ਬੰਗਾ, 18 ਨਵੰਬਰ (ਕੁਲਦੀਪ ਸਿੰਘ ਪਾਬਲਾ) - ਸਵਰਗੀ ਕੇਸਰ ਸਿੰਘ ਸਾਬਕਾ ਸਰਪੰਚ ਨੌਰਾ ਜੋ ਕਿ 9 ਨਵੰਬਰ ਨੂੰ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ | ਉਹਨਾਂ ਦੇ ਨਿਵਾਸ ਸਥਾਨ ਵਿਖੇ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਗੁਰੂ ਗੋਬਿੰਦ ਸਿੰਘ ਲੋਹ ਲੰਗਰ ਸਰਾਂ ਨੌਰਾ ਵਿਖੇ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਏ ਗਏ | ਇਸ ਦੌਰਾਨ ਭਾਈ ਰਾਮ ਸਿੰਘ ਹਜ਼ੂਰੀ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੇ ਜਥੇ ਨੇ ਵੈਰਾਗਮਈ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਅਰਦਾਸ ਕਰਨ ਉਪਰੰਤ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਵਾਲਿਆਂ ਨੇ ਉਹਨਾਂ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਦੱਸਿਆ | ਇਸ ਦੌਰਾਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਸਾਬਕਾ ਸਰਪੰਚ ਕੇਸਰ ਸਿੰਘ ਦੀ ਜ਼ਿੰਦਗੀ ਬਾਰੇ ਦੱਸਿਆ ਕਿ ਉਹ ਸਾਡੇ ਬੜੇ ਨਜ਼ਦੀਕੀ ਸਨ ਉਹਨਾਂ ਦੱਸਿਆ ਕਿ ਉਹ ਬੜੇ ਨੇਕ ਸੁਭਾਅ ਦੇ ਮਾਲਕ ਸਨ ਅਤੇ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੰਦੇ ਸਨ | ਉਹਨਾਂ ਕਿਹਾ ਕਿ ਉਹਨਾਂ ਨੇ ਆਪਣੇ ਪਿੰਡ ਦੀ ਭਲਾਈ ਲਈ ਅਨੇਕਾਂ ਕੰਮ ਕਰਵਾਏ ਅਤੇ ਲੱਖਾਂ ਰੁਪਇਆ ਆਪਣੇ ਕੋਲੋਂ ਤੇ ਆਪਣੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜਿੰਮ ਬਣਾਉਣ ਦਾ ਕੰਮ, ਸਕੂਲਾਂ ਅਤੇ ਪਾਰਕ ਤਿਆਰ ਕਰਨ ਵਿੱਚ ਆਪਣਾ ਪੂਰਾ ਸਹਿਯੋਗ ਦਿੱਤਾ | ਉਹਨਾਂ ਕਿਹਾ ਕਿ ਹੁਣ ਉਹਨਾਂ ਦੀ ਇੱਛਾ ਸੀ ਕਿ ਪਿੰਡ ਵਿੱਚ ਮੈਰਿਜ ਪੈਲੇਸ ਖੋਲਿ੍ਹਆ ਜਾਵੇ ਤਾਂ ਕਿ ਪਿੰਡ ਵਿੱਚ ਲੜਕੀਆਂ ਦੇ ਲੋੜਵੰਦ ਲੋਕ ਵਿਆਹ ਕਰਵਾ ਸਕਣ | ਪੱਲੀ ਝਿੱਕੀ ਨੇ ਦੱਸਿਆ ਕਿ ਉਹ ਬੜੀ ਲੰਬੀ ਸੋਚ ਰੱਖਣ ਵਾਲੇ ਇਨਸਾਨ ਸਨ | ਉਹਨਾਂ ਕਿਹਾ ਕਿ ਪਿੰਡ ਵਿੱਚ ਕਰਵਾਏ ਹੋਏ ਕੰਮਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ | ਇਹੀ ਸਾਡੀ ਸੱਚੀ ਸ਼ਰਧਾਂਜਲੀ ਹੋਵੇਗੀ | ਇਸ ਸਮਾਗਮ ਦੌਰਾਨ ਬਾਬਾ ਜਰਨੈਲ ਸਿੰਘ ਕਿਲਾ ਅਨੰਦਗੜ੍ਹ ਵਾਲਿਆਂ ਨੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਭੇਜੀ ਪਗੜੀ ਉਹਨਾਂ ਦੇ ਸਪੁੱਤਰ ਰਜਿੰਦਰ ਸਿੰਘ ਦੇ ਸਿਰ 'ਤੇ ਸਜਾਈ ਗਈ | ਇਸ ਸਮਾਗਮ ਦੌਰਾਨ ਸਟੇਜ ਦੀ ਸੇਵਾ ਹਰਪ੍ਰੀਤ ਸਿੰਘ ਹੈਪੀ ਯੂ.ਕੇ ਵਾਲਿਆਂ ਨੇ ਬਾਖੂਬੀ ਨਿਭਾਈ ਅਤੇ ਆਈਆਂ ਸੰਗਤਾਂ ਧੰਨਵਾਦ ਕੀਤਾ | ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸੁਪਤਨੀ ਸੁਰਿੰਦਰ ਕੌਰ, ਉਨ੍ਹਾਂ ਦੇ ਸਪੁੱਤਰ ਰਜਿੰਦਰ ਸਿੰਘ, ਬਾਬਾ ਜਰਨੈਲ ਸਿੰਘ ਕਿਲਾ ਅਨੰਦਗੜ੍ਹ ਵਾਲੇ, ਸੰਤ ਬਾਬਾ ਸਤਨਾਮ ਸਿੰਘ ਮਜਾਰੀ ਵਾਲੇ, ਸੰਤ ਬਾਬਾ ਜਰਨੈਲ ਸਿੰਘ ਨੌਰਾ ਵਾਲੇ, ਸਤਵੀਰ ਸਿੰਘ ਪੱਲੀ ਝਿੱਕੀ, ਸੁਖਜਿੰਦਰ ਸਿੰਘ ਨੌਰਾ ਵਾਲੇ, ਹਰਜਿੰਦਰ ਸਿੰਘ ਨੰਬਰਦਾਰ, ਮਿੱਤ ਸਿੰਘ ਪੰਚ, ਜਰਨੈਲ ਸਿੰਘ ਪੱਲੀ ਝਿੱਕੀ, ਮਾ: ਹਰਬੰਸ ਸਿੰਘ, ਤਰਸੇਮ ਸਿੰਘ, ਹਰਪ੍ਰੀਤ ਸਿੰਘ ਹੈਪੀ ਯੂ. ਕੇ, ਸਤਨਾਮ ਸਿੰਘ, ਸੂਰਵੀਰ ਸਿੰਘ, ਗੁਰਚਰਨ ਸਿੰਘ, ਮੋਹਣ ਸਿੰਘ, ਤਿ੍ਲੋਕ ਸਿੰਘ, ਨੰਬਰਦਾਰ, ਸਤਪਾਲ ਸਿੰਘ, ਬਲਵਿੰਦਰ ਸੋਗੀ, ਗੁਲਜ਼ਾਰ ਸਿੰਘ, ਮੋਹਣ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ, ਬਲਵੀਰ ਭਾਟੀਆ, ਗਿਆਨੀ ਧੰਨਾ ਸਿੰਘ 96 ਕਰੋੜੀ, ਮਾ: ਗਿਆਨ ਚੰਦ ਗੁਰੂ, ਭੁਪਿੰਦਰ ਸਿੰਘ ਸੁਰਾਪੁਰ, ਬਲਦੇਬ ਕਿਰਸ਼ਨ ਬੱਬੂ, ਬਲਵੀਰ ਸਿੰਘ ਭੋਰਾ, ਜੋਗਾ ਸਿੰਘ ਲਧਾਣਾ ਉੱਚਾ, ਬਲਜਿੰਦਰ ਸਿੰਘ ਪਾਬਲਾ ਅਤੇ ਸਮੂਹ ਸਾਕ ਸਬੰਧੀ ਅਤੇ ਪਿੰਡ ਵਾਸੀਆਂ ਨੇ ਇਸ ਸਮਾਗਮ ਵਿੱਚ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ |