28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

10 ਤੋਂ 12 ਨਵੰਬਰ ਤੱਕ ਉਪਲਬਧ ਹੋਣਗੀਆਂ ਪਾਸਪੋਰਟ ਸੇਵਾਵਾਂ

ਅਜੀਤ ਡੈਸਕ 08-11-2025
ਨਵਾਂਸ਼ਹਿਰ, 7 ਨਵੰਬਰ (ਜਸਬੀਰ ਸਿੰਘ ਨੂਰਪੁਰ) - ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਨਾਗਰਿਕਾਂ ਨੂੰ ਪਾਸਪੋਰਟ ਅਰਜੀਆਂ ਜਮ੍ਹਾਂ ਕਰਵਾਉਣ ਲਈ ਸਹੂਲਤ ਪ੍ਰਦਾਨ ਕਰਦਿਆਂ ਨਵਾਂਸ਼ਹਿਰ ਦੇ ਤਹਿਸੀਲ ਕੰਪਲੈਕਸ ਵਿਖੇ ਪਾਸਪੋਰਟ ਸੇਵਾ ਆਰ.ਪੀ.ਓ. ਮੋਬਾਇਲ ਵੈਨ ਭੇਜੀ ਜਾ ਰਹੀ ਹੈ ਜੋ ਪਾਸਪੋਰਟ ਨਾਲ ਸਬੰਧਤ ਸੇਵਾਵਾਂ ਉਪਲੱਬਧ ਕਰਵਾਏਗੀ | ਖੇਤਰੀ ਪਾਸਪੋਰਟ ਅਧਿਕਾਰੀ ਯਸ਼ ਪਾਲ ਨੇ ਇਸ ਸਬੰਧ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਸਪੋਰਟ ਸੇਵਾ ਆਰ.ਪੀ.ਓ. ਮੋਬਾਇਲ ਵੈਨ 10 ਤੋਂ 12 ਨਵੰਬਰ (ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ) ਤੱਕ ਤਹਿਸੀਲ ਕੰਪਲੈਕਸ ਵਿਖੇ ਉਪਲਬਧ ਰਹੇਗੀ | ਉਨ੍ਹਾਂ ਕਿਹਾ ਕਿ ਜੋ ਬਿਨੈਕਾਰ ਪਾਸਪੋਰਟ ਲਈ ਅਰਜੀ ਦੇਣਾ ਚਾਹੁੰਦੇ ਹਨ ਉਹ ਆਨਲਾਈਨ ਅਰਜੀ ਫਾਰਮ ਭਰ ਕੇ ਅਧਿਕਾਰਤ ਪੋਰਟਲ ਤੋਂ ਅਪਾਇੰਟਮੈਂਟ ਬੁੱਕ ਕਰਕੇ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ |
ਪਿਛਲੀ ਖ਼ਬਰ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਲੋਂ ਜੈਪੁਰ ਦਾ ਇਤਿਹਾਸਿਕ ਟੂਰ ਲਗਾਇਆ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜੀਏਟ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।