ਨਵਾਂਸਹਿਰ/ਪੋਜੇਵਾਲ ਸਰਾਂ, 7 ਨਵੰਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਾ) - ਸਿੱਖਿਆ ਵਿਭਾਗ ਵਲੋਂ ਸ਼ੈਸਨ 2025-26 ਦੌਰਾਨ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਦਾ ਸਾਈਕੋਮੈਟਰਿਕ ਟੈੱਸਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ ਵਿੱਚ ਸਾਈਕੋਮੈਟਰਿਕ ਟੈਸਟ ਕਰਵਾਉਣ ਲਈ ਰਜਿਸਟਰਡ ਏਜੰਸੀਆਂ ਨੂੰ ਇਹ ਟੈਸਟ ਕਰਵਾਉਣ ਲਈ ਸੱਦਾ ਦਿੱਤਾ ਜਾਂਦਾ ਹੈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿ) ਅਨੀਤਾ ਸ਼ਰਮਾ ਨੇ ਦੱਸਿਆ ਕਿ ਸ਼ੈਸਨ 2025-26 ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾ ਦਾ ਸਾਈਕੋਮੈਟਰਿਕ ਟੈੱਸਟ ਕਰਵਾਇਆ | ਇਹ ਟੈਸਟ ਜ਼ਿਲ੍ਹਾ ਪੱਧਰੀ ਕਮੇਟੀਆਂ ਦੀ ਨਿਗਰਾਨੀ ਹੇਠ ਵਿਭਾਗ ਦੀਆਂ ਸਰਤਾਂ ਪੂਰੀਆਂ ਕਰਨ ਵਾਲੀਆਂ ਰਜਿਸਟਰਡ ਏਜੰਸੀਆਂ ਵਲੋਂ ਕੀਤਾ ਜਾਣਾ ਹੈ | ਉਹਨਾਂ ਦੱਸਿਆ ਕਿ ਇਸ ਟੈਸਟ ਨਾਲ ਮਾਹਿਰਾਂ ਵਲੋਂ ਵਿਦਿਆਰਥਣਾਂ ਦੀ ਸ਼ਖਸੀਅਤ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ | ਇਹ ਟੈਸਟ ਵਿਦਿਆਰਥਣਾਂ ਨੂੰ ਭਵਿੱਖ 'ਚ ਆਪਣੇ ਜੀਵਨ ਵਿੱਚ ਵੱਖ-ਵੱਖ ਵਿਸ਼ਿਆਂ ਨੂੰ ਚੁਣਨ ਵਿੱਚ ਸਹਿਾੲਤਾ ਕਰੇਗਾ | ਉਹਨਾਂ ਦੱਸਿਆ ਕਿ ਇਸ ਖੇਤਰ ਵਿੱਚ ਰਜਿਸਟਰਡ ਏਜੰਸੀਆਂ ਜੋ ਵਿਭਾਗ ਦੀਆਂ ਸਰਤਾਂ ਪੂਰੀਆਂ ਕਰਦੀਆਂ ਹਨ ਉਹ ਆਪਣੀ ਪ੍ਰਪੋਜਲ 15 ਨਵੰਬਰ ਤੱਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਵਿਖੇ ਭੇਜ ਸਕਦੀਆਂ ਹਨ | ਉਹਨਾਂ ਦੱਸਿਆ ਕਿ ਜਿਹਨਾਂ ਏਜੰਸੀਆਂ ਵਲੋਂ ਸਮੇਂ ਸਿਰ ਆਪਣੀਆਂ ਪ੍ਰਪੋਜਲ ਭੇਜੀਆਂ ਜਾਣਗੀਆਂ ਉਹਨਾਂ ਨੂੰ ਵਿਚਾਰਿਆ ਜਾਵੇਗਾ | ਇਸ ਮੌਕੇ ਉਹਨਾਂ ਨਾਲ ਬਲਦੀਸ਼ ਕੁਮਾਰ ਜਿਲ੍ਹਾ ਗਾਈਡੈਂਸ ਕਾਊਾਸਲਰ ਵੀ ਹਾਜਰ ਸਨ |