ਸੜੋਆ, 18 ਨਵੰਬਰ (ਹਰਮੇਲ ਸਹੂੰਗੜਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿੱਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਜ਼ਿਲ੍ਹਾ ਕੋ-ਕਨਵੀਨਰ ਜੁਝਾਰ ਸਿੰਘ ਸਹੂੰਗੜਾ ਅਤੇ ਨਰੰਜਣਜੋਤ ਸਿੰਘ ਚਾਂਦਪੁਰੀ ਦੀ ਅਗਵਾਈ ਹੇਠ ਫੂਕੀਆਂ ਗਈਆਂ | ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫ਼ਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐਸ.ਓ.ਪੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ | ਉਹਨਾਂ ਸਾਰੇ ਮੁਲਾਜ਼ਮਾਂ ਨੂੰ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਿਕ ਮਹਾਂਰੈਲੀ ਦੀ ਜ਼ੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ ਜਿਸ ਵਿੱਚ ਪੰਜਾਬ ਤੋਂ ਐਨ.ਪੀ.ਐਸ ਕਰਮਚਾਰੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਜਸਵੀਰ ਸਿੰਘ, ਸੁਰਿੰਦਰਪਾਲ ਸਿੰਘ, ਕਾ. ਨਿਰਮਲ ਕੁਮਾਰ, ਰਿਤੂ ਮਿਨਹਾਸ, ਨਵਨੀਤ ਕੌਰ, ਮੈਡਮ ਭਾਵਨਾ, ਕੁਲਵਿੰਦਰ ਕੌਰ, ਕਿਰਨ ਵਰਮਾ ਆਦਿ ਮੈਂਬਰ ਹਾਜ਼ਰ ਸਨ |
ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਫੂਕੀਆਂ ਗਈਆਂ ਕਾਪੀਆਂ <br/>
ਅਜੀਤ ਡੈਸਕ
19-11-2025