28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸਿੱਖ ਨੈਸ਼ਨਲ ਕਾਲਜੀਏਟ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 08-11-2025
ਬੰਗਾ, 7 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) – ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਕਾਲਜ ਪਿ੍ੰਸੀਪਲ ਡਾ: ਤਰਸੇਮ ਸਿੰਘ ਭਿੰਡਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਇੰਚਾਰਜ ਜਤਿੰਦਰ ਮੋਹਨ ਦੀ ਯੋਗ ਅਗਵਾਈ 'ਚ ਸਮੂਹ ਸਟਾਫ਼ ਤੇ ਬੱਚਿਆਂ ਵੱਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਰੂਹਾਨੀ ਸ਼ਬਦਾਂ, ਸਲੋਕਾਂ ਤੇ ਧਾਰਮਿਕ ਕਵਿਤਾਵਾਂ ਨਾਲ ਸਾਰਾ ਹੀ ਵਾਤਾਵਰਣ ਰਸਮਈ ਬਣ ਗਿਆ | ਬਾਰ•ਵੀਂ ਜਮਾਤ ਦੀ ਵਿਦਿਆਰਥਣ ਸਿਮਰ ਤੇ ਵਿਦਿਆਰਥੀ ਜੀਵਿਤੇਸ਼ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨਾਂ ਦੀਆਂ ਸਿੱਖਿਆਵਾਂ 'ਤੇ ਵਿਸਥਾਰ ਸਹਿਤ ਚਾਨਣਾ ਪਾਇਆ | ਗਿਆਰਵੀਂ ਜਮਾਤ ਦੀ ਵਿਦਿਆਰਥਣ ਰੁਪਿੰਦਰ ਤੇ ਅਰਸ਼ਦੀਪ ਨੇ ਕਵਿਤਾ ਪੇਸ਼ ਕੀਤੀ | ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਮਨਮੀਤ ਕੌਰ ਵਲੋਂ ਨਿਭਾਈ ਗਈ | ਸਕੂਲ ਇੰਚਾਰਜ ਜਤਿੰਦਰ ਮੋਹਨ ਨੇ ਵਿਚਾਰ ਸਾਂਝਿਆਂ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਨਾ ਚਾਹੀਦਾ ਹੈ | ਕਿਉਂਕਿ ਗੁਰੂ ਸਾਹਿਬ ਨੇ ਮਨੁੱਖਤਾ ਦੀ ਭਲਾਈ, ਭਾਈਚਾਰਕ ਸਾਂਝ ਤੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ ਸੀ | ਗੁਰੂ ਸਾਹਿਬ ਦੀ ਬਾਣੀ ਸਾਨੂੰ ਆਪਣੇ ਜੀਵਨ ਵਿੱਚ ਸੱਚ, ਏਕਤਾ, ਦਇਆ, ਸਮਾਨਤਾ, ਭਾਈਚਾਰਕ ਸਾਂਝ ਪਾਉਣ ਦੀ ਪ੍ਰੇਰਨਾ ਦਿੰਦੀ ਹੈ | ਇਸ ਮੌਕੇ ਪ੍ਰੋ. ਮੋਹਨ, ਪ੍ਰੋ. ਰੂਬੀ, ਪ੍ਰੋ. ਮਨਰਾਜ, ਪ੍ਰੋ ਮਨਪ੍ਰੀਤ, ਪ੍ਰੋ.ਚਰਨਪ੍ਰੀਤ, ਪ੍ਰੋ. ਅਨੀਤਾ, ਪ੍ਰੋ. ਪੂਜਾ, ਪ੍ਰੋ. ਹਰਮਨਪ੍ਰੀਤ, ਪ੍ਰੋ. ਸਿਮਰਨਪ੍ਰੀਤ ਆਦਿ ਸ਼ਾਮਲ ਸਨ |

ਪਿਛਲੀ ਖ਼ਬਰ 10 ਤੋਂ 12 ਨਵੰਬਰ ਤੱਕ ਉਪਲਬਧ ਹੋਣਗੀਆਂ ਪਾਸਪੋਰਟ ਸੇਵਾਵਾਂ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ 'ਚ ਕੁਲਜੀਤ ਸਰਹਾਲ ਨੇ ਕੀਤੀ ਸ਼ਿਰਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।