ਪੋੋਜੇਵਾਲ ਸਰਾਂ, 18 ਨਵੰਬਰ (ਨਵਾਂਗਰਾਈਾ) - ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿੱਰੁਧ' ਤਹਿਤ ਜ਼ਿਲ੍ਹਾ ਪੁਲਿਸ ਮੁਖੀ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਬਲਾਚੌਰ ਦੀ ਅਗਵਾਈ ਹੇਠ ਥਾਣਾ ਮੁਖੀ ਪੋਜੇਵਾਲ ਸਬ ਇੰਸਪੈਕਟਰ ਸਤਨਾਮ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਗਸ਼ਤ 'ਤੇ ਸੀ ਤਾਂ ਉਹਨਾਂ ਨੂੰ ਦੇਖ ਕੇ ਇੱਕ ਨੌਜਵਾਨ ਪਿੱਛੇ ਭੱਜਣ ਲੱਗਾ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ | ਉਸ ਕੋਲੋਂ ਤਲਾਸ਼ੀ ਦੌਰਾਨ 3 ਗ੍ਰਾਮ ਹੈਰੋਇਨ ਮਿਲੀ | ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣਾ ਨਾਂਅ ਅਮਰਜੀਤ ਪੁੱਤਰ ਸੁਰਿੰਦਰ ਪਾਲ ਵਾਸੀ ਵਾਰਡ ਨੰਬਰ 8 ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ | ਪੁਲਿਸ ਨੇ ਉਸ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਅਰੰਭ ਦਿੱਤੀ |
ਪੋਜੇਵਾਲ ਪੁਲਿਸ ਵਲੋਂ ਹੈਰੋਇਨ ਸਮੇਤ ਨੌਜਵਾਨ ਕਾਬੂ <br/>
ਅਜੀਤ ਡੈਸਕ
19-11-2025