ਨਵਾਂਸ਼ਹਿਰ, 18 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿੱਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਦੀ ਅਗਵਾਈ ਹੇਠ ਫੂਕੀਆਂ ਗਈਆਂ | ਇਸ ਮੌਕੇ ਅੰਮਿਤ ਜਗੋਤਾ, ਰਮਨ ਕੁਮਾਰ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਸੰਦੀਪ ਰਾਣਾ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐਸ. ਓ. ਪੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ | ਉਹਨਾਂ ਕਿਹਾ ਕਿ ਸਿਤਮਜਰੀਫੀ ਇਹ ਹੈ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ | ਉਹਨਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐਨ.ਪੀ.ਐਸ ਦੇ ਖਾਤੇ ਬੰਦ ਕਰਕੇ ਜੀ.ਪੀ.ਐਫ ਦੇ ਖਾਤੇ ਤੁਰੰਤ ਖੋਲ੍ਹੇ | ਇਸ ਮੌਕੇ ਐਨ. ਪੀ. ਐਸ ਤੋਂ ਪੀੜਤ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਜੰਮਕੇ ਨਾਹਰੇਬਾਜ਼ੀ ਕੀਤੀ ਤੇ ਸਾਰੇ ਮੁਲਾਜ਼ਮਾਂ ਨੇ ਰੋਸ ਵਜੋਂ ਕਾਲੀਆਂ ਪੱਟੀਆਂ ਅਤੇ ਕਾਲੇ ਬਿੱਲੇ ਵੀ ਲਗਾਏ ਹੋਏ ਸਨ | ਆਗੂਆਂ ਨੇ ਇਸ ਮੌਕੇ ਦੱਸਿਆ ਕਿ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਕ ਮਹਾਂਰੈਲੀ ਦੀ ਜੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ ਜਿਸ ਵਿੱਚ ਪੰਜਾਬ ਤੋਂ ਐਨ.ਪੀ.ਐਸ ਕਰਮਚਾਰੀਆਂ ਦੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਗਿਆਨ ਕਟਾਰੀਆ, ਯਸ਼ਪਾਲ, ਹਰਮੇਸ਼ ਲਾਲ, ਜਤਿੱਦਰ ਪਾਲ, ਰਾਜਵਿੰਦਰ ਕੌਰ ਨਾਗਰਾ, ਭੁਪਿੰਦਰ ਕੁਮਾਰ, ਓਾਕਾਰ, ਹਰਪ੍ਰੀਤ, ਪਿ੍ੰਸ, ਪਰਮਜੀਤ ਮਿੱਟੂ, ਅਸ਼ਨੀ ਕੁਮਾਰ, ਨਰੇਸ਼ ਕੁਮਾਰ, ਮਨਪ੍ਰੀਤ ਸਿੰਘ, ਰਾਜ ਕੁਮਾਰ, ਕੁਲਦੀਪ ਕੌਰ ਮਾਨ, ਬਲਵੀਰ ਚੰਦ, ਸੁਨੀਤਾ ਰਾਣੀ, ਸਪਨਾ ਬਸੀ, ਅਨੁਰਾਧਾ, ਗਗਨਦੀਪ, ਬਲਵਿੰਦਰ, ਸ਼ਾਲੀਨਤਾ ਭਨੋਟ, ਰਿੰਕੂ ਚੋਪੜਾ ਆਦਿ ਹਾਜ਼ਰ ਸਨ |
ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਫੂਕੀਆਂ ਗਈਆਂ ਕਾਪੀਆਂ <br/>
ਅਜੀਤ ਡੈਸਕ
19-11-2025