21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਟਿਊਬਵੈੱਲਾਂ ਲਈ ਬਿਜਲੀ ਸਪਲਾਈ ਬਿਨਾਂ ਨਾਗਾ ਦਿੱਤੀ ਜਾਵੇ - ਸਤਨਾਮ ਲਾਦੀਆਂ <br/>

ਅਜੀਤ ਡੈਸਕ 19-11-2025
ਬਹਿਰਾਮ, 18 ਨਵੰਬਰ (ਸਰਬਜੀਤ ਸਿੰਘ ਰਾਣਾ) - ਕਿਸਾਨਾਂ ਨੂੰ ਖੇਤੀਬਾੜੀ ਲਈ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਬਿਨਾ ਕਿਸੇ ਦਿਨ ਨਾਗਾ ਪਾਵਰਕਾਮ ਵੱਲੋਂ ਨਿਰਧਾਰਤ ਸਮੇਂ ਅਨੁਸਾਰ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਸਹਿਣ ਕਰਨੀ ਪਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਿਸਾਨ ਆਗੂ ਪਹਿਲਵਾਨ ਸਤਨਾਮ ਸਿੰਘ ਲਾਦੀਆਂ ਨੇ ਇਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਾਵਰਕਾਮ ਮਹਿਕਮੇ ਵਲੋਂ ਕਿਸਾਨਾਂ ਨੂੰ ਪਿਛਲੇ ਸਮੇਂ 'ਚ ਦਿੱਤੀ ਗਈ ਬਿਜਲੀ ਸਪਲਾਈ ਬਹੁਤ ਸ਼ਲਾਘਾਯੋਗ ਸੀ ਉਸ ਨੂੰ ਉਸੇ ਤਰਾਂ ਬਿਨਾ ਨਾਗਾ ਨਿਰਵਿਘਨ ਚਾਲੂ ਰੱਖਿਆ ਜਾਵੇ ਕਿਉਂਕਿ ਕਿਸਾਨਾਂ ਨੂੰ ਖੇਤੀਬਾੜੀ ਲਈ ਬਿਜਲੀ ਸਪਲਾਈ ਦੀ ਰੋਜ਼ਾਨਾ ਜਰੂਰਤ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਟਿਊਬਵੈਲਾਂ ਲਈ ਬਿਜਲੀ ਸਪਲਾਈ ਮਹਿਕਮੇ ਵਲੋਂ ਨਿਰਧਾਰਤ ਕੀਤੇ ਗਏ ਸਮੇਂ ਅਨੁਸਾਰ ਨਿਰਵਿਘਨ ਬਿਨਾ ਨਾਗਾ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਸਹਿਣ ਕਰਨੀ ਪਵੇ |

ਪਿਛਲੀ ਖ਼ਬਰ ਵਿਧਾਨ ਸਭਾ 'ਚ ਸਕੂਲ ਆਫ਼ ਐਮੀਨੈਂਸ ਨਵਾਂਸ਼ਹਿਰ ਦਾ ਵਿਦਿਆਰਥੀ ਅਰਮਾਨ ਸਿੰਘ ਕਰੇਗਾ ਪ੍ਰਤੀਨਿਧਤਾ -ਪੱਲੀ ਝਿੱਕੀ <br/> ਅਗਲੀ ਖ਼ਬਰ ਜੰਡਿਆਲਾ ਸੁਸਾਇਟੀ 'ਚ ਆਮ ਇਜਲਾਜ ਕੱਲ੍ਹ-ਸੈਕਟਰੀ ਮਨਦੀਪ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।