21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨਾਨਕਸਰ ਠਾਠ ਮਜਾਰੀ ਵਿਖੇ ਗੁਰਮਤਿ ਸਮਾਗਮ ਭਲਕੇ <br/>

ਅਜੀਤ ਡੈਸਕ 19-11-2025
ਮਜਾਰੀ/ਸਾਹਿਬਾ, 18 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਬਾਬਾ ਨੰਦ ਸਿੰਘ, ਬਾਬਾ ਈਸ਼ਰ ਸਿੰਘ ਤੇ ਬਾਬਾ ਕੁੰਦਨ ਸਿੰਘ ਦੀ ਯਾਦ 'ਚ ਸਲਾਨਾ ਰੈਣ ਸਥਾਈ ਗੁਰਮਤਿ ਸਮਾਗਮ 20 ਨਵੰਬਰ ਦਿਨ ਵੀਰਵਾਰ ਤੋਂ ਸ਼ੁਰੂ ਹੋ ਰਹੇ ਹਨ | ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਨੇ ਦੱਸਿਆ ਕਿ 20 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ | 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਰਾਤ ਦੇ ਦੀਵਾਨ ਸ਼ਾਮ 6 ਵਜੇ ਤੋਂ 11 ਵਜੇ ਤੱਕ ਸਜਾਏ ਜਾਣਗੇ | ਇਸੇ ਤਰਾਂ 22 ਨਵੰਬਰ ਦਿਨ ਸ਼ਨੀਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਰਾਤ ਨੂੰ 6 ਵਜੇ ਤੋਂ 11 ਵਜੇ ਤੱਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਰਾਗੀ, ਢਾਡੀ, ਸੰਤ-ਮਹਾਂਪੁਰਖ ਅਤੇ ਕੀਰਤਨੀ ਜਥੇ ਗੁਰਬਾਣੀ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ ਕਾਠਗੜ੍ਹ ਜਲ ਘਰ ਤੋਂ ਲੋਕ ਗੰਧਲਾ ਪਾਣੀ ਪੀਣ ਨੂੰ ਮਜਬੂਰ <br/> ਅਗਲੀ ਖ਼ਬਰ ਪੇਟ ਦੇ ਰੋਗਾਂ ਸੰਬੰਧੀ ਬਿਹਤਰ ਇਲਾਜ ਦੇ ਰਿਹਾ ਜਸਵੰਤ ਹਸਪਤਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।