ਕਰਦਾ ਸ਼ਾਮ ਨੂੰ ਇਥੇ ਹੀ ਸਮਾਪਤ ਹੋਇਆ | ਇਸ ਮੌਕੇ ਢਾਡੀ ਰਾਜਵਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ ਗਿਆ | ਸੰਗਤਾਂ ਵਾਸਤੇ ਥਾਂ-ਥਾਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ, ਸਰਪੰਚ ਕਸ਼ਮੀਰ ਸਿੰਘ ਖਾਲਸਾ, ਦਵਿੰਦਰ ਸਿੰਘ, ਜੋਗਾ ਸਿੰਘ, ਜੁਝਾਰ ਸਿੰਘ, ਸਤਨਾਮ ਸਿੰਘ, ਜਗਰੂਪ ਸਿੰਘ, ਬਲਿਹਾਰ ਸਿੰਘ ਛੋਕਰ, ਕੈਪ. ਅਮਰਜੀਤ ਸਿੰਘ, ਕੈਪ. ਗੁਰਮੱਖ ਸਿੰਘ, ਸੁਰਜੀਤ ਸਿੰਘ ਛੋਕਰ, ਜਸਵੀਰ ਸਿੰਘ ਆਦਿ ਹਾਜਰ ਸਨ |

ਪਿਛਲੀ ਖ਼ਬਰ ਪਿੰਡ ਲੰਗੇਰੀ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਗੋਬਿੰਦਪੁਰ ਵਿਖੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।