ਬਲਾਚੌਰ, 18 ਨਵੰਬਰ (ਨਰੇਸ਼ ਧੌਲ) - ਸ਼ਹੀਦ ਪਰਮਜੀਤ ਸਿੰਘ ਸ਼ੌਰਿਆ ਚੱਕਰ ਪ੍ਰਾਪਤ ਸਪੁੱਤਰ ਸਵ: ਪਿਆਰਾ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਪਰਿਵਾਰ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਜੱਦੀ ਪਿੰਡ ਧੌਲ (ਬਲਾਚੌਰ) ਸ਼ਹੀਦ ਭਗਤ ਸਿੰਘ ਨਗਰ ਵਿਖੇ 21 ਨਵੰਬਰ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਸ਼ਹੀਦ ਦੇ ਭਰਾ ਜਸਪਾਲ ਸਿੰਘ ਰਾਣਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 19 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਪ੍ਰਕਾਸ਼ ਕੀਤੇ ਜਾਣਗੇ ਅਤੇ 21 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਭੋਗ ਪਾਏ ਜਾਣਗੇ | ਉਪਰੰਤ ਵੱਖ-ਵੱਖ ਕੀਰਤਨੀ ਅਤੇ ਢਾਡੀ ਜਥਿਆਂ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਉਪਰੰਤ ਵੱਖ-ਵੱਖ ਧਾਰਮਿਕ ਸਮਾਜਿਕ ਅਤੇ ਰਾਜਨੀਤਕ ਸ਼ਖਸ਼ੀਅਤਾਂ ਸ਼ਹੀਦ ਪਰਮਜੀਤ ਸਿੰਘ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕਰਨਗੀਆਂ |