21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਬੇਸਹਾਰਾ ਪਸ਼ੂਆਂ ਨਾਲ ਨਿੱਤ ਹੋ ਰਹੇ ਹਾਦਸਿਆਂ ਸੰਬੰਧੀ ਟੋਲ ਪਲਾਜ਼ਾ ਬੱਛੂਆਂ 'ਤੇ ਕਾਂਗਰਸੀ ਵਰਕਰਾਂ ਨੇ ਲਗਾਇਆ ਧਰਨਾ <br/>

ਅਜੀਤ ਡੈਸਕ 19-11-2025

ਕਾਠਗੜ੍ਹ, 18 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਨੈਸ਼ਨਲ ਹਾਈਵੇ 344 ਏ. 'ਤੇ ਪਿਛਲੇ ਲੰਮੇ ਸਮੇਂ ਤੋਂ ਬੇਸਹਾਰਾ ਪਸ਼ੂਆਂ ਨਾਲ ਟੱਕਰਾ ਕੇ ਕਈ ਮੌਤਾਂ ਹੋ ਚੁੱਕੀਆਂ ਹਨ ਅਤੇ ਹਾਦਸੇ ਵਿਚ ਜ਼ਖ਼ਮੀ ਹਏ ਵਿਅਕਤੀ ਜ਼ਿੰਦਗੀ ਮੌਤ ਦੀ ਲੜਾਈ ਹਸਪਤਾਲਾਂ 'ਚ ਲੜ ਰਹੇ ਹਨ, ਪਰ ਕਦੇ ਵੀ ਕਿਸੇ ਨੇ ਇਸ ਖਿਲਾਫ਼ ਬੋਲਣ ਦੀ ਹਿੰਮਤ ਨਹੀ ਕੀਤੀ ਤੇ ਟੋਲ ਪਲਾਜ਼ਾ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਉੱਚ ਅਧਿਕਾਰੀ ਟੱਸ ਤੋਂ ਮਸ ਨਾ ਹੋਏ | ਇਸ ਲਈ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਕਾਂਗਰਸ ਜ਼ਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ ਅਤੇ ਸੀਨੀਅਰ ਕਾਂਗਰਸੀ ਆਗੂ ਬੁਲਾਰੇ ਸੁਰਿੰਦਰ ਸ਼ਿੰਦਾ ਪ੍ਰਧਾਨ ਰੈਲਮਾਜਰਾ ਵਲੋਂ ਿ ਲੋਕਾਂ ਤੇ ਕਿਸਾਨ ਜਥੇਬੰਦੀਆਂ ਸਮੇਤ ਲੋਕਾਂ ਨੂੰ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਟੋਲ ਪਲਾਜ਼ਾ ਬੱਛੂਆਂ ਵਿਖੇ ਇੱਕਠੇ ਹੋ ਕੇ ਉਨ੍ਹਾਂ ਨੂੰ ਇਹ ਚੇਤਾਵਨੀ ਦਿੱਤੀ ਕਿ ਉਹ ਬੇਸਹਾਰਾ ਪਸ਼ੂਆ ਦੀ ਸਾਂਭ-ਸੰਭਾਲ ਕਰਨ ਤਾਂ ਕੇ ਅਨੇਕਾਂ ਮਨੁੱਖੀ ਜਾਨਾਂ ਮੌਤ ਦੇ ਮੂੰਹ ਵਿਚ ਨਾ ਜਾਣ | ਇਸ ਸਬੰਧੀ ਅੱਜ ਟੋਲ ਪਲਾਜ਼ਾ ਬੱਛੂਆਂ 'ਤੇ ਇੱਕਠੇ ਹੋਏ ਵੱਡੀ ਗਿਣਤੀ ਵਿਚ ਲੋਕਾਂ ਦੇ ਸਾਹਮਣੇ ਚੌਧਰੀ ਅਜੇ ਮੰਗੂਪੁਰ ਅਤੇ ਸੁਰਿੰਦਰ ਸ਼ਿੰਦਾ ਰੈਲਮਾਜਰਾ ਵਲੋਂ ਗੱਡੀਆਂ ਵਿਚ ਭਰ ਕੇ ਲਿਆਂਦੇ ਬੇਸਹਾਰਾ ਪਸ਼ੂਆ ਨੂੰ ਟੋਲ ਪਲਾਜ਼ਾ ਦੇ ਦਫਤਰ ਵਾੜ ਦਿੱਤਾ | ਇਸ ਮੌਕੇ ਉੱਥੇ ਵੱਡੀ ਗਿਣਤੀ ਵਿਚ ਤੈਨਾਤ ਕੀਤੇ ਗਏ ਪੁਲਿਸ ਮੁਲਾਜ਼ਮਾਂ ਨੇ ਇਹ ਨਜ਼ਾਰਾ ਆਪਣੇ ਅੱਖੀਂ ਤੱਕਿਆ ਅਤੇ ਪੁਲਿਸ ਦੀ ਗੱਲ ਕਿਸੇ ਨਹੀ ਸੁਣੀ | ਇਸ ਮੌਕੇ ਧਰਨਾ ਦੇ ਰਹੇ ਲੋਕਾਂ ਵਲੋਂ 2 ਘੰਟੇ ਟੋਲ ਪਲਾਜ਼ਾ ਵੀ ਫ਼ਰੀ ਕੀਤਾ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਅਜੇ ਮੰਗੂਪੁਰ, ਸੁਰਿੰਦਰ ਸ਼ਿੰਦਾ ਰੈਲਮਾਜਰਾ, ਜਥੇਦਾਰ ਸੁਰਜੀਤ ਸਿੰਘ ਦੋਭਾਲੀ, ਦੀਪਾ ਸਰਪੰਚ ਨਿੱਘੀ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਰੋਡ 'ਤੇ ਸੈਂਕੜੇ ਦੀ ਤਦਾਦ ਵਿਚ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਸਾਭਣ ਦੀ ਡਿਊਟੀ ਨੈਸ਼ਨਲ ਹਾਈਵੇ ਅਥਾਰਟੀ ਅਤੇ ਟੋਲ ਪਲਾਜ਼ਾ ਬੱਛੂਆਂ ਦੇ ਅਧਿਕਾਰੀਆਂ ਦੀ ਬਣਦੀ ਹੈ | ਜਿਸ ਤੋਂ ਇੱਥੋਂ ਦੇ ਅਧਿਕਾਰੀ ਬੇਸਹਾਰਾ ਪਸ਼ੂਆ ਦੀ ਸਾਂਭ-ਸੰਭਾਲ ਤੋਂ ਕੰਨੀ ਕਤਰਾਉਂਦੇ ਹਨ | ਸਾਰੇ ਬੁਲਾਰਿਆਂ ਨੇ ਸਖਤ ਸ਼ਬਦਾਂ ਵਿਚ ਮੰਗ ਕੀਤੀ ਕਿ ਟੋਲ ਪਲਾਜ਼ਾ ਅਧਿਕਾਰੀ ਪਸ਼ੂ ਸਾਂਭ-ਸੰਭਾਲ ਕੇਂਦਰ ਬਣਾਕੇ ਬੇਸਹਾਰਾ ਪਸ਼ੂਆ ਨੂੰ ਦੀ ਸਾਂਭ-ਸੰਭਾਲ ਕਰਨ | ਮੁੱਖ ਬੁਲਾਰਿਆਂ ਨੇ ਜ਼ਿਲ੍ਹਾਂ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਸਖਤ ਸ਼ਬਦਾਂ ਵਿਚ ਚੇਤਾਵਨੀ ਦਿੰਦੀਆਂ ਕਿਹਾ ਕਿ ਜੇਕਰ ਬੇਸਹਾਰਾ ਪਸ਼ੂਆ ਦੀ ਸਾਂਭ-ਸੰਭਾਲ ਨਾ ਕੀਤੀ ਤਾਂ ਇਹਨਾਂ ਪਸ਼ੂਆ ਨੂੰ ਗੱਡੀਆਂ ਵਿਚ ਲੱਦ ਕੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਫਤਰ ਵਿਚ ਵਾੜਿਆ ਜਾਵੇਗਾ, ਜਿਸ ਜਿੰਮੇਵਾਰੀ ਜ਼ਿਲ੍ਹਾਂ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਧਿਕਾਰੀ ਦੀ ਹੋਵੋਗੀ | ਇਸ ਧਰਨੇ ਦੀ ਖਬਰ ਮਿਲਦਿਆਂ ਹੀ ਤਹਿਸੀਲਦਾਰ ਬਲਾਚੌਰ ਮੌਕੇ 'ਤੇ ਪਹੁੰਚ ਗਏ | ਅਜੇ ਮੰਗੂਪੁਰ ਅਤੇ ਉਨ੍ਹਾਂ ਦੇ ਸਾਂਥੀਆਂ ਵਲੋਂ ਮੁੱਖ ਮੰਤਰੀ ਦੇ ਨਾਂਅ ਇੱਕ ਮੰਗ ਪੱਤਰ ਤਹਿਸੀਲਦਾਰ ਨੂੰ ਸੌਂਪਿਆ ਗਿਆ ਅਤੇ ਕਿਹਾ ਕਿ ਜੇਕਰ ਇਕ ਹਫਤੇ ਦੇ ਅੰਦਰ ਇਸ ਤਕਲੀਫ ਦਾ ਹੱਲ ਨਾ ਕੀਤਾ ਗਿਆ ਤਾ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ | ਜਦੋਂ ਇਸ ਸਬੰਧੀ ਪੱਖ ਜਾਣਨ ਲਈ ਨੈਸ਼ਨਲ ਹਾਈਵੇ ਅਥਾਰਟੀ ਦੇ ਮੈਨੇਜਰ ਵਿਸ਼ਾਲ ਗੁਪਤਾ ਨਾਨ ਗੱਲਬਾਤ ਕਰਨ ਲਈ ਉਨ੍ਹਾਂ ਨੂੰ ਫੋਨ ਕੀਤਾ, ਤਾਂ ਉਨ੍ਹਾਂ ਨੂੰ ਵਾਰ-ਵਾਰ ਫੋਨ ਕਰਨ 'ਤੇ ਉਨ੍ਹਾਂ ਨੇ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ | ਟੋਲ ਪਲਾਜ਼ਾ ਬੱਛੂਆਂ 'ਤੇ ਅਮਨ ਕਾਈਮ ਰੱਖਣ ਲਈ ਥਾਣਾ ਕਾਠਗੜ੍ਹ ਦੇ ਐਸ.ਐਚ.ਓ ਅਭਿਸ਼ੇਕ ਸ਼ਰਮਾ ਭਾਰੀ ਪੁਲਿਸ ਨਾਲ ਉੱਥੇ ਮੌਜੂਦ ਸਨ | ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਧਰਮਪਾਲ ਸਾਬਕਾ ਚੇਅਰਮੈਨ, ਬਲਜਿੰਦਰ ਸਿੰਘ ਚੇਅਰਮੈਨ ਪੰਚਾਇਤੀ ਰਾਜ ਸੰਗਠਨ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਹਰਜੀਤ ਸਿੰਘ ਜਾਡਲੀ ਮੀਤ ਪ੍ਰਧਾਨ, ਕੁਲਦੀਪ ਕੁਮਾਰ ਦੀਪਾ ਪ੍ਰਧਾਨ ਕਿਸਾਨ ਵਿੰਗ, ਲਾਲ ਥਾਨਵਾਲਾ ਯੂਥ ਪ੍ਰਧਾਨ ਬਲਾਚੌਰ, ਪ੍ਰਧਾਨ ਸੁਰਿੰਦਰ ਸ਼ਿੰਦਾ ਬੁਲਾਰਾ, ਪਰਮਿੰਦਰ ਕੌਰ ਪੰਮੀ ਮਹਿਲਾ ਪ੍ਰਧਾਨ ਸ਼ਹਿਰੀ, ਕੁਲਵਿੰਦਰ ਸਿੰਘ ਸਰਪੰਚ, ਮਲਕੀਤ ਸਿੰਘ ਧੋਲ ਜਨਰਲ ਸੱਕਤਰ, ਗੁਰਪ੍ਰੀਤ ਸਿੰਘ ਯੂਥ ਆਗੂ, ਨਰਿੰਦਰ ਕੁਮਾਰ ਜੱਸੀ ਜਨਰਲ ਸੱਕਤਰ, ਰਛਵਿੰਦਰ ਸਿੰਘ ਬੱਲ ਮੀਤ ਪ੍ਰਧਾਨ ਪੰਚਾਇਤੀ ਰਾਜ ਸੰਗਠਨ, ਮੇਜਰ ਸਿੰਘ ਰਾਏਪੁਰ, ਹਰਪ੍ਰੀਤ ਸਿੰਘ ਹੈਰੀ ਯੂਥ ਪ੍ਰਧਾਨ ਸ਼ਹਰੀ, ਤਰਲੋਚਨ ਰੱਕੜ, ਮਹਿੰਦਰ ਪਾਲ ਚੇਅਰਮੈਨ, ਟਿੰਕੂ ਘਈ ਸਾਬਕਾ ਪ੍ਰਧਾਨ ਸ਼ਹਿਰੀ, ਦਿਨੇਸ਼ ਕੁਮਾਰ, ਪਾਨੀ ਕੁਮਾਰ ਕੌਸਲਰ, ਜਸਵਿੰਦਰ ਸਿੰਘ ਸੋਨੂ ਮੀਤ ਪ੍ਰਧਾਨ, ਜਸਪਾਲ ਚੌਧਰੀ ਸਰਪੰਚ, ਦੇਸ ਰਾਜ ਹਕਲਾ, ਗੁਰਿੰਦਰ ਗਿੰਦੀ ਸੋਸ਼ਲ ਮੀਡੀਆ ਇੰਚਾਰਜ, ਕੁਲਵਿੰਦਰ ਮੰਡ ਸੋਸ਼ਲ ਮੀਡੀਆ ਇੰਚਾਰਜ, ਲਾਲ ਬਹਾਦੁਰ ਗਾਂਧੀ ਸਾਬਕਾ ਕੌਂਸਲਰ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦੀ ਰਹਿਨੁਮਾਈ ਹੇਠ ਸੈਲਫ ਹੈਲਪ ਗਰੁੱਪਾਂ ਦੀ ਆਰਥਿਕ ਮਜ਼ਬੂਤੀ ਲਈ ਕੀਤੇ ਜਾ ਰਹੇ ਹਨ... ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਫੂਕੀਆਂ ਗਈਆਂ ਕਾਪੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।