ਕਟਾਰੀਆਂ, 18 ਨਵੰਬਰ (ਪ੍ਰੇਮੀ ਸੰਧਵਾਂ) - ਸੀਨੀਅਰ ਆਪ ਤੇ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਤਰਨ ਤਾਰਨ ਦੀ ਜਿਮਨੀ ਚੋਣ ਵਿੱਚ ਆਪ ਦੇ ਉਮੀਦਵਾਰ ਵਲੋਂ ਕੀਤੀ ਗਈ ਇਤਿਹਾਸਕ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਵਿਰੋਧੀ ਪਾਰਟੀਆਂ ਤੋਂ ਮਨ ਉੱਠ ਚੁੱਕਾ ਹੈ | ਕਿਉਂ ਕ ਜੋ ਆਪ ਸਰਕਾਰ ਨੇ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕਰਨਾ ਪੰਜਾਬ ਸਰਕਾਰ ਦੀ ਵੱਡੀ ਉਪਲਬਦੀ ਹੈ | ਉਨ੍ਹਾਂ ਕਿਹਾ ਕਿ ਤਰਨ ਤਾਰਨ ਦੀ ਜਿਮਨੀ ਚੋਣ ਜਿੱਤਣ ਲਈ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੇ ਤਰ੍ਹਾਂ-ਤਰ੍ਹਾਂ ਦੇ ਸੁਪਨੇ ਤਾਂ ਜਰੂਰ ਦਿਖਾਏ ਪਰ ਪੰਜਾਬ ਦੀ ਮਾਨ ਸਰਕਾਰ ਵਲੋਂ ਹਰ ਇੱਕ ਲੋਕਾਂ ਨਾਲੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਰਤੀ ਜਾ ਰਹੀ ਤਰਜੀਹ ਨੇ ਵਿਰੋਧੀ ਪਾਰਟੀਆਂ ਦੀਆਂ ਆਸਾਂ 'ਤੇ ਪਾਣੀ ਫੇਰ ਕੇ ਰੱਖ ਦਿੱਤਾ | ਜਗਜੀਤ ਸਿੰਘ ਬਲਾਕੀਪੁਰ ਨੇ ਤਰਨ ਤਾਰਨ ਦੇ ਸਮੂਹ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਵਧਾਈ ਦਿੱਤੀ |