28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਹਿਰਾਮ ਨੇ ਕੀਤੀ ਮੀਟਿੰਗ

ਅਜੀਤ ਡੈਸਕ 08-11-2025
ਬਹਿਰਾਮ, 7 ਨਵੰਬਰ (ਨਛੱਤਰ ਸਿੰਘ ਬਹਿਰਾਮ) - ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਤਿੰਦਰ ਸਹਿਗਲ ਦੀ ਪ੍ਰਧਾਨਗੀ ਹੇਠ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ 'ਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਚਰਚਾ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਅਤੇ ਬਲਾਕ ਪ੍ਰਧਾਨ ਜਤਿੰਦਰ ਸਹਿਗਲ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਲਿਖੀ ਬਾਣੀ 'ਤੇ ਅਮਲ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੱਚੀ ਭਗਤੀ ਹੈ | ਜ਼ਿਲ੍ਹਾ ਪ੍ਰਧਾਨ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਨੂੰ ਹੱਲ ਕਰਨ ਲਈ ਤਵੱਜੋ ਦੇਣੀ ਚਾਹੀਦੀ ਹੈ ਤਾਂ ਜੋ ਮੈਡੀਕਲ ਪ੍ਰੈਕਟੀਸ਼ਨਰਜ਼ ਬਿਨਾਂ ਕਿਸੇ ਡਰ ਤੋਂ ਆਮ ਅਤੇ ਗਰੀਬ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ | ਇਸ ਮੌਕੇ ਸੁਖਵਿੰਦਰ ਮੰਢਾਲੀ, ਅਸ਼ੋਕ ਕੁਮਾਰ ਮੁਕੰਦਪੁਰ, ਚਰਨਜੀਤ, ਸਤਨਾਮ ਜੋਹਲ, ਗੁਲਸ਼ਨ ਕੁਮਾਰ, ਰਜਿੰਦਰ ਸੋਧੀਂ, ਰਸ਼ਪਾਲ, ਸਤਵਿੰਦਰ ਜੀਤ, ਗੁਲਜ਼ਾਰ, ਰਸ਼ਪਾਲ ਭੱਟੀ, ਅਬਦੁਲ ਗਫਾਰ, ਜਿਉਤੀ, ਹੁਸਨ ਲਾਲ, ਸੰਜੇ ਕਪਿਲ, ਪਰਮਜੀਤ ਜੰਡਿਆਲਾ, ਰੋਹਿਤ ਨਾਂਗਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਲਧਾਣਾ ਉੱਚਾ ਵਿਖੇ ਪ੍ਰਕਾਸ਼ ਪੁਰਬ 'ਤੇ ਸਮਾਗਮ ਕਰਵਾਇਆ ਅਗਲੀ ਖ਼ਬਰ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਲੋਂ ਜੈਪੁਰ ਦਾ ਇਤਿਹਾਸਿਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।